October 28, 2026, 5:53 pm
----------- Advertisement -----------
HomeNewsBreaking Newsਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਅਲਰਟ, ਫਾਜ਼ਿਲਕਾ ਸਭ ਤੋਂ...

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਅਲਰਟ, ਫਾਜ਼ਿਲਕਾ ਸਭ ਤੋਂ ਗਰਮ, ਤਾਪਮਾਨ 47 ਡਿਗਰੀ ਤੋਂ ਪਾਰ

Published on

----------- Advertisement -----------
  • 17 ਜੂਨ ਤੱਕ ਇਸ ਤਰ੍ਹਾਂ ਦੇ ਰਹਿਣਗੇ ਹਾਲਾਤ

ਚੰਡੀਗੜ੍ਹ, 15 ਜੂਨ 2024 – ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਤਾਪਮਾਨ 42 ਡਿਗਰੀ ਨੂੰ ਪਾਰ ਕਰ ਗਿਆ ਹੈ। ਫਾਜ਼ਿਲਕਾ ਦੇ ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 47.6 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ 23 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਜਿਸ ਵਿੱਚ 17 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਅਤੇ 6 ਵਿੱਚ ਯੈਲੋ ਅਲਰਟ ਹੈ।

ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ 17 ਜੂਨ ਤੱਕ ਲੋਕਾਂ ਨੂੰ ਗਰਮੀ ਅਤੇ ਲੂ ਤੋਂ ਰਾਹਤ ਮਿਲਣ ਦੀ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਹੀ ਬਿਜਲੀ ਦੀ ਖਪਤ ਵਧੀ ਹੈ। ਤੁਹਾਨੂੰ ਦੱਸ ਦੇਈਏ ਕਿ ਵੀਰਵਾਰ ਨੂੰ ਬਿਜਲੀ ਦੀ ਵੱਧ ਤੋਂ ਵੱਧ ਮੰਗ 15,379 ਮੈਗਾਵਾਟ ਦੇ ਪੱਧਰ ਨੂੰ ਛੂਹ ਗਈ, ਜੋ ਇਸ ਸੀਜ਼ਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਹੈ। ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਦੀ ਸਲਾਹ ਦਿੱਤੀ ਹੈ।

ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਅੱਜ ਭਿਆਨਕ ਗਰਮੀ ਪੈ ਸਕਦੀ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਐਸਏਐਸ ਨਗਰ ਅਤੇ ਮਲੇਰਕੋਟਲਾ ਜ਼ਿਲ੍ਹੇ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਰਹੇਗਾ। ਨਾਲ ਹੀ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ‘ਚ ਯੈਲੋ ਅਲਰਟ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...