ਅੰਮ੍ਰਿਤਸਰ ਰੂਹਾਨੀਅਤ ਦਾ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ਾਂ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ ਤੇ ਆਪਣੇ ਸ਼ਰਧਾ ਦਾ ਪ੍ਰਗਟਾਵਾ ਕਰਦੀਆਂ ਹਨ। ਅਤੇ ਜੂਨ ਅਤੇ ਜੁਲਾਈ ਦੇ ਵਿੱਚ ਛੁੱਟੀਆਂ ਦੇ ਦਿਨਾਂ ਵਿੱਚ ਖਾਸ ਕਰਕੇ ਵੱਡੀ ਗਿਣਤੀ ਵਿੱਚ ਸੰਗਤਾਂ ਦਰਬਾਰ ਸਾਹਿਬ ਵਿੱਚ ਆ ਕੇ ਮੱਥਾ ਟੇਕਦੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧਗੇੜਾ ਨੇ ਦੱਸਿਆ ਕਿ ਗਰਮੀ ਦੇ ਦਿਨਾਂ ਵਿੱਚ ਸਾਰੇ ਹੀ ਸਕੂਲਾਂ ਕਾਲਜਾਂ ਦੇ ਵਿੱਚ ਛੁੱਟੀਆਂ ਹਨ ਅਤੇ ਐਸਜੀਪੀਸੀ ਦੇ ਅਧੀਨ ਆਉਣ ਵਾਲੇ ਸਕੂਲਾਂ ਦੇ ਵਿਦਿਆਰਥੀਆਂ ਦੇ 50-50 ਬੱਚਿਆਂ ਦੀ ਟੀਮ ਇਹ ਵੰਡ ਕੇ ਸੇਵਾ ਕਰਦੀ ਹੈ। ਇਸ ਦੇ ਵਿੱਚ ਤਖਤੀਆਂ ਉੱਤੇ “ਫੋਨ ਨਾ ਚਲਾਓ,ਸਹਿਜ ਨਾਲ ਬੈਠੋ, ਗੁਰਬਾਣੀ ਸਰਵਣ ਕਰੋ” ਲਿਖਿਆ ਹੋਇਆ ਹੈ।
ਉਹਨਾਂ ਕਿਹਾ ਕਿ ਅਕਸਰ ਵੇਖਿਆ ਜਾਂਦਾ ਹੈ ਕਿ ਜੋ ਸੰਗਤ ਹੋਰ ਰਾਜਾਂ ਜਾਂ ਵਿਦੇਸ਼ਾਂ ਤੋਂ ਆਉਂਦੀ ਹੈ ਉਹਨਾਂ ਨੂੰ ਸਹੀ ਜਾਣਕਾਰੀ ਨਹੀਂ ਹੁੰਦੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਕੂਲੀ ਬੱਚਿਆਂ ਵੱਲੋਂ ਇਸ ਵਾਰ ਇਹ ਸੇਵਾ ਕੀਤੀ ਜਾ ਰਹੀ ਹੈ। ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਆਮਦ ਦਿਨੋ ਦਿਨ ਵਧਦੀ ਜਾ ਰਹੀ ਹੈ ਇਸੇ ਨੂੰ ਲੈ ਕੇ ਸ਼੍ਰੋਮਣੀ ਪ੍ਰਬੰਧਕ ਕਮੇਟੀ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਗਰਮੀ ਦੀਆਂ ਛੁੱਟੀਆਂ ਦੌਰਾਨ ਸਕੂਲ ਦੇ ਬੱਚਿਆਂ ਨੂੰ ਹੋਈਆਂ ਛੁੱਟੀਆਂ ਦੇ ਚਲਦੇ ਜੂਨ ਅਤੇ ਜੁਲਾਈ ਦੇ ਵਿੱਚ ਇਹਨਾਂ ਸਕੂਲ ਦੇ ਵਿਦਿਆਰਥੀਆਂ ਵੱਲੋਂ ਇਹ ਸੇਵਾ ਕੀਤੀ ਜਾ ਰਹੀ ਹੈ











