June 5, 2026, 9:28 pm
----------- Advertisement -----------
HomeNewsBreaking Newsਲੁਧਿਆਣਾ ਦੇ ਤਹਿਬਾਜ਼ਾਰੀ ਦੇ ਗੋਦਾਮ 'ਚ ਲੱਗੀ ਅੱਗ, ਸ਼ਾਰਟ ਸਰਕਟ ਕਾਰਨ ਵਾਪਰਿਆ...

ਲੁਧਿਆਣਾ ਦੇ ਤਹਿਬਾਜ਼ਾਰੀ ਦੇ ਗੋਦਾਮ ‘ਚ ਲੱਗੀ ਅੱਗ, ਸ਼ਾਰਟ ਸਰਕਟ ਕਾਰਨ ਵਾਪਰਿਆ ਹਾਦਸਾ

Published on

----------- Advertisement -----------


ਲੁਧਿਆਣਾ ਦੇ ਚੀਮਾ ਚੌਕ ਨੇੜੇ ਤਹਿਬਾਜ਼ਾਰੀ ਦੇ ਇੱਕ ਗੋਦਾਮ ਵਿੱਚ ਅੱਜ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਲੋਕਾਂ ਨੇ ਕਈ ਕਿਲੋਮੀਟਰ ਦੂਰ ਤੱਕ ਧੂੰਆਂ ਦੇਖਿਆ। ਅੱਗ ਲੱਗਣ ਤੋਂ ਤੁਰੰਤ ਬਾਅਦ ਆਸ-ਪਾਸ ਦੇ ਲੋਕਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ।

ਤਹਿਬਾਜ਼ਾਰੀ ਦੇ ਇੰਸਪੈਕਟਰ ਸੁਨੀਲ ਕੁਮਾਰ ਘਟਨਾ ਵਾਲੀ ਥਾਂ ‘ਤੇ ਪਹੁੰਚੇ। ਲੋਕਾਂ ਨੇ ਖੁਦ ਅੱਗ ਬੁਝਾਉਣ ਦੀ ਕੋਸ਼ਿਸ਼ ਵੀ ਕੀਤੀ ਪਰ ਅੱਗ ਵਧਦੀ ਦੇਖ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਗੋਦਾਮ ਵਿੱਚ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਕਾਰਨ ਨੇੜਲੇ ਘਰਾਂ ਨੂੰ ਵੀ ਖਾਲੀ ਕਰਵਾ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ 1 ਤੋਂ 2 ਸਿਲੰਡਰ ਵੀ ਫਟ ਗਏ।

ਫਾਇਰ ਬ੍ਰਿਗੇਡ ਦੀਆਂ 5 ਤੋਂ ਵੱਧ ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਤਿੱਬੜੀ ਦੇ ਇੰਸਪੈਕਟਰ ਸੁਨੀਲ ਨੇ ਦੱਸਿਆ ਕਿ ਅੱਗ ਅਚਾਨਕ ਵਧ ਗਈ। ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਜਾਪਦਾ ਹੈ। ਗੁਦਾਮ ਵਿੱਚ ਰੇਹੜੀਆਂ ਅਤੇ ਫਲੈਕਸ ਬੋਰਡ ਰੱਖੇ ਹੋਏ ਸਨ। ਲੋਕ ਸਭਾ ਚੋਣਾਂ ਦੌਰਾਨ ਜੋ ਬੋਰਡ ਸੜਕਾਂ ਤੋਂ ਉਤਾਰੇ ਗਏ ਸਨ, ਉਹ ਇੱਥੇ ਸੁੱਟ ਦਿੱਤੇ ਗਏ ਸਨ। ਫਾਇਰ ਬ੍ਰਿਗੇਡ ਦੇ ਅਧਿਕਾਰੀ ਅੱਗ ‘ਤੇ ਕਾਬੂ ਪਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...