October 8, 2026, 3:35 am
----------- Advertisement -----------
HomeNewsBreaking Newsਲੁਧਿਆਣਾ 'ਚ ਜਾਅਲੀ IPS ਬਣਾ ਕੇ ਠੱਗੇ ਲੱਖਾਂ ਰੁਪਏ

ਲੁਧਿਆਣਾ ‘ਚ ਜਾਅਲੀ IPS ਬਣਾ ਕੇ ਠੱਗੇ ਲੱਖਾਂ ਰੁਪਏ

Published on

----------- Advertisement -----------


ਲੁਧਿਆਣਾ ਵਿੱਚ ਲੋਕਾਂ ਨੂੰ ਆਨਲਾਈਨ ਠੱਗਣ ਦਾ ਇੱਕ ਨਵਾਂ ਤਰੀਕਾ ਸਾਹਮਣੇ ਆਇਆ ਹੈ। ਆਈਪੀਐਸ ਅਫਸਰ ਦੱਸ ਕੇ ਬਦਮਾਸ਼ ਨੇ ਨੌਜਵਾਨ ਤੋਂ 12 ਲੱਖ 11 ਹਜ਼ਾਰ 868 ਰੁਪਏ ਹੜੱਪ ਲਏ। ਪੀੜਤ ਗੁਰਮਿਤੇਸ਼ ਸਿੰਘ ਵਾਸੀ ਬਸੰਤ ਐਵੀਨਿਊ ਨੇ ਥਾਣਾ ਸਦਰ ਨੂੰ ਸ਼ਿਕਾਇਤ ਦਿੱਤੀ ਕਿ 6 ਮਈ ਨੂੰ ਉਸ ਦੇ ਮੋਬਾਈਲ ‘ਤੇ ਕਿਸੇ ਨੇ ਫ਼ੋਨ ਕੀਤਾ। ਵਿਅਕਤੀ ਨੇ ਆਪਣੀ ਪਛਾਣ ਅਮਿਤ ਸ਼ਰਮਾ ਵਜੋਂ ਕੀਤੀ ਹੈ। ਉਸਨੇ ਕਿਹਾ ਕਿ ਉਹ ਫੈਡੇਕਸ ਦਾ ਕਰਮਚਾਰੀ ਹੈ।

ਉਕਤ ਵਿਅਕਤੀ ਨੇ ਉਸ ਨੂੰ ਦੱਸਿਆ ਕਿ ਉਸ ਨੇ ਆਪਣੇ ਪਾਰਸਲ ਵਿਚ ਗਲਤ ਚੀਜ਼ ਭੇਜੀ ਹੈ। ਗੁਰਮਿਤੇਸ਼ ਅਨੁਸਾਰ ਜਦੋਂ ਉਸਨੇ ਉਸਨੂੰ ਦੱਸਿਆ ਕਿ ਉਸਨੇ ਕੋਈ ਸਮਾਨ ਪਾਰਸਲ ਨਹੀਂ ਕੀਤਾ ਹੈ। ਤਾਂ ਉਸ ਵਿਅਕਤੀ ਨੇ ਕਿਹਾ ਕਿ ਕਿਸੇ ਨੇ ਤੁਹਾਡੇ ਆਧਾਰ ਕਾਰਡ ਦੀ ਵਰਤੋਂ ਕਰਕੇ ਉਸ ਦੇ ਨਾਂ ‘ਤੇ ਬ੍ਰਾਂਚ ਮੁੰਬਈ ਨਾਲ ਜੋੜ ਰਿਹਾ ਹੈ। ਫੋਨ ‘ਤੇ ਗੱਲ ਕਰਨ ਵਾਲੇ ਵਿਅਕਤੀ ਨੇ ਆਪਣੀ ਪਛਾਣ ਆਈਪੀਐਸ ਵਰੁਣ ਕੁਮਾਰ ਵਜੋਂ ਦੱਸੀ।

ਦੱਸ ਦਈਏ ਕਿ ਉਸ ਨੇ ਉਸ ਨੂੰ ਧਮਕੀਆਂ ਦਿੰਦੇ ਹੋਏ ਕਿਹਾ ਕਿ ਉਹ 4 ਪਾਕਿਸਤਾਨੀ ਪਾਸਪੋਰਟ ਅਤੇ 140 ਗ੍ਰਾਮ ਐੱਮਡੀਐੱਮਏ ਮਲੇਸ਼ੀਆ ਭੇਜ ਰਿਹਾ ਹੈ। ਜਿਸ ਨੂੰ ਉਸ ਨੇ ਫੜ ਲਿਆ। ਗੁਰਮਿਤੇਸ਼ ਨੇ ਦੱਸਿਆ ਕਿ ਮੁਲਜ਼ਮ ਨੇ ਉਸ ਨੂੰ ਕਿਹਾ ਕਿ ਜੇਕਰ ਉਹ ਆਪਣੇ ਆਪ ਨੂੰ ਬਚਾਉਣਾ ਚਾਹੁੰਦਾ ਹੈ ਤਾਂ ਉਸ ਨੂੰ 12,11,868 ਲੱਖ ਰੁਪਏ ਆਪਣੇ ਕੋਟੇਕ ਮਹਿੰਦਰਾ ਬੈਂਕ ਦੇ ਖਾਤੇ ਨੰਬਰ 3547199206 ਵਿੱਚ ਟਰਾਂਸਫਰ ਕਰ ਦੇਣੇ ਚਾਹੀਦੇ ਹਨ। ਪੀੜਤ ਅਨੁਸਾਰ ਗੁਰਮਿਤੇਸ਼ ਸਿੰਘ ਨੇ ਡਰਦੇ ਮਾਰੇ ਮੁਲਜ਼ਮ ਦੇ ਖਾਤੇ ਵਿੱਚ ਪੈਸੇ ਟਰਾਂਸਫਰ ਕਰ ਦਿੱਤੇ। ਫਿਲਹਾਲ ਪੁਲਿਸ ਥਾਣਾ ਸਦਰ ਨੇ ਦੋਸ਼ੀ ਦੇ ਖਿਲਾਫ ਆਈ.ਪੀ.ਸੀ ਦੀ ਧਾਰਾ 419,420 120ਬੀ ਤਹਿਤ ਮਾਮਲਾ ਦਰਜ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...