October 29, 2026, 1:22 am
----------- Advertisement -----------
HomeNewsBreaking Newsਸ਼ਿਮਲਾ 'ਚ 500 ਮੀਟਰ ਡੂੰਘੀ ਖਾਈ 'ਚ ਡਿੱਗੀ ਕਾਰ, ਵਿਅਕਤੀ ਦੀ ਮੌਤ

ਸ਼ਿਮਲਾ ‘ਚ 500 ਮੀਟਰ ਡੂੰਘੀ ਖਾਈ ‘ਚ ਡਿੱਗੀ ਕਾਰ, ਵਿਅਕਤੀ ਦੀ ਮੌਤ

Published on

----------- Advertisement -----------

ਹਿਮਾਚਲ ਦੇ ਸ਼ਿਮਲਾ ਜ਼ਿਲ੍ਹੇ ਦੇ ਨਨਖੜੀ ਵਿੱਚ ਬੀਤੀ ਰਾਤ ਇੱਕ ਆਲਟੋ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਨੂੰ ਚਲਾ ਰਹੇ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੋਗਿੰਦਰ (67 ਸਾਲ) ਪੁੱਤਰ ਮੋਤੀ ਰਾਮ ਵਾਸੀ ਗਹਿਣਾ, ਨਨਖੜੀ ਵਜੋਂ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਦੱਸ ਦਈਏ ਕਿ ਪੁਲਿਸ ਅਨੁਸਾਰ ਜੋਗਿੰਦਰ ਸਿੰਘ ਆਪਣੀ ਆਲਟੋ ਕਾਰ ਨੰਬਰ ਐਚਪੀ 06-4286 ਵਿੱਚ ਸ਼ਾਮ ਵੇਲੇ ਨਨਖੜੀ ਤੋਂ ਘਰ ਪਰਤ ਰਿਹਾ ਸੀ। ਇਸ ਦੌਰਾਨ ਉਸ ਦੀ ਕਾਰ ਸੜਕ ਤੋਂ ਕਰੀਬ 500 ਮੀਟਰ ਦੀ ਦੂਰੀ ‘ਤੇ ਡੂੰਘੀ ਖਾਈ ‘ਚ ਜਾ ਡਿੱਗੀ, ਜਦਕਿ ਜੋਗਿੰਦਰ ਸਿੰਘ ਦੀ ਲਾਸ਼ ਸੜਕ ਤੋਂ ਕਰੀਬ 300 ਮੀਟਰ ਦੀ ਦੂਰੀ ‘ਤੇ ਮਿਲੀ। ਯਾਨੀ ਕਿ ਜਿਸ ਥਾਂ ਤੋਂ ਜੋਗਿੰਦਰ ਦੀ ਲਾਸ਼ ਮਿਲੀ ਸੀ, ਉਸ ਤੋਂ ਕਰੀਬ 200 ਮੀਟਰ ਹੇਠਾਂ ਗੱਡੀ ਡੂੰਘੀ ਖੱਡ ਵਿੱਚ ਜਾ ਡਿੱਗੀ।

ਇਹ ਹਾਦਸਾ ਬੀਤੀ ਸ਼ਾਮ 6.35 ਵਜੇ ਵਾਪਰਿਆ ਦੱਸਿਆ ਜਾ ਰਿਹਾ ਹੈ। ਪੁਲਿਸ ਨੂੰ ਸ਼ਾਮ ਸੱਤ ਵਜੇ ਇਸ ਦੀ ਸੂਚਨਾ ਮਿਲੀ। ਰਾਤ 10.45 ਵਜੇ ਤੱਕ ਮ੍ਰਿਤਕ ਦੀ ਲਾਸ਼ ਨੂੰ ਟੋਏ ‘ਚੋਂ ਕੱਢ ਕੇ ਸੜਕ ‘ਤੇ ਲਿਆਂਦਾ ਗਿਆ ਅਤੇ ਨਨਖੜੀ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਅੱਜ ਸਵੇਰੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ।

ਡੀਐਸਪੀ ਠਿਓਗ ਸਿਧਾਰਥ ਸ਼ਰਮਾ ਨੇ ਪੁਸ਼ਟੀ ਕੀਤੀ ਕਿ ਨਨਖੜੀ ਵਿੱਚ ਇੱਕ ਕਾਰ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਹਾਦਸਾ ਕਿਵੇਂ ਵਾਪਰਿਆ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...