June 24, 2026, 3:31 pm
----------- Advertisement -----------
HomeNewsLatest News21,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

21,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 13 ਜੂਨ, 2024 (ਬਲਜੀਤ ਮਰਵਾਹਾ): ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ-1, ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਭੋਲਾ ਸਿੰਘ (ਨੰਬਰ 27/ਸੰਗਰੂਰ) ਨੂੰ 21,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਗਦੀਪ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਆਪਣੇ ਦੋਸਤ ਤੋਂ ਜਗਰਾਜ ਸਿੰਘ ਨੂੰ ਟਰੱਕ ਖਰੀਦਣ ਬਦਲੇ 5,50,000 ਰੁਪਏ ਵਿਆਜ ‘ਤੇ ਦਿੱਤੇ ਸਨ ਇਸ ਉਪਰੰਤ ਜਦੋਂ ਸ਼ਿਕਾਇਤਕਰਤਾ ਨੇ ਜਗਰਾਜ ਸਿੰਘ ਨੂੰ ਉਸ ਦੇ ਲੋਨ ਦੇ ਪੈਸੇ ਵਾਪਸ ਕਰਨ ਲਈ ਕਿਹਾ ਤਾਂ ਉਸ ਨੂੰ ਪਤਾ ਲੱਗਾ ਕਿ ਉਕਤ ਟਰੱਕ ਪਹਿਲਾਂ ਹੀ ਜਗਰਾਜ ਸਿੰਘ ਨੇ ਬਲਜੀਤ ਸਿੰਘ ਵਾਸੀ ਪਿੰਡ ਅੰਧੇੜੀ, ਸੰਗਰੂਰ ਦੇ ਨਾਂ ‘ਤੇ ਟਰਾਂਸਫਰ ਕਰ ਦਿੱਤਾ ਹੈ। ਇਸ ਉਪਰੰਤ ਟਰੱਕ ਦੇ ਨਵੇਂ ਮਾਲਕ ਨੇ ਉਕਤ ਥਾਣੇ ‘ਚ ਸ਼ਿਕਾਇਤ ਕਰ ਦਿੱਤੀ ਅਤੇ ਏ.ਐਸ.ਆਈ. ਭੋਲਾ ਸਿੰਘ ਨੇ ਮਾਮਲੇ ਦੀ ਜਾਂਚ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ 40,000 ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ ਅਤੇ ਉਸ ਨੇ 19,000 ਰੁਪਏ ਐਡਵਾਂਸ ਲੈ ਲਏ ਸਨ ਅਤੇ ਹੁਣ ਰਿਸ਼ਵਤ ਦੇ ਬਕਾਇਆ 21000 ਰੁਪਏ ਦੀ ਮੰਗ ਕਰ ਰਿਹਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏ.ਐਸ.ਆਈ. ਭੋਲਾ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 21,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...

ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਮੰਤਰੀ ਰਵਨੀਤ ਬਿੱਟੂ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਅੱਜ ਐਸਸੀ ਕਮਿਸ਼ਨ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ।...

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...

ਵਿਦੇਸ਼ਾਂ ਵਿੱਚ ਕੰਮ ਕਰਦੇ ਨੌਜਵਾਨ ਵਾਪਸ ਪੰਜਾਬ ਆਉਣ, ਅਸੀਂ ਦੇਵਾਂਗੇ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ...