June 8, 2026, 1:01 pm
----------- Advertisement -----------
HomeNewsBreaking Newsਜੀਂਦ 'ਚ ਟਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ, ਰੇਲਵੇ...

ਜੀਂਦ ‘ਚ ਟਰੇਨ ਦੀ ਲਪੇਟ ‘ਚ ਆਉਣ ਨਾਲ ਨੌਜਵਾਨ ਦੀ ਮੌਤ, ਰੇਲਵੇ ਲਾਈਨ ‘ਤੇ ਬੈਠ ਕੇ ਖਾ ਰਿਹਾ ਸੀ ਖਾਣਾ

Published on

----------- Advertisement -----------


ਜੀਂਦ ਦੇ ਸਫੀਦੋਂ ਵਿੱਚ ਰੇਲਵੇ ਸਟੇਸ਼ਨ ਨੇੜੇ ਬੀਤੇ ਬੁੱਧਵਾਰ ਦੇਰ ਰਾਤ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੈਥਲ ਜ਼ਿਲ੍ਹੇ ਦੇ ਪਿੰਡ ਬਾਲੂ ਵਾਸੀ 30 ਸਾਲਾ ਪਵਨ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਪਵਨ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ ਅਤੇ ਪਿਛਲੇ 9 ਮਹੀਨਿਆਂ ਤੋਂ ਘਰੋਂ ਲਾਪਤਾ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਰੇਲਵੇ ਲਾਈਨ ‘ਤੇ ਬੈਠ ਕੇ ਖਾਣਾ ਖਾ ਰਿਹਾ ਸੀ।

ਜਾਣਕਾਰੀ ਮੁਤਾਬਕ ਬੁੱਧਵਾਰ ਦੇਰ ਰਾਤ ਸਫੀਦੋਂ ਰੇਲਵੇ ਸਟੇਸ਼ਨ ਨੇੜੇ ਟ੍ਰੈਕ ‘ਤੇ ਇਕ ਨੌਜਵਾਨ ਅਚਾਨਕ ਟਰੇਨ ਹੇਠਾਂ ਆ ਗਿਆ। ਨੌਜਵਾਨ ਰੇਲਵੇ ਟ੍ਰੈਕ ਦੇ ਵਿਚਕਾਰ ਬੈਠ ਕੇ ਖਾਣਾ ਖਾ ਰਿਹਾ ਸੀ ਕਿ ਅਚਾਨਕ ਰੇਲ ਗੱਡੀ ਆ ਗਈ ਅਤੇ ਉਸ ਦੇ ਹੇਠਾਂ ਆਉਣ ਕਾਰਨ ਉਸ ਦੀ ਮੌਤ ਹੋ ਗਈ।

ਜਦੋਂ ਪੁਲਿਸ ਮੌਕੇ ’ਤੇ ਪੁੱਜੀ ਤਾਂ ਰੇਲਵੇ ਲਾਈਨ ’ਤੇ ਰੋਟੀਆਂ ਤੇ ਸਬਜ਼ੀਆਂ ਖਿੱਲਰੀਆਂ ਪਈਆਂ ਸਨ। ਲਾਸ਼ ਨੂੰ ਰਾਤ ਨੂੰ ਸਿਵਲ ਹਸਪਤਾਲ ਵਿੱਚ ਰਖਵਾਇਆ ਗਿਆ। ਸਵੇਰੇ ਲਾਸ਼ ਦੀ ਪਛਾਣ ਬਾਲੂ ਪਿੰਡ ਵਾਸੀ ਪਵਨ ਵਜੋਂ ਹੋਈ।

ਪਵਨ ਦੇ ਪਿਤਾ ਦਲਬੀਰ ਨੇ ਦੱਸਿਆ ਕਿ ਉਹ ਪਿਛਲੇ 9 ਮਹੀਨਿਆਂ ਤੋਂ ਘਰੋਂ ਲਾਪਤਾ ਸੀ ਅਤੇ ਬਚਪਨ ਤੋਂ ਹੀ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ। ਉਨ੍ਹਾਂ ਪਵਨ ਦੀ ਭਾਲ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਕਿਤੇ ਨਹੀਂ ਮਿਲਿਆ। ਇਸ ਘਟਨਾ ਬਾਰੇ ਉਸ ਨੂੰ ਸਵੇਰੇ ਕਿਸੇ ਨੇ ਸੂਚਨਾ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...