ਪੰਜਾਬ ਵਿੱਚ ਲੋਕ ਸਭਾ ਚੋਣਾਂ ਹਾਰਨ ਦੇ ਬਾਵਜੂਦ ਭਾਜਪਾ ਨੇ ਮੋਦੀ 3.0 ਵਿੱਚ ਰਵਨੀਤ ਬਿੱਟੂ ਨੂੰ ਮੰਤਰੀ ਬਣਾਇਆ। ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਪੋਤਾ ਹੈ। ਉਹ ਲੋਕ ਸਭਾ ਚੋਣਾਂ ਤੋਂ 75 ਦਿਨ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ।

ਲੁਧਿਆਣਾ ਤੋਂ ਸਾਬਕਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਕੇਂਦਰੀ ਮੰਤਰੀ ਬਣਾਏ ਜਾਣ ‘ਤੇ ਲੁਧਿਆਣਾ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਜਸ਼ਨ ਦਾ ਮਾਹੌਲ ਹੈ। ਜਿੱਥੇ ਭਾਜਪਾ ਆਗੂਆਂ ਤੇ ਵਰਕਰਾਂ ਨੇ ਢੋਲ ਵਜਾ ਕੇ ਅਤੇ ਲੱਡੂ ਵੰਡ ਕੇ ਜਸ਼ਨ ਮਨਾਇਆ।
ਇਸ ਦੌਰਾਨ ਭਾਜਪਾ ਆਗੂਆਂ ਨੇ ਕਿਹਾ ਕਿ ਰਵਨੀਤ ਬਿੱਟੂ ਦੇ ਮੰਤਰੀ ਬਣਨ ਨਾਲ ਸ਼ਹਿਰ ਦਾ ਵਿਕਾਸ ਹੋਰ ਵੀ ਤੇਜ਼ੀ ਨਾਲ ਅੱਗੇ ਵਧੇਗਾ। ਇਸ ਤੋਂ ਇਲਾਵਾ ਆਉਣ ਵਾਲੀਆਂ ਨਗਰ ਨਿਗਮ ਅਤੇ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਜ਼ੋਰਦਾਰ ਪ੍ਰਦਰਸ਼ਨ ਕਰੇਗੀ। ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ।











