September 13, 2026, 3:09 am
----------- Advertisement -----------
HomeNewsBreaking NewsPM ਮੋਦੀ ਦਾ ਸਹੁੰ ਚੁੱਕ ਸਮਾਗਮ ਭਲਕੇ, ਜਾਣੋ ਕੌਣ-ਕੌਣ ਹੋਵੇਗਾ ਸ਼ਾਮਿਲ

PM ਮੋਦੀ ਦਾ ਸਹੁੰ ਚੁੱਕ ਸਮਾਗਮ ਭਲਕੇ, ਜਾਣੋ ਕੌਣ-ਕੌਣ ਹੋਵੇਗਾ ਸ਼ਾਮਿਲ

Published on

----------- Advertisement -----------

ਨਰਿੰਦਰ ਮੋਦੀ ਕੱਲ੍ਹ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਹਨ। ਰਾਸ਼ਟਰਪਤੀ ਭਵਨ ਵਿੱਚ 09 ਜੂਨ ਨੂੰ ਸ਼ਾਮ 7.15 ਵਜੇ ਹੋਣ ਵਾਲੇ ਸ਼ਾਨਦਾਰ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ। ਰਾਸ਼ਟਰਪਤੀ ਭਵਨ ਦੇ ਸਾਹਮਣੇ ਵਾਲੇ ਚੌਂਕ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਹੈ। ਫੋਰਕੋਰਟ ‘ਚ ਇਕ ਵਿਸ਼ੇਸ਼ ਸਟੇਜ ਤਿਆਰ ਕੀਤੀ ਗਈ ਹੈ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ।
ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਇੱਕ ਬਿਆਨ ਮੁਤਾਬਕ, ”ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਾਸਿੰਘੇ, ਮਾਲਦੀਵ ਦੇ ਰਾਸ਼ਟਰਪਤੀ ਡਾ: ਮੁਹੰਮਦ ਮੁਈਜ਼ੂ, ਸੇਸ਼ੇਲਸ ਦੇ ਉਪ ਰਾਸ਼ਟਰਪਤੀ ਅਹਿਮਦ ਆਫੀਫ਼, ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜੁਗਨਾਥ, ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ‘ਪ੍ਰਚੰਡ’ ਅਤੇ ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਤੋਬਗੇ ਨੇ ਸ਼ਾਮਲ ਹੋਣ ਦਾ ਸੱਦਾ ਸਵੀਕਾਰ ਕਰ ਲਿਆ ਹੈ।
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਪਹਿਲੀ ਵਿਸ਼ੇਸ਼ ਮਹਿਮਾਨ ਹੈ, ਜੋ ਸ਼ੁੱਕਰਵਾਰ ਨੂੰ ਦਿੱਲੀ ਪਹੁੰਚੀ। ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਇਲਾਵਾ, ਇਹ ਬਹੁਤ ਹੀ ਵਿਸ਼ੇਸ਼ ਮਹਿਮਾਨ ਉਸੇ ਸ਼ਾਮ ਰਾਸ਼ਟਰਪਤੀ ਭਵਨ ਵਿੱਚ ਦ੍ਰੋਪਦੀ ਮੁਰਮੂ ਦੁਆਰਾ ਆਯੋਜਿਤ ਦਾਅਵਤ ਵਿੱਚ ਵੀ ਸ਼ਾਮਲ ਹੋਵੇਗੀ।
ਇਸ ਤੋਂ ਇਲਾਵਾ ਸੈਂਟਰਲ ਵਿਸਟਾ ਪ੍ਰੋਜੈਕਟ ਵਿੱਚ ਕੰਮ ਕਰਨ ਵਾਲੇ ਕੁਝ ਮਜ਼ਦੂਰਾਂ ਦੇ ਨਾਲ-ਨਾਲ ਟਰਾਂਸਜੈਂਡਰ, ਸੈਨੀਟੇਸ਼ਨ ਵਰਕਰ, ਕੇਂਦਰ ਸਰਕਾਰ ਦੀਆਂ ਸਕੀਮਾਂ ਦੇ ਲਾਭਪਾਤਰੀਆਂ ਅਤੇ ਵਿਕਸਤ ਭਾਰਤ ਦੇ ਰਾਜਦੂਤਾਂ ਨੂੰ ਵੀ ਸੱਦਾ ਦਿੱਤਾ ਗਿਆ ਹੈ। ਸੂਤਰਾਂ ਅਨੁਸਾਰ ਇਸ ਇਤਿਹਾਸਕ ਸਮਾਗਮ ਵਿੱਚ 8000 ਦੇ ਕਰੀਬ ਮਹਿਮਾਨ ਸ਼ਿਰਕਤ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...