June 6, 2026, 5:38 am
----------- Advertisement -----------
HomeNewsBreaking Newsਮੁੱਖ ਮੰਤਰੀ ਮਾਨ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਕਿਸਾਨਾਂ...

ਮੁੱਖ ਮੰਤਰੀ ਮਾਨ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਕਿਸਾਨਾਂ ਨੂੰ ਮਿਲੇਗੀ 8 ਘੰਟੇ ਬਿਜਲੀ

Published on

----------- Advertisement -----------


ਪੰਜਾਬ ਵਿੱਚ ਅੱਜ ਤੋਂ ਝੋਨੇ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਅਜਿਹੇ ਵਿੱਚ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਬਿਜਲੀ ਮਿਲਦੀ ਹੈ। ਇਸ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਵਿਚ ਹਰ ਮੁੱਦੇ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਦੱਸ ਦਈਏ ਕਿ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਵਾਅਦੇ ਮੁਤਾਬਕ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਅੱਠ ਘੰਟੇ ਬਿਜਲੀ ਦਿੱਤੀ ਜਾਵੇਗੀ। ਨਾਲ ਹੀ, ਸਰਕਾਰ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੀਟਿੰਗ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਸਮੂਹ ਅਧਿਕਾਰੀ ਹਾਜ਼ਰ ਸਨ।

ਇਸਤੋਂ ਇਲਾਵਾ ਸੂਬੇ ਵਿੱਚ ਝੋਨੇ ਦੇ ਸੀਜ਼ਨ ਲਈ ਅੱਜ 6 ਜ਼ਿਲ੍ਹਿਆਂ ਵਿੱਚ ਨਹਿਰੀ ਪਾਣੀ ਛੱਡਿਆ ਗਿਆ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫ਼ਿਰੋਜ਼ਪੁਰ, ਫ਼ਰੀਦਕੋਟ, ਮਾਨਸਾ ਅਤੇ ਬਠਿੰਡਾ ਨੂੰ ਨਹਿਰੀ ਪਾਣੀ ਮਿਲਿਆ। ਸਰਕਾਰ ਨੇ ਲੋਕਾਂ ਨੂੰ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਨਹਿਰਾਂ ਦੀ ਸਫ਼ਾਈ ਤੇ ਹੋਰ ਕੰਮ ਮੁਕੰਮਲ ਹੋ ਚੁੱਕੇ ਸਨ।


ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਅੱਜ ਤੋਂ ਮਾਲਵਾ ਖੇਤਰ ਤੋਂ ਇਲਾਵਾ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਕੌਮੀ ਸਰਹੱਦ ਦੀ ਕੰਡਿਆਲੀ ਤਾਰ ਤੋਂ ਪਾਰ ਝੋਨੇ ਦੀ ਲਵਾਈ ਸ਼ੁਰੂ ਹੋ ਜਾਵੇਗੀ। ਜਦੋਂਕਿ ਪਿਛਲੇ ਸਾਲ ਮਾਲਵੇ ਵਿੱਚ ਝੋਨੇ ਦੀ ਲਵਾਈ 16 ਜੂਨ ਤੋਂ ਸ਼ੁਰੂ ਹੋਈ ਸੀ। ਸੂਬੇ ਦੇ ਬਾਕੀ ਜ਼ਿਲ੍ਹਿਆਂ ਵਿੱਚ ਝੋਨੇ ਦੀ ਲਵਾਈ 15 ਜੂਨ ਤੋਂ ਤੈਅ ਕੀਤੀ ਗਈ ਹੈ। ਜਦੋਂ ਕਿ ਪਿਛਲੇ ਸਾਲ 9 ਜ਼ਿਲ੍ਹਿਆਂ ਵਿੱਚ ਝੋਨੇ ਦੀ ਲਵਾਈ ਦਾ ਆਖਰੀ ਪੜਾਅ 21 ਜੂਨ ਤੋਂ ਸ਼ੁਰੂ ਹੋਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...