June 16, 2026, 11:16 am
----------- Advertisement -----------
HomeNewsBreaking Newsਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਪਿੱਛੋਂ 313.44 ਕਰੋੜ ਰੁਪਏ ਦੀਆਂ...

ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਪਿੱਛੋਂ 313.44 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

Published on

----------- Advertisement -----------

ਚੰਡੀਗੜ੍ਹ, 02 ਫਰਵਰੀ- ਡਾ.ਰਾਜੂ ਨੇ ਇਹ ਵੀ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ 01 ਫਰਵਰੀ 2022 ਤੱਕ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 313.44 ਕਰੋੜ ਰੁਪਏ ਕੀਮਤ ਦਾ ਸਮਾਨ ਜ਼ਬਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਨਿਗਰਾਨ ਟੀਮਾਂ ਨੇ 15.49 ਕਰੋੜ ਰੁਪਏ ਦੀ ਕੀਮਤ ਵਾਲੀ 28.91 ਲੱਖ ਲੀਟਰ ਸ਼ਰਾਬ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਨੇ 276.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ 20 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1209 ਵੱਧ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2906 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1990 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਅਤੇ ਬਾਕੀਆਂ ਵਿਰੁੱਧ ਵੀ ਜਲਦ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 891 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਗ਼ੈਰ- ਜ਼ਮਾਨਤੀ ਵਾਰੰਟਾਂ ਦੇ 2731 ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ, ਜਦਕਿ 15 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ’ਚ 16448 ਨਾਕੇ ਲਗਾਏ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...