November 15, 2026, 8:21 am
----------- Advertisement -----------
HomeNewsLatest Newsਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਜੇਲ੍ਹ ਵਿੱਚ ਬੰਦ ਗੈਂਗਸਟਰ ਦੀਪਕ ਟੀਨੂੰ ਦਾ...

ਪੰਜਾਬ ਪੁਲਿਸ ਦੀ ਏਜੀਟੀਐਫ ਵੱਲੋਂ ਜੇਲ੍ਹ ਵਿੱਚ ਬੰਦ ਗੈਂਗਸਟਰ ਦੀਪਕ ਟੀਨੂੰ ਦਾ ਸਾਥੀ ਗ੍ਰਿਫਤਾਰ

Published on

----------- Advertisement -----------

ਚੰਡੀਗੜ੍ਹ, 13 ਜੂਨ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧ ਨੈੱਟਵਰਕ ਦੇ ਖ਼ਾਤਮੇ ਲਈ ਜਾਰੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਲਾਰੈਂਸ ਬਿਸ਼ਨੋਈ ਅਤੇ ਵਿਦੇਸ਼ ਆਧਾਰਿਤ ਅੱਤਵਾਦੀ ਗੋਲਡੀ ਬਰਾੜ ਗੈਂਗ ਦੇ ਜੇਲ੍ਹ ਵਿੱਚ ਬੰਦ ਗੈਂਗਸਟਰ ਦੀਪਕ ਟੀਨੂੰ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵਿਜੇ ਵਾਸੀ ਮੇਹਮਦਪੁਰ, ਐਸ.ਏ.ਐਸ.ਨਗਰ ਵਜੋਂ ਹੋਈ ਹੈ, ਜਿਸ ਨੇ 2017 ਵਿੱਚ ਗੈਂਗਸਟਰ ਦੀਪਕ ਟੀਨੂੰ ਨੂੰ ਭੱਜਣ ਵਿੱਚ ਮਦਦ ਕੀਤੀ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਵਿੱਚ ਕਈ ਘਿਨਾਉਣੇ ਅਪਰਾਧਾਂ ਦੇ ਕੇਸ ਦਰਜ ਹਨ। ਪੁਲੀਸ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ .30 ਬੋਰ ਦਾ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਸੂਚਨਾਵਾਂ ‘ਤੇ ਕਾਰਵਾਈ ਕਰਦੇ ਹੋਏ ਏਡੀਜੀਪੀ ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਨੇ ਰਾਜਪੁਰਾ-ਚੰਡੀਗੜ੍ਹ ਹਾਈਵੇਅ ‘ਤੇ ਗਗਨ ਚੌਕ ਨੇੜੇ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ। ਪੁਲਿਸ ਟੀਮਾਂ ਨੇ ਇਹ ਕਾਰਵਾਈ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਕੀਤੀ ਜਿਸ ਦੀ ਨਿਗਰਾਨੀ ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਏਆਈਜੀ ਸੰਦੀਪ ਗੋਇਲ ਨੇ ਕੀਤੀ। ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਨੂੰ ਉਸਦੇ ਜੇਲ੍ਹ ਵਿੱਚ ਬੰਦ/ਵਿਦੇਸ਼ੀ ਹੈਂਡਲਰਾਂ ਨੇ ਵਿਰੋਧੀ ਬੰਬੀਹਾ ਗੈਂਗ ਦੇ ਮੈਂਬਰਾਂ ਨੂੰ ਮਾਰਨ ਦਾ ਕੰਮ ਸੌਂਪਿਆ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਸਾਲ 2018 ਵਿੱਚ ਮੁਲਜ਼ਮ ਵਿਜੇ ਮਲੇਸ਼ੀਆ ਭੱਜ ਗਿਆ ਸੀ ਅਤੇ ਉਥੇ ਰਹਿੰਦਿਆਂ ਉਸ ਨੇ ਮ੍ਰਿਤਕ ਗੈਂਗਸਟਰ ਅੰਕਿਤ ਭਾਦੂ ਰਾਹੀਂ ਅੰਬਾਲਾ ਸ਼ਹਿਰ ਦੇ ਸਰਾਫਾ ਬਾਜ਼ਾਰ ਵਿੱਚ ਇੱਕ ਜਵੈਲਰ ਦੇ ਕਤਲ ਨੂੰ ਅੰਜਾਮ ਦਿੱਤਾ ਸੀ। ਜ਼ਿਕਰਯੋਗ ਹੈ ਕਿ ਗੈਂਗਸਟਰ ਅੰਕਿਤ ਭਾਦੂ ਨੂੰ 2019 ‘ਚ ਪੰਜਾਬ ਪੁਲਿਸ ਨੇ ਐਨਕਾਊਂਟਰ ‘ਚ ਢੇਰ ਕਰ ਦਿੱਤਾ ਸੀ। ਇਸ ਮਾਮਲੇ ‘ਚ ਦੋਸ਼ੀ ਵਿਜੇ 2 ਸਾਲ ਤੱਕ ਅੰਬਾਲਾ ਜੇਲ ‘ਚ ਬੰਦ ਰਿਹਾ। ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਕ੍ਰਾਈਮ, ਪੰਜਾਬ ਵਿਖੇ ਅਸਲਾ ਐਕਟ ਦੀ ਧਾਰਾ 25(6)(7) ਦੇ ਤਹਿਤ ਐਫ.ਆਈ.ਆਰ. ਨੰਬਰ 23 ਮਿਤੀ 12-06-24 ਦਰਜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...