November 15, 2026, 8:31 am
----------- Advertisement -----------
HomeNewsBreaking Newsਪੰਜਾਬ ਵਿੱਚ ਹੀਟ ਵੇਵ ਦਾ ਕਹਿਰ: ਤਾਪਮਾਨ 45 ਡਿਗਰੀ ਤੋਂ ਪਾਰ, 12...

ਪੰਜਾਬ ਵਿੱਚ ਹੀਟ ਵੇਵ ਦਾ ਕਹਿਰ: ਤਾਪਮਾਨ 45 ਡਿਗਰੀ ਤੋਂ ਪਾਰ, 12 ਜ਼ਿਲ੍ਹਿਆਂ ਵਿੱਚ ਹੀਟ ਵੇਵ ਅਲਰਟ ਅਤੇ 11 ਵਿੱਚ ਔਰੇਂਜ ਅਲਰਟ ਜਾਰੀ

Published on

----------- Advertisement -----------

ਚੰਡੀਗੜ੍ਹ, 13 ਜੂਨ 2024 – ਮੌਸਮ ਵਿਭਾਗ ਅਨੁਸਾਰ ਫਿਲਹਾਲ ਪੰਜਾਬ ‘ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਜਿਸ ਕਾਰਨ ਲੋਕਾਂ ਨੂੰ ਲੂ ਅਤੇ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਅੱਜ ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਵਿੱਚ ਹੀਟ ਵੇਵ ਅਤੇ ਗਰਮੀ ਲਈ ਯੈਲੋ ਅਲਰਟ ਅਤੇ 11 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਹੁਣ 42 ਡਿਗਰੀ ਨੂੰ ਪਾਰ ਕਰ ਗਿਆ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.5 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਝੋਨੇ ਦੀ ਲਵਾਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਬਿਜਲੀ ਵਿਭਾਗ ਵੱਲੋਂ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਅੱਠ ਘੰਟੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਹਾਲਾਂਕਿ ਗਰਮੀ ਦਾ ਅਸਰ ਫਲਾਂ ਅਤੇ ਸਬਜ਼ੀਆਂ ਦੀਆਂ ਕੀਮਤਾਂ ‘ਤੇ ਨਜ਼ਰ ਆਉਣ ਲੱਗਾ ਹੈ। ਹਰ ਚੀਜ਼ ਦੀਆਂ ਕੀਮਤਾਂ ਵਧ ਗਈਆਂ ਹਨ।

ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਮਾਨਸਾ, ਬਰਨਾਲਾ, ਲੁਧਿਆਣਾ, ਬਠਿੰਡਾ, ਮੋਗਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ ਫਿਰੋਜ਼ਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ 16 ਜੂਨ ਤੱਕ ਗਰਮੀ ਅਤੇ ਹੀਟ ਵੇਵ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ ਦਰਜ ਕੀਤਾ ਗਿਆ ਹੈ। ਜਿੱਥੇ ਤਾਪਮਾਨ 47.5 ਡਿਗਰੀ ਦਰਜ ਕੀਤਾ ਗਿਆ ਹੈ। ਜਦੋਂ ਕਿ ਪਠਾਨਕੋਟ ਵਿੱਚ 45.8 ਡਿਗਰੀ, ਪਟਿਆਲਾ ਵਿੱਚ 45.3, ਲੁਧਿਆਣਾ ਵਿੱਚ 45.0, ਅੰਮ੍ਰਿਤਸਰ ਵਿੱਚ 46.0 ਅਤੇ ਗੁਰਦਾਸਪੁਰ ਵਿੱਚ 45.0 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਸੇ ਤਰ੍ਹਾਂ ਐਸਬੀਐਸ ਨਗਰ ਵਿੱਚ 43.6, ਬਠਿੰਡਾ ਵਿੱਚ 47.4, ਮੋਗਾ ਵਿੱਚ 43.7, ਮੁਹਾਲੀ ਵਿੱਚ 44.5 ਅਤੇ ਰੂਪਨਗਰ ਵਿੱਚ 43.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...