ਅੰਬਾਲਾ ਦੇ ਨਵੇਂ ਚੁਣੇ ਗਏ ਸੰਸਦ ਮੈਂਬਰ ਵਰੁਣ ਚੌਧਰੀ ਨੇ ਸ਼ਨੀਵਾਰ ਨੂੰ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨਾਲ ਮੁਲਾਕਾਤ ਕੀਤੀ ਅਤੇ ਵਿਧਾਇਕ ਦੇ ਅਹੁਦੇ ਤੋਂ ਆਪਣਾ ਅਸਤੀਫਾ ਸੌਂਪ ਦਿੱਤਾ, ਜਿਸ ਨੂੰ ਸਪੀਕਰ ਨੇ ਸਵੀਕਾਰ ਕਰ ਲਿਆ।। ਵਰੁਣ ਚੌਧਰੀ ਮੁਲਾਣਾ ਵਿਧਾਨ ਸਭਾ ਸੀਟ ਤੋਂ ਕਾਂਗਰਸ ਦੇ ਵਿਧਾਇਕ ਸਨ।

ਉਹ 2019 ਵਿੱਚ ਅੰਬਾਲਾ ਦੀ ਮੁਲਾਣਾ ਵਿਧਾਨ ਸਭਾ ਤੋਂ ਵਿਧਾਇਕ ਬਣੇ ਸਨ। ਉਨ੍ਹਾਂ ਨੇ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਭਾਜਪਾ ਉਮੀਦਵਾਰ ਨੂੰ ਹਰਾਇਆ ਅਤੇ ਸਾਬਕਾ ਕੇਂਦਰੀ ਮੰਤਰੀ ਰਤਨ ਲਾਲ ਕਟਾਰੀਆ ਦੀ ਪਤਨੀ ਬੰਤੋ ਕਟਾਰੀਆ ਨੂੰ ਹਰਾ ਕੇ ਜੇਤੂ ਰਹੇ। ਚੋਣਾਂ ਵਿੱਚ ਵਰੁਣ ਨੇ ਭਾਜਪਾ ਉਮੀਦਵਾਰ ਬੰਤੋ ਕਟਾਰੀਆ ਨੂੰ 49 ਹਜ਼ਾਰ ਵੋਟਾਂ ਨਾਲ ਹਰਾਇਆ।












