April 21, 2026, 5:37 pm
----------- Advertisement -----------
HomeNewsBreaking Newsਜਲੰਧਰ 'ਚ ਤੇਜ਼ ਰਫਤਾਰ ਟਿੱਪਰ ਨੇ ਬਾਈਕ ਸਵਾਰ ਪਿਉ-ਪੁੱਤ ਨੂੰ ਕੁਚਲਿਆ; ਦੋਵਾਂ...

ਜਲੰਧਰ ‘ਚ ਤੇਜ਼ ਰਫਤਾਰ ਟਿੱਪਰ ਨੇ ਬਾਈਕ ਸਵਾਰ ਪਿਉ-ਪੁੱਤ ਨੂੰ ਕੁਚਲਿਆ; ਦੋਵਾਂ ਦੀ ਮੌਕੇ ‘ਤੇ ਹੀ ਮੌਤ

Published on

----------- Advertisement -----------

ਪੰਜਾਬ ਦੇ ਜਲੰਧਰ ‘ਚ ਬੁੱਧਵਾਰ ਸਵੇਰੇ ਇਕ ਰੂਹ ਕੰਬਾਊ ਹਾਦਸਾ ਵਾਪਰਿਆ ਜਿਥੇ ਕਿ ਇਕ ਤੇਜ਼ ਰਫਤਾਰ ਟਿੱਪਰ ਨੇ ਬਾਈਕ ਸਵਾਰ ਪਿਓ-ਪੁੱਤ ਨੂੰ ਕੁਚਲ ਦਿੱਤਾ। ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਨਕੋਦਰ ਰੋਡ ‘ਤੇ ਖਾਲਸਾ ਸਕੂਲ ਨੇੜੇ ਵਾਪਰਿਆ। ਦੋਵਾਂ ਦੇ ਸਰੀਰ ਦੇ ਟੁਕੜੇ ਦੂਰ ਤਕ ਸੜਕ ਤੇ ਖਿੱਲਰ ਗਏ। ਭਾਰਗਵ ਕੈਂਪ ਥਾਣਾ ਪੁਲਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਭੇਜ ਦਿੱਤਾ ਹੈ।
ਮ੍ਰਿਤਕਾਂ ਦੀ ਪਛਾਣ ਜਸਵੀਰ ਸਿੰਘ (42) ਅਤੇ ਕਰਮਣ ਸਿੰਘ (16) ਵਾਸੀ ਪਿੰਡ ਹੇਰਾਂ ਵਜੋਂ ਹੋਈ ਹੈ। ਪਰਿਵਾਰਿਕ ਮੈਂਬਰਾ ਨੇ ਦੱਸਿਆ ਕਿ ਅੱਜ ਘਰ ਚ ਭਤੀਜੀ ਦਾ ਵਿਆਹ ਸੀ। ਜਿਸ ਲਈ ਸਬਜ਼ੀ ਖਰੀਦਣ ਲਈ ਮਕਸੂਦਾਂ ਮੰਡੀ ਜਾ ਰਹੇ ਸੀ। ਖਾਲਸਾ ਸਕੂਲ ਡੰਪ ਨੇੜੇ ਇਹ ਦਰਦਨਾਕ ਹਾਦਸਾ ਵਾਪਰ ਗਿਆ।ਹਾਦਸਾ ਇਨ੍ਹਾਂ ਭਿਆਨਕ ਸੀ ਕਿ ਪੁਲਸ ਨੇ ਪਹਿਲਾਂ ਸੜਕ ਤੋਂ ਸਰੀਰ ਦੇ ਸਾਰੇ ਅੰਗ ਇਕੱਠੇ ਕੀਤੇ, ਫਿਰ ਲਿਫਾਫੇ ‘ਚ ਪਾ ਕੇ ਹਸਪਤਾਲ ਭੇਜੇ ਗਏ।
ਘਟਨਾ ਤੋਂ ਬਾਅਦ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਮੌਕਾ ਮਿਲਦੇ ਹੀ ਡਰਾਈਵਰ ਟਿੱਪਰ ਛੱਡ ਕੇ ਭੱਜ ਗਿਆ। ਇਸ ਤੋਂ ਬਾਅਦ ਲੋਕਾਂ ਨੇ ਪਿੱਛਾ ਕਰਕੇ ਡਰਾਈਵਰ ਨੂੰ ਕਰੀਬ ਇੱਕ ਕਿਲੋਮੀਟਰ ਦੂਰ ਫੜ ਲਿਆ। ਟਿੱਪਰ ਬਠਿੰਡਾ ਦੀ ਇੱਕ ਫਰਮ ਦਾ ਹੈ। ਪੁਲਸ ਨੇ ਟਿੱਪਰ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਹੈ। ਮਾਲਕ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...