November 15, 2026, 9:31 am
----------- Advertisement -----------
HomeNewsBreaking Newsਫਾਜ਼ਿਲਕਾ 'ਚ ਫੌਜੀ 'ਤੇ ਹਮਲਾ: ਭੱਜ ਕੇ ਬਚਾਈ ਜਾਨ

ਫਾਜ਼ਿਲਕਾ ‘ਚ ਫੌਜੀ ‘ਤੇ ਹਮਲਾ: ਭੱਜ ਕੇ ਬਚਾਈ ਜਾਨ

Published on

----------- Advertisement -----------

ਫਾਜ਼ਿਲਕਾ, 6 ਜੂਨ 2024 – ਫਾਜ਼ਿਲਕਾ ਦੇ ਟੈਕਸੀ ਸਟੈਂਡ ਨੇੜੇ ਫੌਜ ਦੇ ਜਵਾਨ ਦੀ ਗੱਡੀ ‘ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਲਾਏ ਗਏ ਹਨ, ਕਿ ਕੁਝ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਫੌਜੀ ਦੀ ਗੱਡੀ ਦੀ ਬੁਰੀ ਤਰ੍ਹਾਂ ਭੰਨਤੋੜ ਕੀਤੀ। ਪੀੜਤ ਫੌਜੀ ਦਾ ਕਹਿਣਾ ਹੈ ਕਿ ਉਸ ਨੇ ਮੌਕੇ ਤੋਂ ਭੱਜ ਕੇ ਆਪਣੀ ਜਾਨ ਬਚਾਈ ਅਤੇ ਪੁਲਿਸ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਦਿੰਦੇ ਹੋਏ ਕਾਰ ਚਲਾ ਰਹੇ ਰਣਜੋਧ ਸਿੰਘ ਨੇ ਦੱਸਿਆ ਕਿ ਉਹ ਪਿੰਡ ਸਾਬੂਆਣਾ ਦਾ ਰਹਿਣ ਵਾਲਾ ਹੈ ਅਤੇ ਭਾਰਤੀ ਫੌਜ ‘ਚ ਤਾਇਨਾਤ ਹੈ, ਜਦੋਂ ਉਹ ਫਾਜ਼ਿਲਕਾ ਦੀ ਗਊਸ਼ਾਲਾ ਰੋਡ ਤੋਂ ਆਪਣੇ ਪਿੰਡ ਸਾਬੂਆਣਾ ਜਾ ਰਿਹਾ ਸੀ ਤਾਂ ਡੀਸੀ ਦਫਤਰ ਦੇ ਕੋਲ ਟੈਕਸੀ ਨੇੜੇ ਕੁਝ ਲੋਕਾਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਫੌਜੀ ਨੇ ਮੌਕੇ ਤੋਂ ਭੱਜ ਕੇ ਆਪਣੀ ਜਾਨ ਬਚਾਈ। ਪਰ ਤੇਜ਼ਧਾਰ ਹਥਿਆਰਾਂ ਨਾਲ ਆਏ ਲੋਕਾਂ ਨੇ ਉਸ ਦੀ ਕਾਰ ਦੀ ਭੰਨਤੋੜ ਕੀਤੀ।

ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਮਲਕੀਤ ਸਿੰਘ ਦਾ ਕਹਿਣਾ ਹੈ ਕਿ ਵਾਹਨ ਦਾ ਕਾਫੀ ਨੁਕਸਾਨ ਹੋਇਆ ਹੈ, ਫਿਲਹਾਲ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਆਖ਼ਰਕਾਰ ਲੋਕ ਕੌਣ ਸਨ? ਇਸ ਘਟਨਾ ਨੂੰ ਕਿਸ ਨੇ ਅੰਜਾਮ ਦਿੱਤਾ ਅਤੇ ਇਸ ਘਟਨਾ ਦਾ ਕਾਰਨ ਕੀ ਸੀ? ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਤੱਥਾਂ ਦੇ ਆਧਾਰ ‘ਤੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...