June 7, 2026, 4:22 am
----------- Advertisement -----------
HomeNewsLatest Newsਮੁਆਫੀ ਮੰਗੇ ਮੁਹੰਮਦ ਮੁਸਤਫਾ ਨਹੀਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ : SGPC

ਮੁਆਫੀ ਮੰਗੇ ਮੁਹੰਮਦ ਮੁਸਤਫਾ ਨਹੀਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ : SGPC

Published on

----------- Advertisement -----------

ਅੰਮ੍ਰਿਤਸਰ : – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁਹੰਮਦ ਮੁਸਤਫ਼ਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਪੁਸਤਕ ਕਹਿਣ ਦੀ ਸਖ਼ਤ ਨਿਖੇਧੀ ਕਰਦਿਆਂ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਦੇ ਅਧਿਆਤਮਕ ਗੁਰੂ ਹਨ।
ਧਾਮੀ ਨੇ ਕਿਹਾ ਕਿ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੱਦੀ ਦੇ ਕੇ ਸਿੱਖ ਕੌਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸ਼ਰਨ ਵਿੱਚ ਲੈ ਲਿਆ ਸੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਦਰ ਸਿੱਖ ਕੌਮ ਦਾ ਸਤਿਕਾਰ ਹੈ, ਜਿਸ ਵਿਚ ਦਰਜ ਗੁਰਬਾਣੀ ਤੋਂ ਅਗਵਾਈ ਲੈ ਕੇ ਸਿੱਖ ਆਪਣਾ ਜੀਵਨ ਬਤੀਤ ਕਰਦੇ ਹਨ।
ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਪੁਸਤਕ ਕਹਿਣਾ ਮੁਹੰਮਦ ਮੁਸਤਫਾ ਦੀ ਛੋਟੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬਿਆਨ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੁਹੰਮਦ ਮੁਸਤਫਾ ਨੂੰ ਖੁੱਲ੍ਹੇਆਮ ਮੁਆਫ਼ੀ ਮੰਗਣੀ ਚਾਹੀਦੀ ਹੈ, ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...