November 15, 2026, 8:09 am
----------- Advertisement -----------
HomeNewsBreaking Newsਪੰਜਾਬ ਦੀਆਂ ਤਿੰਨ ਧੀਆਂ ਨੇ ਵਧਾਇਆ ਮਾਣ, ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ...

ਪੰਜਾਬ ਦੀਆਂ ਤਿੰਨ ਧੀਆਂ ਨੇ ਵਧਾਇਆ ਮਾਣ, ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਹੋਈ ਚੋਣ

Published on

----------- Advertisement -----------
  • ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਕੈਡਿਟਾਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਜੁਲਾਈ ਤੋਂ ਸ਼ੁਰੂ ਹੋਵੇਗੀ ਸਿਖਲਾਈ

ਚੰਡੀਗੜ੍ਹ, 14 ਜੂਨ 2024 – ਪੰਜਾਬ ਦੀਆਂ ਲੜਕੀਆਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਯਤਨਸ਼ੀਲ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ ਨਗਰ (ਮੁਹਾਲੀ) ਦੀਆਂ ਤਿੰਨ ਹੋਰ ਮਹਿਲਾ ਕੈਡਿਟਾਂ ਨੂੰ ਵੱਕਾਰੀ ਇੰਡੀਅਨ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ। ਉਨ੍ਹਾਂ ਦੀ ਸਿਖਲਾਈ ਜੁਲਾਈ 2024 ਤੋਂ ਸ਼ੁਰੂ ਹੋਵੇਗੀ।

ਪਠਾਨਕੋਟ ਦੀ ਰਹਿਣ ਵਾਲੀ ਮਹਿਲਾ ਕੈਡਿਟ ਹਰਨੂਰ ਸਿੰਘ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਵਿਕਰਮ ਸਿੰਘ ਬੈਂਸ ਦੀ ਧੀ ਹੈ ਜਦੋਂਕਿ ਕੈਡਿਟ ਕ੍ਰਿਤੀ ਐਸ ਬਿਸ਼ਟ ਪੀ.ਏ.ਸੀ.ਐਲ., ਨੰਗਲ ਦੇ ਸੀਨੀਅਰ ਇੰਜੀਨੀਅਰ ਸ਼ਕਤੀ ਸ਼ਰਨ ਸਿੰਘ ਦੀ ਧੀ ਹੈ। ਜਲੰਧਰ ਦੀ ਰਹਿਣ ਵਾਲੀ ਕੈਡਿਟ ਅਲੀਸ਼ਾ, ਜੋ ਪਹਿਲਾਂ ਹੀ ਇੰਡੀਅਨ ਨੇਵਲ ਅਕੈਡਮੀ ਵਿੱਚ ਸਿਖਲਾਈ ਅਧੀਨ ਹੈ, ਪ੍ਰਾਈਵੇਟ ਸਕੂਲ ਦੇ ਅਧਿਆਪਕ ਸੁਨੀਲ ਦੱਤ ਦੀ ਧੀ ਹੈ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਤਿੰਨਾਂ ਕੈਡਿਟਾਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਉਪਲੱਬਧੀ ਲਈ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਬੱਚੀਆਂ ਦੀ ਸਫਲਤਾ ਯਕੀਨੀ ਤੌਰ ‘ਤੇ ਪੰਜਾਬ ਦੇ ਛੋਟੇ ਕਸਬਿਆਂ ਅਤੇ ਪਿੰਡਾਂ ਦੀਆਂ ਕੁੜੀਆਂ ਨੂੰ ਰੱਖਿਆ ਸੇਵਾਵਾਂ ਵਿਚ ਕਮਿਸ਼ਨਡ ਅਫਸਰਾਂ ਵਜੋਂ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗੀ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਰੱਖਿਆ ਸੇਵਾਵਾਂ ਵਿੱਚ ਸ਼ਾਮਲ ਹੋਣ ਦੀਆਂ ਚਾਹਵਾਨ ਸੂਬੇ ਦੀਆਂ ਲੜਕੀਆਂ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਸਾਲ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਇਸ ਦੇ ਦੂਜੇ ਬੈਚ ਨੇ ਅਪ੍ਰੈਲ 2024 ਤੋਂ ਸਿਖਲਾਈ ਸ਼ੁਰੂ ਕਰ ਦਿੱਤੀ ਹੈ।

ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ (ਸੇਵਾਮੁਕਤ) ਨੇ ਇਹਨਾਂ ਤਿੰਨ ਕੈਡਿਟਾਂ ਦੇ ਇੰਡੀਅਨ ਏਅਰ ਫੋਰਸ ਅਕੈਡਮੀ ਲਈ ਚੁਣੇ ਜਾਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਪ੍ਰਾਪਤੀ ਨਾਲ ਸੂਬੇ ਦੀਆਂ ਹੋਰ ਲੜਕੀਆਂ ਨੂੰ ਵੱਖ-ਵੱਖ ਹਥਿਆਰਬੰਦ ਬਲਾਂ ਦੀ ਪ੍ਰੀ ਕਮਿਸ਼ਨ ਸਿਖਲਾਈ ਅਕੈਡਮੀਆਂ ਵਿੱਚ ਭੇਜਣ ਸਬੰਧੀ ਉਨ੍ਹਾਂ ਦੇ ਯਤਨਾਂ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਨ੍ਹਾਂ ਮਹਿਲਾ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...