ਮੋਗਾ ਜ਼ਿਲੇ ਦੇ ਕਸਬਾ ਨਿਹਾਲ ਸਿੰਘ ਵਾਲਾ ਦੀ ਰਹਿਣ ਵਾਲੀ 17 ਸਾਲਾ ਲੜਕੀ ਨੇ ਇਕ ਨੌਜਵਾਨ ਵੱਲੋਂ ਤੰਗ ਪ੍ਰੇਸ਼ਾਨ ਕਰਨ ਤੋਂ ਬਾਅਦ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ। ਪੁਲਿਸ ਥਾਣਾ ਨਿਹਾਲ ਸਿੰਘ ਵਾਲਾ ਨੇ ਮਾਮਲਾ ਦਰਜ ਕਰਕੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ।
ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਕੰਵਲਜੀਤ ਸਿੰਘ ਨੇ ਦੱਸਿਆ ਕਿ ਕਸਬਾ ਨਿਹਾਲ ਸਿੰਘ ਵਾਲਾ ਦੀ ਰਹਿਣ ਵਾਲੀ 17 ਸਾਲਾ ਗਗਨਦੀਪ ਕੌਰ ਨੇ ਅੱਜ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ। ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ‘ਚ ਦੱਸਿਆ ਕਿ ਉਕਤ ਕਸਬੇ ਦਾ ਰਹਿਣ ਵਾਲਾ ਜਸਵਿੰਦਰ ਸਿੰਘ ਨਾਂ ਦਾ ਨੌਜਵਾਨ ਮ੍ਰਿਤਕ ਗਗਨਦੀਪ ਕੌਰ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ। ਗਗਨਦੀਪ ਨੇ ਇਸ ਦਾ ਕਈ ਵਾਰ ਵਿਰੋਧ ਵੀ ਕੀਤਾ ਅਤੇ ਦੋਸ਼ੀ ਨੂੰ ਉਸ ਦਾ ਪਿੱਛਾ ਨਾ ਕਰਨ ਦੀ ਗੱਲ ਕਹੀ।
ਪਰ ਦੋਸ਼ੀ ਨਹੀਂ ਮੰਨਿਆ ਅਤੇ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਦਾ ਰਿਹਾ। ਇਸ ਤੋਂ ਤੰਗ ਆ ਕੇ ਗਗਨਦੀਪ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ’ਤੇ ਪੁਲੀਸ ਨੇ ਮੁਲਜ਼ਮ ਜਸਵਿੰਦਰ ਸਿੰਘ ਖ਼ਿਲਾਫ਼ ਧਾਰਾ 306 ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ। ਫਿਲਹਾਲ ਪੁਲਿਸ ਨੇ ਬੱਚੀ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
----------- Advertisement -----------
ਮੋਗਾ ‘ਚ 17 ਸਾਲਾ ਲੜਕੀ ਨੇ ਕੀਤੀ ਖੁਦਕੁਸ਼ੀ, ਨੌਜਵਾਨ ਵੱਲੋਂ ਕੀਤਾ ਜਾ ਰਿਹਾ ਸੀ ਪ੍ਰੇਸ਼ਾਨ
Published on
----------- Advertisement -----------
----------- Advertisement -----------












