September 18, 2026, 2:31 pm
----------- Advertisement -----------
HomeNewsBreaking Newsਬਰਨਾਲਾ ਦੇ ਧਰੁਵ ਬਾਂਸਲ ਨੇ NEET 'ਚ ਹਾਸਲ ਕੀਤਾ 283ਵਾਂ ਰੈਂਕ, ਜ਼ਿਲ੍ਹੇ...

ਬਰਨਾਲਾ ਦੇ ਧਰੁਵ ਬਾਂਸਲ ਨੇ NEET ‘ਚ ਹਾਸਲ ਕੀਤਾ 283ਵਾਂ ਰੈਂਕ, ਜ਼ਿਲ੍ਹੇ ‘ਚੋਂ ਪਹਿਲਾ ਸਥਾਨ ਕੀਤਾ ਹਾਸਲ

Published on

----------- Advertisement -----------


ਬਰਨਾਲਾ ਸ਼ਹਿਰ ਦੇ ਇੱਕ ਅਧਿਆਪਕ ਦੇ ਹੋਣਹਾਰ ਪੁੱਤਰ ਧਰੁਵ ਬਾਂਸਲ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਧਰੁਵ ਬਾਂਸਲ ਨੇ 720 ਅੰਕਾਂ ਵਿੱਚੋਂ 715 ਅੰਕ ਪ੍ਰਾਪਤ ਕਰਕੇ NEET ਦੀ ਪ੍ਰੀਖਿਆ ਵਿੱਚ ਆਲ ਇੰਡੀਆ ਵਿੱਚੋਂ 283ਵਾਂ ਰੈਂਕ ਪ੍ਰਾਪਤ ਕਰਕੇ ਆਪਣੇ ਮਾਤਾ-ਪਿਤਾ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

ਸਰਕਾਰੀ ਅਧਿਆਪਕ ਪਿਤਾ ਅਸ਼ਵਨੀ ਕੁਮਾਰ ਬਾਂਸਲ ਅਤੇ ਮਾਤਾ ਪਵਨਦੀਪ ਬਾਂਸਲ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਧਰੁਵ ਬਾਂਸਲ ਨੇ ਪਹਿਲੀ ਵਾਰ NEET ਦੀ ਪ੍ਰੀਖਿਆ ਦਿੱਤੀ ਸੀ। ਜਿਸ ਲਈ ਧਰੁਵ ਨੇ ਸਖ਼ਤ ਮਿਹਨਤ ਕੀਤੀ ਅਤੇ NEET ਦੀ ਤਿਆਰੀ ਲਈ ਰੋਜ਼ਾਨਾ 18 ਤੋਂ 20 ਘੰਟੇ ਪੜ੍ਹਾਈ ਕੀਤੀ।

ਧਰੁਵ ਬਾਂਸਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਮਾਤਾ-ਪਿਤਾ ਦੀ ਪ੍ਰੇਰਨਾ ਨਾਲ ਹੀ ਡਾਕਟਰ ਬਣਨ ਦਾ ਸੁਪਨਾ ਪੂਰਾ ਕਰ ਸਕੇਗਾ। ਉਸ ਦੇ ਜੀਵਨ ਦਾ ਉਦੇਸ਼ ਹੈ ਕਿ ਉਹ ਐਮਡੀ ਕਰਕੇ ਲੋੜਵੰਦ ਲੋਕਾਂ ਦੀ ਸੇਵਾ ਕਰ ਸਕੇ।

ਅਸ਼ਵਨੀ ਕੁਮਾਰ ਬਾਂਸਲ ਦੀ ਬੇਟੀ ਗੀਤਿਕਾ ਵੀ ਜੀਐਮਸੀ ਅੰਮ੍ਰਿਤਸਰ ਤੋਂ ਐਮਬੀਬੀਐਸ ਕਰ ਰਹੀ ਹੈ। ਬੁੱਧਵਾਰ ਨੂੰ ਟੀਚਰਜ਼ ਟੀਮ ਪੰਜਾਬ, ਬਰਨਾਲਾ ਸਪੋਰਟਸ ਐਂਡ ਵੈਲਫੇਅਰ ਕਲੱਬ ਬਰਨਾਲਾ, 16 ਏਕੜ ਵੈਲਫੇਅਰ ਐਸੋਸੀਏਸ਼ਨ ਬਰਨਾਲਾ, ਅਗਰਵਾਲ ਸਭਾ ਸ਼ਹਿਣਾ ਆਦਿ ਦੇ ਨੁਮਾਇੰਦੇ ਹੋਣਹਾਰ ਪੁੱਤਰ ਧਰੁਵ ਬਾਂਸਲ ਦੇ ਘਰ ਪੁੱਜੇ ਅਤੇ ਉਨ੍ਹਾਂ ਦਾ ਸਨਮਾਨ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...

ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੌਹਲ ਨੂੰ ਵੱਡੀ ਰਾਹਤ, UAPA ਦੇ 7 ਮਾਮਲਿਆਂ ‘ਚ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ (Delhi High Court) ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਯੂਏਪੀਏ...

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...