August 5, 2026, 6:05 pm
----------- Advertisement -----------
HomeNewsHealthਬ੍ਰੋਕਲੀ ਖਾਣ ਨਾਲ ਸਿਹਤ ਨੂੰ ਮਿਲਣਗੇ ਹੈਰਾਨੀਜਨਕ ਫਾਇਦੇ, ਅੱਜ ਹੀ ਇਸ ਨੂੰ...

ਬ੍ਰੋਕਲੀ ਖਾਣ ਨਾਲ ਸਿਹਤ ਨੂੰ ਮਿਲਣਗੇ ਹੈਰਾਨੀਜਨਕ ਫਾਇਦੇ, ਅੱਜ ਹੀ ਇਸ ਨੂੰ ਆਪਣੀ ਡਾਈਟ ਵਿੱਚ ਕਰੋ ਸ਼ਾਮਲ

Published on

----------- Advertisement -----------

ਬ੍ਰੋਕਲੀ ਦੀ ਵਰਤੋਂ ਸਲਾਦ ਸਮੇਤ ਕਈ ਤਰ੍ਹਾਂ ਦੀਆਂ ਸਬਜ਼ੀਆਂ ਬਣਾਉਣ ਵਿਚ ਕੀਤੀ ਜਾਂਦੀ ਹੈ। ਇਸ ਵਿਚ ਮੌਜੂਦ ਫਾਈਟੋਕੈਮੀਕਲਸ ਐਨਜ਼ਾਈਮਜ਼ ਨੂੰ ਐਕਟੀਵੇਟ ਕਰਕੇ ਸਰੀਰ ਨੂੰ ਡੀਟੌਕਸ ਕਰਨ ਵਿਚ ਮਦਦ ਕਰਦੇ ਹਨ ਜੋ ਜ਼ਹਿਰੀਲੇ ਪਦਾਰਥਾਂ ਨੂੰ ਬੇਅਸਰ ਅਤੇ ਖ਼ਤਮ ਕਰਦੇ ਹਨ। ਇਸੇ ਤਰ੍ਹਾਂ ਬਰੋਕਲੀ ਵਿੱਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਹੁੰਦੇ ਹਨ, ਜੋ ਸਾਡੇ ਸਰੀਰ ਨੂੰ ਕਈ ਤਰੀਕਿਆਂ ਨਾਲ ਸਿਹਤ ਲਾਭ ਪ੍ਰਦਾਨ ਕਰਦੇ ਹਨ।

ਪੌਸ਼ਟਿਕ ਤੱਤ ਨਾਲ ਭਰਪੂਰ
ਬ੍ਰੋਕਲੀ ਵਿਟਾਮਿਨ ਸੀ, ਵਿਟਾਮਿਨ ਕੇ, ਫੋਲੇਟ, ਐਂਟੀਆਕਸੀਡੈਂਟ ਅਤੇ ਪੋਟਾਸ਼ੀਅਮ ਵਰਗੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ, ਜੋ ਸਮੁੱਚੀ ਸਿਹਤ ਨੂੰ ਉਤਸ਼ਾਹਿਤ ਕਰਦੇ ਹਨ। ਇਸ ਵਿੱਚ ਸੇਲੇਨੀਅਮ, ਵਿਟਾਮਿਨ ਬੀ, ਫਾਈਬਰ ਅਤੇ ਫਾਸਫੋਰਸ ਵੀ ਪਾਇਆ ਜਾਂਦਾ ਹੈ। ਇਸ ਲਈ ਇਸ ਨੂੰ ਖਾਣ ਨਾਲ ਸਿਹਤ ਨੂੰ ਬਹੁਤ ਲਾਭ ਮਿਲਦਾ ਹੈ।

ਦਿਲ ਦੀ ਸਿਹਤ ਬਿਹਤਰ ਰਹਿੰਦੀ ਹੈ
ਬ੍ਰੋਕਲੀ ‘ਚ ਪਾਏ ਜਾਣ ਵਾਲੇ ਉੱਚ ਫਾਈਬਰ, ਪੋਟਾਸ਼ੀਅਮ ਅਤੇ ਐਂਟੀਆਕਸੀਡੈਂਟ ਸਰੀਰ ‘ਚ ਪੈਦਾ ਹੋਣ ਵਾਲੇ ਖਰਾਬ ਕੋਲੈਸਟ੍ਰੋਲ ਨੂੰ ਘੱਟ ਕਰਨ ਅਤੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਮਦਦਗਾਰ ਹੁੰਦੇ ਹਨ। ਬਲੱਡ ਪ੍ਰੈਸ਼ਰ ਅਤੇ ਕੋਲੈਸਟ੍ਰੋਲ ਕੰਟਰੋਲ ਦਿਲ ਦੀ ਸਿਹਤ ਲਈ ਬਹੁਤ ਜ਼ਰੂਰੀ ਹੈ। ਇਸ ਲਈ ਬਰੋਕਲੀ ਖਾਣ ਨਾਲ ਦਿਲ ਦੀ ਸਿਹਤ ਵਧਦੀ ਹੈ।

ਅੱਖਾਂ ਲਈ ਫਾਇਦੇਮੰਦ
ਬ੍ਰੋਕਲੀ ‘ਚ ਪਾਏ ਜਾਣ ਵਾਲੇ ਲੂਟੀਨ ਅਤੇ ਜ਼ੈਕਸੈਂਥਿਨ ਵਰਗੇ ਪੋਸ਼ਕ ਤੱਤ ਅੱਖਾਂ ਦੀ ਰੋਸ਼ਨੀ ਬਣਾਈ ਰੱਖਣ ‘ਚ ਮਦਦਗਾਰ ਹੁੰਦੇ ਹਨ। ਇਹ ਅੱਖਾਂ ਦੇ ਮੋਤੀਆਬਿੰਦ ਅਤੇ ਉਮਰ ਸੰਬੰਧੀ ਸਿਹਤ ਸਮੱਸਿਆਵਾਂ ਨੂੰ ਘਟਾਉਂਦੇ ਹਨ।

ਚਮੜੀ ਦੀ ਸਿਹਤ ਬਣਾਈ ਰੱਖਣ
ਬ੍ਰੋਕਲੀ ਵਿੱਚ ਪਾਏ ਜਾਣ ਵਾਲੇ ਐਂਟੀਆਕਸੀਡੈਂਟ ਅਤੇ ਵਿਟਾਮਿਨ ਸੀ ਕੋਲੇਜਨ ਦੇ ਉਤਪਾਦਨ ਨੂੰ ਵਧਾਉਂਦੇ ਹਨ, ਜੋ ਚਮੜੀ ਨਾਲ ਸਬੰਧਤ ਸਮੱਸਿਆਵਾਂ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਕੋਲੇਜਨ ਝੁਰੜੀਆਂ ਅਤੇ ਬਰੀਕ ਲਾਈਨਾਂ ਨੂੰ ਰੋਕਦਾ ਹੈ, ਜੋ ਸਮੇਂ ਤੋਂ ਪਹਿਲਾਂ ਬੁਢਾਪੇ ਨੂੰ ਰੋਕਦਾ ਹੈ।

ਹੱਡੀਆਂ ਨੂੰ ਤਾਕਤ ਦਿੰਦਾ ਹੈ
ਕੈਲਸ਼ੀਅਮ ਅਤੇ ਵਿਟਾਮਿਨ ਕੇ ਨਾਲ ਭਰਪੂਰ, ਬਰੋਕਲੀ ਸਾਡੀ ਹੱਡੀਆਂ ਦੀ ਸਿਹਤ ਨੂੰ ਵਧਾਵਾ ਦਿੰਦੀ ਹੈ। ਇਸ ਦਾ ਨਿਯਮਤ ਸੇਵਨ ਓਸਟੀਓਪੋਰੋਸਿਸ ਵਰਗੀਆਂ ਬਿਮਾਰੀਆਂ ਦੇ ਖਤਰੇ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...

ਜਦੋਂ ਈ-20 ਨਾਲ ਮਾਈਲੇਜ ਘਟ ਰਹੀ ਹੈ, ਇੰਜਣ ਖਰਾਬ ਹੋ ਰਹੇ ਹਨ ਤਾਂ ਮੋਦੀ ਜੀ ਜ਼ਬਰਦਸਤੀ ਕਿਉਂ ਥੋਪ ਰਹੇ ਹਨ?- ਮਨੀਸ਼ ਸਿਸੋਦੀਆ

ਨਵੀਂ ਦਿੱਲੀ 4 ਅਗਸਤ:ਈ-20 ਪੈਟਰੋਲ ਦੇ ਵਿਰੋਧ 'ਚ 100 ਲੋਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ...