ਫਾਜ਼ਿਲਕਾ ‘ਚ ਇਕ ਸ਼ੈਲਰ ‘ਚ ਕੰਮ ਕਰਦੇ ਨੌਜਵਾਨ ਦੀ ਛੱਤ ਤੋਂ ਪੈਰ ਤਿਲਕਣ ਨਾਲ ਮੌਤ ਹੋ ਗਈ। ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਾਜ਼ਿਲਕਾ ਲਿਆਂਦਾ ਗਿਆ।
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਮੁਖਤਿਆਰ ਸਿੰਘ ਉਮਰ ਕਰੀਬ 23 ਸਾਲ ਵਾਸੀ ਪਿੰਡ ਸ਼ੇਰੇ ਮੁਹੰਮਦ ਜਲਾਲਾਬਾਦ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਪਿਛਲੇ ਡੇਢ ਸਾਲ ਤੋਂ ਫਾਜ਼ਿਲਕਾ ਨੇੜਲੇ ਪਿੰਡ ਰਾਣਾ ਵਿਖੇ ਸ਼ੈਲਰ ਵਿੱਚ ਕੰਮ ਕਰਦਾ ਸੀ। ਬੀਤੀ ਰਾਤ ਕਰੀਬ 11 ਵਜੇ ਵੀ ਉਹ ਸ਼ੈਲਰ ਦੇ ਛੱਤ ‘ਤੇ ਕੰਮ ਕਰ ਰਿਹਾ ਸੀ ਕਿ ਅਚਾਨਕ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਛੱਤ ਤੋਂ ਹੇਠਾਂ ਡਿੱਗ ਗਿਆ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਾਜ਼ਿਲਕਾ ਲਿਜਾਇਆ ਗਿਆ।
ਜਿੱਥੋਂ ਉਸ ਨੂੰ ਉੱਚ ਕੇਂਦਰ ਰੈਫਰ ਕਰ ਦਿੱਤਾ ਗਿਆ। ਇਸ ਤੋਂ ਬਾਅਦ ਉਸ ਨੂੰ ਪਹਿਲਾਂ ਗੰਗਾਨਗਰ ਅਤੇ ਬਾਅਦ ਵਿਚ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਦੋ ਲੜਕੀਆਂ ਅਤੇ ਇੱਕ ਲੜਕਾ ਹੈ।
----------- Advertisement -----------
ਫਾਜ਼ਿਲਕਾ ‘ਚ ਸ਼ੈਲਰ ਦੀ ਛੱਤ ਤੋਂ ਡਿੱਗਣ ਨਾਲ ਨੌਜਵਾਨ ਦੀ ਮੌਤ
Published on
----------- Advertisement -----------
----------- Advertisement -----------












