November 15, 2026, 8:35 am
----------- Advertisement -----------
HomeNewsBreaking Newsਹੁਸ਼ਿਆਰਪੁਰ ਦਾ ਆਦਿਤਿਆ ਭਾਰਤੀ ਫੌਜ 'ਚ ਬਣਿਆ ਲੈਫਟੀਨੈਂਟ

ਹੁਸ਼ਿਆਰਪੁਰ ਦਾ ਆਦਿਤਿਆ ਭਾਰਤੀ ਫੌਜ ‘ਚ ਬਣਿਆ ਲੈਫਟੀਨੈਂਟ

Published on

----------- Advertisement -----------

ਹੁਸ਼ਿਆਰਪੁਰ, 11 ਜੂਨ 2024 – ਹੁਸ਼ਿਆਰਪੁਰ ਦੇ ਸੁਖਦੇਵਨਗਰ ਦਾ ਆਦਿਤਿਆ ਵਰਮਾ ਸ਼ਨੀਵਾਰ ਨੂੰ ਇੰਡੀਅਨ ਮਿਲਟਰੀ ਅਕੈਡਮੀ, ਦੇਹਰਾਦੂਨ ਤੋਂ ਪਾਸਿੰਗ ਆਊਟ ਪਰੇਡ ਤੋਂ ਬਾਅਦ ਭਾਰਤੀ ਫੌਜ ਵਿੱਚ ਲੈਫਟੀਨੈਂਟ ਬਣ ਗਿਆ ਹੈ। ਸੋਮਵਾਰ ਨੂੰ ਉਨ੍ਹਾਂ ਦੇ ਘਰ ਪਹੁੰਚਣ ‘ਤੇ ਇਲਾਕੇ ਦੇ ਲੋਕਾਂ ਨੇ ਫੁੱਲਾਂ ਦੇ ਹਾਰਾਂ ਨਾਲ ਆਦਿਤਿਆ ਦਾ ਨਿੱਘਾ ਸਵਾਗਤ ਕੀਤਾ। ਆਦਿਤਿਆ ਨੂੰ ਆਰਮੀ ਅਫਸਰ ਵਜੋਂ ਦੇਖ ਕੇ ਉਸ ਦੇ ਕਾਰੋਬਾਰੀ ਪਿਤਾ ਸਰਬਜੀਤ ਸਿੰਘ ਵਰਮਾ, ਮਾਂ ਅੰਜੂ ਡੋਗਰਾ ਵਰਮਾ ਅਤੇ ਛੋਟੀ ਭੈਣ ਸਮ੍ਰਿਧੀ ਵਰਮਾ ਬਹੁਤ ਖੁਸ਼ ਹਨ। ਉਸ ਦੇ ਮਾਤਾ-ਪਿਤਾ ਅਤੇ ਭੈਣ ਵੀ ਦੇਹਰਾਦੂਨ ‘ਚ ਆਯੋਜਿਤ ਪਾਸਿੰਗ ਆਊਟ ਪਰੇਡ ‘ਚ ਗਏ ਸਨ।

ਆਦਿਤਿਆ ਵਰਮਾ ਦੇ ਪਿਤਾ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਸੁਪਨਾ ਸੀ ਕਿ ਉਨ੍ਹਾਂ ਦਾ ਪੁੱਤਰ ਭਾਰਤੀ ਫੌਜ ‘ਚ ਅਫਸਰ ਬਣੇ। ਅੱਜ ਉਸਦਾ ਸੁਪਨਾ ਪੂਰਾ ਹੋ ਗਿਆ ਹੈ। ਉਸਨੇ ਦੱਸਿਆ ਕਿ ਉਸਦੀ ਪਹਿਲੀ ਪੋਸਟਿੰਗ ਮੱਧ ਪ੍ਰਦੇਸ਼ ਵਿੱਚ ਹੋਈ ਸੀ।

ਸਰਬਜੀਤ ਸਿੰਘ ਨੇ ਦੱਸਿਆ ਕਿ ਲੈਫਟੀਨੈਂਟ ਆਦਿਤਿਆ ਵਰਮਾ ਨੇ ਜੇਮਸ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਤੋਂ ਪੜ੍ਹਾਈ ਕੀਤੀ ਹੈ। ਪੜ੍ਹਾਈ ਦੌਰਾਨ ਆਪਣੇ ਕਰੀਬੀ ਰਿਸ਼ਤੇਦਾਰ ਨੂੰ ਕਪਤਾਨ ਬਣਦੇ ਦੇਖ ਕੇ ਆਦਿਤਿਆ ਨੇ ਵੀ ਭਾਰਤੀ ਫੌਜ ‘ਚ ਅਫਸਰ ਬਣਨ ਬਾਰੇ ਸੋਚਿਆ। ਜਿਸ ਤੋਂ ਬਾਅਦ ਉਸ ਨੇ ਭਾਰਤੀ ਫੌਜ ‘ਚ ਅਫਸਰ ਬਣਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਅਤੇ ਅੱਜ ਉਹ ਲੈਫਟੀਨੈਂਟ ਬਣ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...