September 20, 2026, 3:32 am
----------- Advertisement -----------
HomeNewsBreaking Newsਟੀ-20 ਵਿਸ਼ਵ ਕੱਪ: ਭਾਰਤ ਨੇ ਅਮਰੀਕਾ ਨੂੰ 7 ਵਿਕਟਾਂ ਨਾਲ ਹਰਾਇਆ, ਸੁਪਰ-8...

ਟੀ-20 ਵਿਸ਼ਵ ਕੱਪ: ਭਾਰਤ ਨੇ ਅਮਰੀਕਾ ਨੂੰ 7 ਵਿਕਟਾਂ ਨਾਲ ਹਰਾਇਆ, ਸੁਪਰ-8 ‘ਚ ਪਹੁੰਚਿਆ

Published on

----------- Advertisement -----------
  • ਸੁਪਰ-8 ‘ਚ ਪਹੁੰਚਿਆ ਭਾਰਤ
  • ਅਰਸ਼ਦੀਪ ਸਿੰਘ ਨੇ ਲਈਆਂ 4 ਵਿਕਟਾਂ

ਨਵੀਂ ਦਿੱਲੀ, 13 ਜੂਨ 2024 – ਟੀ-20 ਵਿਸ਼ਵ ਕੱਪ ਦੇ 25ਵੇਂ ਮੈਚ ਵਿੱਚ ਭਾਰਤ ਨੇ ਅਮਰੀਕਾ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ ਵਿਸ਼ਵ ਕੱਪ ਦੇ ਸੁਪਰ-8 ਵਿੱਚ ਪ੍ਰਵੇਸ਼ ਕਰ ਲਿਆ ਹੈ। ਇਸ ਤੋਂ ਪਹਿਲਾਂ ਭਾਰਤ ਦੀ ਟੀਮ ਨੇ ਪਾਕਿਸਤਾਨ ਨੂੰ 6 ਦੌੜਾਂ ਅਤੇ ਆਇਰਲੈਂਡ ਨੂੰ 8 ਵਿਕਟਾਂ ਨਾਲ ਹਰਾਇਆ ਸੀ।

ਭਾਰਤੀ ਟੀਮ ਨੇ ਬੁੱਧਵਾਰ ਨੂੰ ਨਸਾਓ ਕਾਊਂਟੀ ਕ੍ਰਿਕਟ ਸਟੇਡੀਅਮ ‘ਚ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਅਮਰੀਕਾ ਨੇ 20 ਓਵਰਾਂ ‘ਚ 8 ਵਿਕਟਾਂ ‘ਤੇ 110 ਦੌੜਾਂ ਬਣਾਈਆਂ। ਜਵਾਬ ‘ਚ ਭਾਰਤੀ ਟੀਮ ਨੇ 18.2 ਓਵਰਾਂ ‘ਚ 3 ਵਿਕਟਾਂ ਦੇ ਨੁਕਸਾਨ ‘ਤੇ ਟੀਚਾ ਹਾਸਲ ਕਰ ਲਿਆ।

ਸੂਰਿਆਕੁਮਾਰ ਯਾਦਵ ਨੇ 49 ਗੇਂਦਾਂ ‘ਤੇ ਨਾਬਾਦ 50 ਦੌੜਾਂ ਬਣਾਈਆਂ, ਜਦਕਿ ਸ਼ਿਵਮ ਦੂਬੇ ਨੇ 35 ਗੇਂਦਾਂ ‘ਤੇ 31 ਦੌੜਾਂ ਦੀ ਅਜੇਤੂ ਪਾਰੀ ਖੇਡੀ। ਦੋਵਾਂ ਵਿਚਾਲੇ ਚੌਥੀ ਵਿਕਟ ਲਈ 65 ਗੇਂਦਾਂ ‘ਤੇ 67 ਦੌੜਾਂ ਦੀ ਸਾਂਝੇਦਾਰੀ ਹੋਈ।

ਰਿਸ਼ਭ ਪੰਤ 18 ਦੌੜਾਂ ਬਣਾ ਕੇ ਆਊਟ ਹੋ ਗਏ। ਕਪਤਾਨ ਰੋਹਿਤ ਸ਼ਰਮਾ ਨੇ 3 ਦੌੜਾਂ ਬਣਾਈਆਂ, ਜਦਕਿ ਵਿਰਾਟ ਕੋਹਲੀ ਖਾਤਾ ਵੀ ਨਹੀਂ ਖੋਲ੍ਹ ਸਕੇ। ਸੌਰਭ ਨੇਤਰਵਾਲਕਰ ਨੇ 2, ਅਲੀ ਖਾਨ ਨੇ ਇਕ ਵਿਕਟ ਲਈ।

ਅਮਰੀਕਾ ਲਈ ਨਿਤੀਸ਼ ਕੁਮਾਰ ਨੇ ਸਭ ਤੋਂ ਵੱਧ 27 ਦੌੜਾਂ ਬਣਾਈਆਂ ਜਦਕਿ ਸਟੀਵਨ ਟੇਲਰ ਨੇ 24 ਦੌੜਾਂ ਦਾ ਯੋਗਦਾਨ ਪਾਇਆ। ਭਾਰਤ ਲਈ ਅਰਸ਼ਦੀਪ ਸਿੰਘ ਨੇ 4 ਵਿਕਟਾਂ ਲਈਆਂ। ਹਾਰਦਿਕ ਪੰਡਯਾ ਨੂੰ 2 ਵਿਕਟਾਂ ਮਿਲੀਆਂ। ਅਕਸ਼ਰ ਨੂੰ ਇਕ ਵਿਕਟ ਮਿਲੀ। ਇਕ ਬੱਲੇਬਾਜ਼ ਰਨ ਆਊਟ ਹੋਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...