November 15, 2026, 7:59 am
----------- Advertisement -----------
HomeNewsHealthਸੀ.ਐਮ ਦੀ ਯੋਗਸ਼ਾਲਾ ਪ੍ਰੋਗਰਾਮ ਰਾਹੀਂ ਲੋਕਾਂ ਨੂੰ ਮਿਲ ਰਹੀ ਵੱਡੀ ਸੁਵਿਧਾ, 76694-00500...

ਸੀ.ਐਮ ਦੀ ਯੋਗਸ਼ਾਲਾ ਪ੍ਰੋਗਰਾਮ ਰਾਹੀਂ ਲੋਕਾਂ ਨੂੰ ਮਿਲ ਰਹੀ ਵੱਡੀ ਸੁਵਿਧਾ, 76694-00500 ’ਤੇ ਮਿਸਡ ਕਾਲ ਦੇ ਕੇ ਲੋਕ ਮੁਫ਼ਤ ਲੈ ਸਕਦੇ ਹਨ ਲਾਭ

Published on

----------- Advertisement -----------

ਹੁਸ਼ਿਆਰਪੁਰ, 14 ਜੂਨ : ਸੀ.ਐਮ ਦੀ ਯੋਗਸ਼ਾਲਾ, ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇਕ ਪਹਿਲ ਹੈ। ਇਸ ਯੋਜਨਾ ਤਹਿਤ ਪੰਜਾਬ ਵਿਚ ਪ੍ਰਮਾਣਿਤ ਯੋਗ ਅਧਿਆਪਕਾਂ ਦੀ ਇਕ ਟੀਮ ਸਥਾਪਿਤ ਕੀਤੀ ਗਈ ਹੈ, ਤਾਂ ਜੋ ਯੋਗ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਜਨਤਾ ਨੂੰ ਯੋਗ ਅਧਿਆਪਕਾਂ ਦੀ ਸੁਵਿਧਾ ਦੇ ਕੇ ਇਸ ਨੂੰ ਇਕ ਲੋਕ ਅੰਦੋਲਨ ਵਿਚ ਬਦਲਿਆ ਜਾ ਸਕੇ।

ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਗ ਸੁਪਰਵਾਈਜਰ ਮਾਧਵੀ ਸਿੰਘ ਨੇ ਦੱਸਿਆ ਕਿ ਹੁਸ਼ਿਆਰਪੁਰ ਸ਼ਹਿਰ ਵਿਚ 117 ਯੋਗ ਕਲਾਸਾਂ ਤੋਂ ਇਲਾਵਾ ਜ਼ਿਲ੍ਹੇ ਵਿਚ ਦਸੂਹਾ, ਮੁਕੇਰੀਆਂ, ਟਾਂਡਾ, ਹਾਜੀਪੁਰ, ਤਲਵਾੜਾ, ਭੂੰਗਾ, ਹਰਿਆਣਾ, ਚੱਬੇਵਾਲ, ਮਾਹਿਲਪੁਰ ਅਤੇ ਗੜ੍ਹਸ਼ੰਕਰ ਵਿਚ ਪਾਰਕਾ, ਗੁਰੂਦੁਆਰਾ ਸਾਹਿਬ, ਮੰਦਰਾਂ ਦੇ ਵਿਹੜੇ ਵਿਚ ਯੋਗ ਦੀਆਂ ਕਰੀਬ 250 ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਸ ਦਾ ਉਦੇਸ਼ ਨਾਗਰਿਕਾਂ ਦੀ ਸਰੀਰਕ ਅਤੇ ਮਾਨਸਿਕਤਾ ਨੂੰ ਬਿਹਤਰ ਬਣਾਉਣ ਵਿਚ ਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ। ਇਕ ਪ੍ਰਾਚੀਨ ਮੁਹਿੰਮ ਦੇ ਰੂਪ ਵਿਚ ਯੋਗ ਕਿਸੇ ਦੇ ਜੀਵਨ ਦੀ ਗੁਣਵੱਤਾ ਵਿਚ ਸੁਧਾਰ ਕਰਨ ਦਾ ਇਕ ਪ੍ਰਭਾਵੀ ਸਾਧਨ ਸਾਬਤ ਹੋਇਆ ਹੈ। ਰੋਜਾਨਾ ਅਭਿਆਸ ਦੁਆਰਾ ਵਿਅਕਤੀ ਇਕਾਂਗਰਤਾ ਦਾ ਵਿਕਾਸ ਕਰ ਸਕਦਾ ਹੈ ਅਤੇ ਆਪਣੇ ਵਾਤਾਵਰਨ ਦੇ ਨਾਲ ਵੱਧ ਤੋਂ ਵੱਧ ਇਕਸੁਰਤਾ ਸਥਾਪਿਤ ਕਰ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਵਿਚ ਇਹ ਯੋਜਨਾ ਪਿਛਲੇ ਸਾਲ ਅਪ੍ਰੈਲ ਮਹੀਨੇ ਵਿਚ ਸ਼ੁਰੂ ਕੀਤੀ ਗਈ ਸੀ, ਜਿਸ ਦੇ ਤਹਿਤ ਵੱਖ-ਵੱਖ ਪੜਾਵਾਂ ਵਿਚ ਸੂਬੇ ਦੇ ਵੱਖ-ਵੱਖ ਜ਼ਿਲਿਆਂ ਨੂੰ ਕਵਰ ਕੀਤਾ ਗਿਆ ਹੈ।

ਮਾਧਵੀ ਸਿੰਘ ਨੇ ਦੱਸਿਆ ਕਿ ਸੀ.ਐਮ ਦੀ ਯੋਗਸ਼ਾਲਾ ਰਾਹੀਂ ਲੋਕਾਂ ਨੂੰ ਉਨ੍ਹਾਂ ਦੁਆਰਾ ਚੁਣੇ ਗਏ ਸਥਾਨ ’ਤੇ ਜਿਵੇਂ ਕਿ ਪਾਰਕਾਂ, ਜਨਤਕ ਥਾਵਾਂ ’ਤੇ ਮੁਫ਼ਤ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਗੁਰੂਕੁਲ ਸਕੂਲ ਅਸਲਾਮਾਬਾਦ ਹੁਸ਼ਿਆਰਪੁਰ ਵਿਚ ਗਰੁੱਪ ਲੀਡਰ ਡਾਲੀ ਬੇਦੀ ਅਤੇ ਇੰਸਟਰੱਕਟਰ ਪੂਰਣਿਮਾ ਵੱਲੋਂ ਰੋਜਾਨਾ ਸਵੇਰੇ 5:30 ਵਜੇ ਤੋਂ 6:30 ਵਜੇ ਤੱਕ ਯੋਗ ਕਲਾਸਾਂ ਲਗਾਈਆਂ ਜਾਂਦੀਆਂ ਹਨ। ਮੁਹੱਲਾ ਸ੍ਰੀ ਗੁਰੂ ਰਵਿਦਾਸ ਨਗਰ ਦੀ ਜਸਵਿੰਦਰ ਕੌਰ ਨੇ ਦੱਸਿਆ ਕਿ ਉਹ ਘਰੇਲੂ ਔਰਤ ਹੈ ਅਤੇ ਸਰਵਾਈਕਲ ਅਤੇ ਕੁਹਣੀ ਵਿਚ ਦਰਦ ਦੀ ਕਾਫੀ ਸਮੱਸਿਆ ਸੀ ਪਰ ਤਿੰਨ ਮਹੀਨੇ ਲਗਾਤਾਰ ਯੋਗ ਅਭਿਆਸ ਕਰਨ ਤੋਂ ਬਾਅਦ ਉਸਦੀ ਇਹ ਸਮੱਸਿਆ ਦੂਰ ਹੋ ਗਈ ਹੇ। ਇਸੇ ਤਰ੍ਹਾਂ ਮੁਹੱਲੇ ਦੇ ਗੁਰਸਿਮਰ ਦਾ ਕਹਿਣਾ ਹੈ ਕਿ ਉਹ ਇਕ ਵਿਦਿਆਰਥੀ ਹੈ। ਉਸ ਦੇ ਸਰੀਰ ਵਿਚ ਕਾਫੀ ਕਠੋਰਤਾ ਰਹਿੰਦੀ ਸੀ, ਜਿਸ ਦੇ ਕਾਰਨ ਸੁਸਤੀ ਬਹੁਤ ਹਾਵੀ ਸੀ ਪਰ ਯੋਗ ਕਰਨ ਨਾਲ ਉਸ ਦਾ ਸਰੀਰ ਵੀ ਲਚੀਲਾ ਹੋਇਆ ਹੈ ਅਤੇ ਉਹ ਆਪਣੇ ਆਪ ਨੂੰ ਕਾਫੀ ਚੁਸਤ ਮਹਿਸੂਸ ਕਰ ਰਿਹਾ ਹੈ।

ਯੋਗ ਸੁਪਰਵਾਈਜ ਮਾਧਵੀ ਸਿੰਘ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਦੇ ਕੋਲ ਯੋਗ ਕਲਾਸ ਕਰਨ ਦਾ ਸਥਾਨ ਉਪਲਬੱਧ ਹੈ ਅਤੇ ਘੱਟ ਤੋਂ ਘੱਟ 25 ਲੋਕਾਂ ਦਾ ਸਮੂਹ ਹੈ, ਤਾਂ ਪੰਜਾਬ ਸਰਕਾਰ ਯੋਗ ਟਰੇਡ ਇੰਸਟਰੱਕਟਰ ਘਰ ਭੇਜੇਗੀ। ਜੇਕਰ ਲੋਕ ਚਾਹੁਣ ਤਾਂ ਉਹ ਖੁਦ ਜਾਂ ਇਕ ਵਿਅਕਤੀ ਦੇ ਲਈ ਵੀ ਪੰਜੀਕਰਨ ਕਰ ਸਕਣਗੇ। ਜੋ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਲੈਣਾ ਚਾਹੁੰਦੇ ਹਨ ਤਾਂ ਉਹ ਟੋਲ ਫਰੀ ਨੰਬਰ 76694-00500 ’ਤੇ ਮਿਸਡ ਕਾਲ ਦੇ ਸਕਦੇ ਹਨ ਜਾਂ ਫਿਰ ਸੀ.ਐਮ ਦੀ ਯੋਗਸ਼ਾਲਾ ਪੋਰਟਲ cmdiyogshala.punjab.gov.in ’ਤੇ ਲਾਗਇਨ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...