September 9, 2026, 2:23 pm
----------- Advertisement -----------
HomeNewsBreaking NewsAITC ਦਾ ਵਫ਼ਦ ਕਿਸਾਨਾਂ ਨਾਲ ਕਰੇਗਾ ਮੁਲਾਕਾਤ, ਹਰਿਆਣਾ ਦੇ ਖਨੌਰੀ ਬਾਰਡਰ 'ਤੇ...

AITC ਦਾ ਵਫ਼ਦ ਕਿਸਾਨਾਂ ਨਾਲ ਕਰੇਗਾ ਮੁਲਾਕਾਤ, ਹਰਿਆਣਾ ਦੇ ਖਨੌਰੀ ਬਾਰਡਰ ‘ਤੇ ਹੋਵੇਗੀ ਮੀਟਿੰਗ

Published on

----------- Advertisement -----------

ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰਾਂ ਦਾ ਪੰਜ ਮੈਂਬਰੀ ਵਫ਼ਦ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ ਕਈ ਮੁੱਦਿਆਂ ‘ਤੇ ਕੇਂਦਰ ਸਰਕਾਰ ਖਿਲਾਫ ਹਰਿਆਣਾ ਖਨੌਰੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਮੁਲਾਕਾਤ ਕਰੇਗਾ। ਉਹ ਕਿਸਾਨਾਂ ਨੂੰ ਮਿਲਣਗੇ ਅਤੇ ਉਨ੍ਹਾਂ ਦੀਆਂ ਮੰਗਾਂ ਜਾਣਣਗੇ। ਇਨ੍ਹਾਂ ਲੋਕਾਂ ਵਿਚ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ, ਮੁਹੰਮਦ ਨਦੀਮੁਲ ਹੱਕ, ਡੋਲਾ ਸੇਨ, ਸਾਗਰਿਕਾ ਘੋਸ਼ ਅਤੇ ਸਾਕੇਤ ਗੋਖਲੇ ਸ਼ਾਮਲ ਹਨ।

ਪਾਰਟੀ ਨੇ ਇਕ ਬਿਆਨ ‘ਚ ਕਿਹਾ ਹੈ ਕਿ ਪਾਰਟੀ ਸੁਪਰੀਮੋ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਉਹ ਕਿਸਾਨਾਂ ਦੇ ਸੰਘਰਸ਼ ‘ਤੇ ਉਨ੍ਹਾਂ ਦੇ ਨਾਲ ਹਨ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਤੋਂ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ। ਸਰਕਾਰ ਨੂੰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।

ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਦਾ ਇਹ ਸੰਘਰਸ਼ ਫਰਵਰੀ ਤੋਂ ਚੱਲ ਰਿਹਾ ਹੈ। ਕਿਸਾਨ ਦਿੱਲੀ ਜਾਣਾ ਚਾਹੁੰਦੇ ਸਨ, ਪਰ ਹਰਿਆਣਾ ਸਰਕਾਰ ਨੇ ਉਨ੍ਹਾਂ ਨੂੰ ਸਰਹੱਦ ‘ਤੇ ਰੋਕ ਦਿੱਤਾ ਸੀ। ਇਸ ਮਗਰੋਂ ਕਿਸਾਨਾਂ ਨੇ ਪੱਕਾ ਮੋਰਚਾ ਲਾਇਆ ਸੀ। ਇਸ ਦੌਰਾਨ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋ ਗਿਆ। ਇਸ ਤੋਂ ਬਾਅਦ ਕਿਸਾਨ ਉਥੇ ਹੀ ਖੜ੍ਹੇ ਰਹੇ। ਹਾਲਾਂਕਿ ਖਨੌਰੀ ਸਰਹੱਦ ‘ਤੇ ਹੀ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਹਾਈ ਕੋਰਟ ਵੱਲੋਂ ਗਠਿਤ ਕਮੇਟੀ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਚੰਡੀਗੜ੍ਹ 8 ਸਤੰਬਰ:ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ...

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਨਵੀਂ ਦਿੱਲੀ, 8 ਸਤੰਬਰ:ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ...