November 14, 2026, 7:15 am
----------- Advertisement -----------
HomeNewsBreaking Newsਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 117346 ਵਿਦਿਆਰਥੀਆਂ ਲਈ 91.46...

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 8 ਜੂਨ 2024 – ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਅਨੂਸੂਚਿਤ ਜਾਤੀ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇਗਾ।

ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...