June 17, 2026, 3:07 am
----------- Advertisement -----------
HomeNewsBreaking Newsਟੀ-20 ਵਿਸ਼ਵ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ 6 ਦੌੜਾਂ ਨਾਲ ਹਰਾਇਆ,...

ਟੀ-20 ਵਿਸ਼ਵ ਕੱਪ ‘ਚ ਭਾਰਤ ਨੇ ਪਾਕਿਸਤਾਨ ਨੂੰ 6 ਦੌੜਾਂ ਨਾਲ ਹਰਾਇਆ, ਬੁਮਰਾਹ-ਅਰਸ਼ਦੀਪ ਬਣੇ ਮੈਚ ਦੇ ਹੀਰੋ

Published on

----------- Advertisement -----------
  • ਭਾਰਤ ਨੇ ਟੀ-20 ‘ਚ ਆਪਣੇ ਸਭ ਤੋਂ ਘੱਟ ਸਕੋਰ ਦਾ ਬਚਾਅ ਕੀਤਾ
  • ਭਾਰਤ ਨੇ ਟੀ-20 ਵਿਸ਼ਵ ਕੱਪ ਦੇ 8 ਮੈਚਾਂ ਵਿੱਚ ਪਾਕਿਸਤਾਨ ਨੂੰ 7ਵੀਂ ਵਾਰ ਹਰਾਇਆ

ਨਵੀਂ ਦਿੱਲੀ, 10 ਜੂਨ 2024 – ਭਾਰਤ ਨੇ ਵਿਸ਼ਵ ਕੱਪ ‘ਚ ਇਕ ਵਾਰ ਫਿਰ ਪਾਕਿਸਤਾਨ ‘ਤੇ ਅਸੰਭਵ ਜਿੱਤ ਦਰਜ ਕੀਤੀ ਹੈ। ਟੀ-20 ਵਿਸ਼ਵ ਕੱਪ ਦੇ ਮੈਚ ‘ਚ ਭਾਰਤ ਨੇ ਪਾਕਿਸਤਾਨ ਨੂੰ 120 ਦੌੜਾਂ ਦੇ ਟੀਚੇ ਦਾ ਪਿੱਛਾ ਨਹੀਂ ਕਰਨ ਦਿੱਤਾ। ਪਾਕਿਸਤਾਨ ਦੀ ਟੀਮ 7 ਵਿਕਟਾਂ ‘ਤੇ 113 ਦੌੜਾਂ ਹੀ ਬਣਾ ਸਕੀ। ਇਹ ਟੀ-20 ਇੰਟਰਨੈਸ਼ਨਲ ‘ਚ ਭਾਰਤ ਦਾ ਸਭ ਤੋਂ ਛੋਟਾ ਸਕੋਰ ਹੈ।

ਆਖਰੀ ਓਵਰ ‘ਚ ਪਾਕਿਸਤਾਨ ਨੂੰ ਜਿੱਤ ਲਈ 18 ਦੌੜਾਂ ਚਾਹੀਦੀਆਂ ਸਨ, ਇਸ ਓਵਰ ‘ਚ ਅਰਸ਼ਦੀਪ ਨੇ 11 ਦੌੜਾਂ ਦਿੱਤੀਆਂ। ਭਾਰਤ ਨੇ ਪਾਕਿਸਤਾਨ ਨੂੰ 6 ਦੌੜਾਂ ਨਾਲ ਹਰਾਇਆ।

ਜਸਪ੍ਰੀਤ ਬੁਮਰਾਹ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ। ਪਾਕਿਸਤਾਨ ਨੂੰ 2 ਓਵਰਾਂ ਵਿੱਚ 21 ਦੌੜਾਂ ਦੀ ਲੋੜ ਸੀ। ਬੁਮਰਾਹ ਨੇ 6 ਗੇਂਦਾਂ ‘ਤੇ ਸਿਰਫ 3 ਦੌੜਾਂ ਦਿੱਤੀਆਂ ਅਤੇ ਇਫਤਿਖਾਰ ਦਾ ਮਹੱਤਵਪੂਰਨ ਵਿਕਟ ਵੀ ਲਿਆ।

ਪਾਕਿਸਤਾਨ ਨੇ ਟਾਸ ਜਿੱਤ ਕੇ ਭਾਰਤ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ। ਟੀਮ ਇੰਡੀਆ 119 ਦੌੜਾਂ ‘ਤੇ ਆਲ ਆਊਟ ਹੋ ਗਈ। ਭਾਰਤ ਟੀ-20 ਇੰਟਰਨੈਸ਼ਨਲ ‘ਚ ਪਾਕਿਸਤਾਨ ਦੇ ਖਿਲਾਫ ਪਹਿਲੀ ਵਾਰ ਆਲ ਆਊਟ ਹੋਇਆ।

ਛੋਟੇ ਸਕੋਰ ਦਾ ਪਿੱਛਾ ਕਰਨ ਉਤਰੀ ਪਾਕਿਸਤਾਨੀ ਟੀਮ ਜਿੱਤ ਵੱਲ ਵਧ ਰਹੀ ਸੀ ਪਰ ਬੁਮਰਾਹ ਨੇ ਮੁਹੰਮਦ ਰਿਜ਼ਵਾਨ ਨੂੰ 15ਵੇਂ ਓਵਰ ਦੀ ਪਹਿਲੀ ਗੇਂਦ ‘ਤੇ ਬੋਲਡ ਕਰ ਦਿੱਤਾ। ਇਸ ਤੋਂ ਬਾਅਦ ਟੀਮ ‘ਤੇ ਦਬਾਅ ਵਧ ਗਿਆ ਅਤੇ ਪਾਕਿਸਤਾਨੀ ਟੀਮ ਟੀਚੇ ਤੱਕ ਨਹੀਂ ਪਹੁੰਚ ਸਕੀ।

ਭਾਰਤ ਲਈ ਜਸਪ੍ਰੀਤ ਬੁਮਰਾਹ ਨੇ 3 ਵਿਕਟਾਂ, ਹਾਰਦਿਕ ਪੰਡਯਾ ਨੇ 2 ਵਿਕਟਾਂ ਅਤੇ ਅਰਸ਼ਦੀਪ ਸਿੰਘ-ਅਕਸ਼ਰ ਨੇ ਇਕ-ਇਕ ਵਿਕਟ ਲਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...