September 19, 2026, 11:55 pm
----------- Advertisement -----------
HomeNewsLatest Newsਮੁੰਬਈ ਦੀ ਅਦਾਲਤ ਵਲੋਂ ਮਮਤਾ ਬੈਨਰਜੀ ਨੂੰ ਸੰਮਨ ਜਾਰੀ: 2 ਮਾਰਚ ਨੂੰ...

ਮੁੰਬਈ ਦੀ ਅਦਾਲਤ ਵਲੋਂ ਮਮਤਾ ਬੈਨਰਜੀ ਨੂੰ ਸੰਮਨ ਜਾਰੀ: 2 ਮਾਰਚ ਨੂੰ ਪੇਸ਼ ਹੋਣ ਦੇ ਨਿਰਦੇਸ਼

Published on

----------- Advertisement -----------

ਮੁੰਬਈ : – ਮੁੰਬਈ ਦੀ ਮੈਟਰੋਪੋਲੀਟਨ ਮੈਜਿਸਟ੍ਰੇਟ ਅਦਾਲਤ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ 2 ਮਾਰਚ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ। ਅਦਾਲਤ ਨੇ ਬੈਨਰਜੀ ਨੂੰ ਇਹ ਹੁਕਮ ਪਿਛਲੇ ਸਾਲ ਮੁੰਬਈ ਦੌਰੇ ਦੌਰਾਨ ਰਾਸ਼ਟਰੀ ਗੀਤ ਦਾ ਅਪਮਾਨ ਕਰਨ ਦੇ ਦੋਸ਼ ਹੇਠ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਦਿੱਤਾ ਹੈ। ਇਹ ਸ਼ਿਕਾਇਤ ਮੁੰਬਈ ਭਾਜਪਾ ਨੇਤਾ ਵਿਵੇਕਾਨੰਦ ਗੁਪਤਾ ਨੇ ਦਰਜ ਕਰਵਾਈ ਹੈ।
ਅਦਾਲਤ ਨੇ ਇਹ ਵੀ ਕਿਹਾ ਕਿ ਭਾਵੇਂ ਮਮਤਾ ਬੈਨਰਜੀ ਮੁੱਖ ਮੰਤਰੀ ਹੈ, ਪਰ ਉਨ੍ਹਾਂ ਵਿਰੁੱਧ ਕਾਰਵਾਈ ਨੂੰ ਅੱਗੇ ਵਧਾਉਣ ਲਈ ਕਿਸੇ ਮਨਜ਼ੂਰੀ ਦੀ ਲੋੜ ਨਹੀਂ ਹੈ ਅਤੇ ਕੋਈ ਪਾਬੰਦੀ ਲਾਗੂ ਨਹੀਂ ਹੈ ਕਿਉਂਕਿ ਉਹ ਆਪਣੀ ਸਰਕਾਰੀ ਡਿਊਟੀ ਨਹੀਂ ਨਿਭਾ ਰਹੀ ਸੀ। ਅਦਾਲਤ ਨੇ ਇਹ ਗੱਲ ਪਿਛਲੇ ਸਾਲ ਦਸੰਬਰ ਵਿੱਚ ਮੁੰਬਈ ਵਿੱਚ ਹੋਏ ਸਮਾਗਮ ਦੇ ਸਬੰਧ ਵਿੱਚ ਕਹੀ।
ਬੀਜੇਪੀ ਦੀ ਮੁੰਬਈ ਇਕਾਈ ਦੇ ਵਰਕਰ ਵਿਵੇਕਾਨੰਦ ਗੁਪਤਾ ਦਸੰਬਰ 2021 ਵਿੱਚ ਹੀ ਸ਼ਿਕਾਇਤ ਲੈ ਕੇ ਮਜਾਗੋਨ ਦੀ ਮੈਟਰੋਪੋਲੀਟਨ ਮੈਜਿਸਟ੍ਰੇਟ ਅਦਾਲਤ ਵਿੱਚ ਪਹੁੰਚੇ ਸਨ। ਉਸ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੀ ਮੁਖੀ ਮਮਤਾ ਬੈਨਰਜੀ ਨੇ ਆਪਣੀ ਮੁੰਬਈ ਫੇਰੀ ਦੌਰਾਨ ਰਾਸ਼ਟਰੀ ਗੀਤ ਦਾ ਅਪਮਾਨ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...