June 28, 2026, 1:33 pm
----------- Advertisement -----------
HomeNewsLatest Newsਸੁਨੀਲ ਜਾਖੜ ਦੇ ਦਾਅਵੇ 'ਤੇ ਮੀਨਾਕਸ਼ੀ ਲੇਖੀ ਨੇ ਕਿਹਾ- ਕਾਂਗਰਸ 'ਚ ਇਹ...

ਸੁਨੀਲ ਜਾਖੜ ਦੇ ਦਾਅਵੇ ‘ਤੇ ਮੀਨਾਕਸ਼ੀ ਲੇਖੀ ਨੇ ਕਿਹਾ- ਕਾਂਗਰਸ ‘ਚ ਇਹ ਕੋਈ ਨਵੀਂ ਗੱਲ ਨਹੀਂ

Published on

----------- Advertisement -----------

ਨਵੀਂ ਦਿੱਲੀ : – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦੇ ਦਾਅਵੇ ‘ਤੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਇਹ ਕੋਈ ਨਵੀਂ ਗੱਲ ਨਹੀਂ ਹੈ। ਜਦੋਂ ਨਹਿਰੂ ਜੀ (ਕਾਂਗਰਸ) ਪ੍ਰਧਾਨ ਬਣੇ ਤਾਂ ਸਾਰਿਆਂ ਨੇ ਪਟੇਲ ਜੀ ਦਾ ਸਮਰਥਨ ਕੀਤਾ, ਉਨ੍ਹਾਂ ਦਾ ਨਹੀਂ। ਜੇਕਰ ਪਟੇਲ ਜੀ ਦਾ ਸਤਿਕਾਰ ਨਹੀਂ ਹੁੰਦਾ ਤਾਂ ਜਾਖੜ ਤੋਂ ਇਸਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ।
ਦਰਅਸਲ ਸੋਸ਼ਲ ਮੀਡੀਆ ‘ਤੇ ਕਾਂਗਰਸ ਪ੍ਰਚਾਰ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਜਾਖੜ ਦਾਅਵਾ ਕਰ ਰਹੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ 42 ਵਿਧਾਇਕਾਂ ਨੇ ਉਨ੍ਹਾਂ ਦੇ ਹੱਕ ‘ਚ ਵੋਟਾਂ ਪਾਈਆਂ ਹਨ। ਜਦਕਿ ਨਵਜੋਤ ਸਿੰਘ ਸਿੱਧੂ ਨੂੰ ਛੇ ਵਿਧਾਇਕਾਂ ਦੀ ਹਮਾਇਤ ਅਤੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੋ ਵਿਧਾਇਕਾਂ ਨੇ ਸਮਰਥਨ ਦਿੱਤਾ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ 16 ਵਿਧਾਇਕਾਂ ਨੇ ਸਮਰਥਨ ਦਿੱਤਾ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ 12 ਵਿਧਾਇਕਾਂ ਨੇ ਸਮਰਥਨ ਦਿੱਤਾ।
ਸੁਨੀਲ ਜਾਖੜ ਦੇ ਖੁਲਾਸੇ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਜਾਖੜ ਨੇ ਦਾਅਵਾ ਕੀਤਾ ਕਿ 42 ਵਿਧਾਇਕਾਂ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਉਣ ਲਈ ਵੋਟਾਂ ਪਾਈਆਂ ਸਨ। ਜਦਕਿ ਚੰਨੀ ਨੂੰ ਦੋ ਅਤੇ ਸਿੱਧੂ ਨੂੰ ਸਿਰਫ਼ ਛੇ ਵਿਧਾਇਕਾਂ ਦਾ ਸਮਰਥਨ ਹਾਸਲ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...