June 6, 2026, 4:12 pm
----------- Advertisement -----------
HomeNewsEntertainmentਦਿਲ ਦੀ ਬੀਮਾਰੀ ਹੋਣ ਕਾਰਨ ਸੁਨੀਲ ਗਰੋਵਰ ਦੀ ਹੋਈ ਹਾਰਟ ਸਰਜਰੀ,ਹੁਣ ਅਜਿਹੀ...

ਦਿਲ ਦੀ ਬੀਮਾਰੀ ਹੋਣ ਕਾਰਨ ਸੁਨੀਲ ਗਰੋਵਰ ਦੀ ਹੋਈ ਹਾਰਟ ਸਰਜਰੀ,ਹੁਣ ਅਜਿਹੀ ਹੈ ਸਿਹਤ

Published on

----------- Advertisement -----------

ਦਿ ਕਪਿਲ ਸ਼ਰਮਾ ਸ਼ੋਅ ‘ਚ ‘ਗੁੱਥੀ ‘ ਅਤੇ ‘ਡਾਕਟਰ ਮਸ਼ੂਰ ਗੁਲਾਟੀ’ ਦੀਆਂ ਭੂਮਿਕਾਵਾਂ ਨਿਭਾ ਕੇ ਦਰਸ਼ਕਾਂ ਦੇ ਦਿਲਾਂ ‘ਚ ਜਗ੍ਹਾ ਬਣਾਉਣ ਵਾਲੇ ਮਸ਼ਹੂਰ ਅਭਿਨੇਤਾ ਅਤੇ ਕਾਮੇਡੀਅਨ ‘ਸੁਨੀਲ ਗਰੋਵਰ’ ਦੀ ਸਿਹਤ ਨੂੰ ਲੈ ਕੇ ਮੁੰਬਈ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਿਲ ਦੀ ਬੀਮਾਰੀ ਕਾਰਨ ਉਹਨਾਂ ਨੂੰ ਮੁੰਬਈ ਦੇ ਏਸ਼ੀਅਨ ਹਾਰਟ ਇੰਸਟੀਚਿਊਟ ‘ਚ ਭਰਤੀ ਕਰਵਾਇਆ ਗਿਆ ਸੀ। ਸੁਨੀਲ ਗਰੋਵਰ ਦੀ ਦਿਲ ਦੀ ਸਰਜਰੀ ਹੋਈ ਅਤੇ ਫਿਲਹਾਲ ਉਨ੍ਹਾਂ ਦੀ ਸਿਹਤ ‘ਚ ਸੁਧਾਰ ਹੋ ਰਿਹਾ ਹੈ।

ਰਿਪੋਰਟਾਂ ਮੁਤਾਬਕ ਉਨ੍ਹਾਂ ਦੇ ਦਿਲ ‘ਚ ਬਲੌਕੇਜ ਸੀ ਅਤੇ ਇਸ ਕਾਰਨ ਉਨ੍ਹਾਂ ਨੂੰ ਸਰਜਰੀ ਕਰਵਾਉਣੀ ਪਈ ਪਰ ਉਨ੍ਹਾਂ ਦੇ ਕੰਮ ਕਾਰਨ ਸਰਜਰੀ ‘ਚ ਦੇਰੀ ਹੋ ਗਈ। ਵਾਇਰਲ ਭਯਾਨੀ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਸੁਨੀਲ ਦੀ ਤਸਵੀਰ ਪੋਸਟ ਕਰਕੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ, ”ਅਦਾਕਾਰ ਸੁਨੀਲ ਗਰੋਵਰ ਦਾ ਮੁੰਬਈ ਦੇ ਏਸ਼ੀਅਨ ਹਸਪਤਾਲ ‘ਚ ਦਿਲ ਦਾ ਆਪਰੇਸ਼ਨ ਹੋਇਆ ਹੈ। ਉਹ ਹੁਣ ਠੀਕ ਹੋ ਰਹੇ ਹਨ।

ਸੁਨੀਲ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਹ ਹੁਣ ਖਤਰੇ ਤੋਂ ਬਾਹਰ ਹਨ ਅਤੇ ਉਨ੍ਹਾਂ ਦੀ ਹਾਲਤ ‘ਚ ਵੀ ਕਾਫੀ ਸੁਧਾਰ ਹੈ। ਸੁਨੀਲ ਲਈ ਪ੍ਰਾਰਥਨਾ ਕਰਦੇ ਰਹੋ।” ਸੁਨੀਲ ਗਰੋਵਰ ਨੇ ਨਾ ਸਿਰਫ ਕਪਿਲ ਸ਼ਰਮਾ ਦੇ ਸ਼ੋਅ ਵਿੱਚ ਵੱਖ-ਵੱਖ ਕਿਰਦਾਰ ਨਿਭਾ ਕੇ ਪ੍ਰਸਿੱਧੀ ਹਾਸਲ ਕੀਤੀ, ਸਗੋਂ ਉਹ ਅਮਿਤਾਭ ਬੱਚਨ, ਧਰਮਿੰਦਰ ਤੋਂ ਲੈ ਕੇ ਕਈ ਬਾਲੀਵੁੱਡ ਅਦਾਕਾਰਾਂ ਦੀ ਨਕਲ ਕਰਨ ਲਈ ਵੀ ਜਾਣੇ ਜਾਂਦੇ ਹਨ। ਸੁਨੀਲ ਗਰੋਵਰ ਨੂੰ ਐਮਾਜ਼ਾਨ ਪ੍ਰਾਈਮ ਦੀ ਵੈੱਬ ਸੀਰੀਜ਼ ਤਾਂਡਵ ‘ਚ ਦੇਖਿਆ ਗਿਆ ਸੀ। ਇਸ ਤੋਂ ਇਲਾਵਾ ਸੁਨੀਲ ਗਰੋਵਰ ਨੂੰ ਸਨਫਲਾਵਰ ਨਾਂ ਦੀ ਵੈੱਬ ਸੀਰੀਜ਼ ‘ਚ ਅਦਾਕਾਰੀ ਲਈ ਫਿਲਮਫੇਅਰ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...