August 12, 2026, 3:48 pm
----------- Advertisement -----------
HomeNewsBreaking Newsਤਣਾਅ ਦੇ ਵਿਚਕਾਰ ਮੋਦੀ ਅਤੇ ਜਸਟਿਨ ਟਰੂਡੋ ਦੀ ਇਟਲੀ 'ਚ ਹੋਈ ਮੁਲਾਕਾਤ,...

ਤਣਾਅ ਦੇ ਵਿਚਕਾਰ ਮੋਦੀ ਅਤੇ ਜਸਟਿਨ ਟਰੂਡੋ ਦੀ ਇਟਲੀ ‘ਚ ਹੋਈ ਮੁਲਾਕਾਤ, ਕੈਨੇਡੀਅਨ ਪੀਐਮ ਨੇ ਦੱਸਿਆ ਕੀ ਹੋਈ ਗੱਲਬਾਤ ?

Published on

----------- Advertisement -----------

ਨਵੀਂ ਦਿੱਲੀ, 16 ਜੂਨ 2024 – ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਕੂਟਨੀਤਕ ਤਣਾਅ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਟਲੀ ਵਿੱਚ ਮੁਲਾਕਾਤ ਕੀਤੀ। ਮੌਕਾ ਸੀ ਜੀ-7 ਸੰਮੇਲਨ ਦਾ। ਪੀਐਮ ਮੋਦੀ ਨੇ ਟਰੂਡੋ ਨਾਲ ਮੁਲਾਕਾਤ ਦੀ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਸੀ। ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਕੈਨੇਡੀਅਨ ਪੀਐਮ ਨੇ ਕਿਹਾ ਕਿ ਜੀ-7 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਜੋ ਬਹੁਤ ਚੰਗੀ ਰਹੀ। ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਚੋਣਾਂ ਜਿੱਤਣ ਅਤੇ ਦੁਬਾਰਾ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈ ਦਿੱਤੀ। ਸਾਡੇ ਵਿਚਕਾਰ ਕੁਝ ਬਹੁਤ ਹੀ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਹੋਈ ਹੈ। ਅਸੀਂ ਉਨ੍ਹਾਂ ਨਾਲ ਨਜਿੱਠਣ ਲਈ ਮਿਲ ਕੇ ਕੰਮ ਕਰਨ ਲਈ ਤਿਆਰ ਹਾਂ।

ਹਰਦੀਪ ਸਿੰਘ ਨਿੱਝਰ ਦੇ ਕਤਲ ਕਾਰਨ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਵਿੱਚ ਖਟਾਸ ਆ ਗਈ ਸੀ। ਟਰੂਡੋ ਨੇ ਕੈਨੇਡੀਅਨ ਪਾਰਲੀਮੈਂਟ ਵਿੱਚ ਭਾਰਤ ਦਾ ਨਾਂ ਲਿਆ ਸੀ ਅਤੇ ਦਾਅਵਾ ਕੀਤਾ ਸੀ ਕਿ ਨਿੱਝਰ ਕਤਲੇਆਮ ਨੂੰ ਭਾਰਤੀ ਅਧਿਕਾਰੀ ਸ਼ਾਮਿਲ ਸੀ। ਇਸ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ ਅਤੇ ਭਾਰਤ ਨੇ ਕੈਨੇਡੀਅਨ ਰਾਜਦੂਤ ਨੂੰ ਤਲਬ ਕਰ ਕੇ ਤਾੜਨਾ ਕੀਤੀ ਸੀ। ਇਸ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿੱਚ ਵੀਜ਼ਾ ਸੇਵਾ ਵੀ ਕੁਝ ਸਮੇਂ ਲਈ ਮੁਅੱਤਲ ਕਰ ਦਿੱਤੀ ਗਈ ਸੀ। ਫਿਲਹਾਲ ਕੈਨੇਡਾ ਆਪਣੇ ਦੋਸ਼ਾਂ ਨੂੰ ਸੱਚ ਸਾਬਤ ਕਰਨ ਲਈ ਸਬੂਤ ਇਕੱਠੇ ਕਰਨ ‘ਚ ਰੁੱਝਿਆ ਹੋਇਆ ਹੈ। ਦੂਜੇ ਪਾਸੇ ਭਾਰਤ ਪਹਿਲਾਂ ਹੀ ਕੈਨੇਡਾ ਨੂੰ ਚਿਤਾਵਨੀ ਦੇ ਚੁੱਕਾ ਹੈ ਕਿ ਬਿਨਾਂ ਠੋਸ ਸਬੂਤਾਂ ਦੇ ਦੋਸ਼ ਲਾਉਣਾ ਸਹੀ ਨਹੀਂ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੋਦੀ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ‘ਤੇ ਜਸਟਿਨ ਟਰੂਡੋ ਦੇ ਹੱਥ ਮਿਲਾਉਣ ਦੀ ਤਸਵੀਰ ਪੋਸਟ ਕੀਤੀ। ਜਿਸ ਵਿੱਚ ਕਿਹਾ ਗਿਆ ਸੀ, “G7 ਸੰਮੇਲਨ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਕੀਤੀ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...