September 26, 2026, 7:05 pm
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਨੇ ASI ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ASI ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Published on

----------- Advertisement -----------

ਚੰਡੀਗੜ੍ਹ, 11 ਜੂਨ, 2024 (ਬਲਜੀਤ ਮਰਵਾਹਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਿਰਮਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਰਾਜੇਸ਼ ਕੁਮਾਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਦੇ ਚਚੇਰੇ ਭਰਾ ਖਿਲਾਫ ਥਾਣਾ ਧਨੌਲਾ ਵਿਖੇ ਪੁਲਿਸ ਕੇਸ ਦਰਜ ਹੈ ਅਤੇ ਉਕਤ ਏ.ਐਸ.ਆਈ ਨੇ ਉਸ ਪਾਸੋਂ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਨਹੀਂ ਤਾਂ ਉਸਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਜਾਵੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਨਿਰਮਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...