June 11, 2026, 2:44 am
----------- Advertisement -----------
HomeNewsBreaking Newsਬਰਨਾਲਾ 'ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਡਰਾਈਵਰ ਦੀ ਹੋਈ ਮੌਤ

ਬਰਨਾਲਾ ‘ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਡਰਾਈਵਰ ਦੀ ਹੋਈ ਮੌਤ

Published on

----------- Advertisement -----------

ਬਰਨਾਲਾ ਜ਼ਿਲ੍ਹੇ ਵਿੱਚ ਚੱਲਦੀ ਆਲਟੋ ਕਾਰ ਨੂੰ ਅੱਗ ਲੱਗ ਗਈ। ਜਿਸ ਕਾਰਨ ਕਾਰ ਚਾਲਕ ਦੀ ਅੱਗ ‘ਚ ਝੁਲਸਣ ਕਾਰਨ ਮੌਤ ਹੋ ਗਈ। ਇਹ ਹਾਦਸਾ ਬਰਨਾਲਾ ਦੇ ਮੋਗਾ ਬਾਈਪਾਸ ‘ਤੇ ਵਾਪਰਿਆ। ਮ੍ਰਿਤਕ ਬਰਨਾਲਾ ਦੇ ਪਿੰਡ ਦਰਾਜ ਦਾ ਵਸਨੀਕ ਹੈ, ਜੋ ਸਵੇਰੇ ਆਪਣੇ ਪਿੰਡ ਦੇ ਧਾਰਮਿਕ ਡੇਰੇ ਵਿੱਚ ਸੇਵਾ ਕਰਨ ਉਪਰੰਤ ਕਿਸੇ ਕੰਮ ਲਈ ਬਰਨਾਲਾ ਆਇਆ ਹੋਇਆ ਸੀ। ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਕਾਰ ‘ਚ ਲੱਗੀ ਅੱਗ ‘ਤੇ ਕਾਬੂ ਪਾਇਆ।

ਮ੍ਰਿਤਕ ਦੇ ਰਿਸ਼ਤੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਪਿੰਡ ਦਰਾਜ ਦਾ ਰਹਿਣ ਵਾਲਾ 32 ਸਾਲਾ ਜਗਤਾਰ ਸਿੰਘ ਅੱਜ ਸਵੇਰੇ ਪਿੰਡ ਵਿੱਚ ਲੱਗੇ ਧਾਰਮਿਕ ਡੇਰੇ ਵਿੱਚ ਸੇਵਾ ਕਰ ਰਿਹਾ ਸੀ। ਇਸ ਤੋਂ ਬਾਅਦ ਉਹ ਕਿਸੇ ਕੰਮ ਲਈ ਬਰਨਾਲਾ ਆ ਗਿਆ। ਜਿਸ ਦੌਰਾਨ ਉਸ ਦੀ ਚੱਲਦੀ ਗੱਡੀ ਨੂੰ ਅੱਗ ਲੱਗ ਗਈ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਿਸ ਕਾਰਨ ਸਾਰਾ ਘਰ ਬਰਬਾਦ ਹੋ ਗਿਆ ਹੈ। ਕਿਉਂਕਿ ਘਰ ਵਿਚ ਉਹ ਇਕੱਲਾ ਹੀ ਕਮਾਉਣ ਵਾਲਾ ਸੀ। ਉਸ ਦੇ 10-12 ਸਾਲ ਦੇ ਦੋ ਛੋਟੇ ਬੱਚੇ ਹਨ।

ਫਾਇਰ ਅਫ਼ਸਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਚੱਲਦੀ ਆਲਟੋ ਕਾਰ ਨੂੰ ਅੱਗ ਲੱਗ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਦੀ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਗਰਮੀ ਕਾਰਨ ਤਾਪਮਾਨ ਬਹੁਤ ਜ਼ਿਆਦਾ ਹੈ। ਜਿਸ ਕਾਰਨ ਅੱਗ ਲੱਗਣ ਦੀ ਸੰਭਾਵਨਾ ਵੱਧ ਜਾਂਦੀ ਹੈ। ਜਿਸ ਕਾਰਨ ਲੋਕਾਂ ਨੂੰ ਦੁਪਹਿਰ ਵੇਲੇ ਵਾਹਨਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਐਸਐਚਓ ਨਿਰਮਲ ਸਿੰਘ ਨੇ ਦੱਸਿਆ ਕਿ ਬਰਨਾਲਾ ਦੇ ਮੋਗਾ ਬਾਈਪਾਸ ’ਤੇ ਇੱਕ ਆਲਟੋ ਕਾਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਆਮ ਲੋਕਾਂ ਦੀ ਮਦਦ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ’ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਗੱਡੀ ਵਿੱਚ ਇੱਕ ਵਿਅਕਤੀ ਸਵਾਰ ਸੀ, ਜੋ ਪੂਰੀ ਤਰ੍ਹਾਂ ਸੜ ਗਿਆ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਮ੍ਰਿਤਕ ਦੀ ਪਛਾਣ ਗੱਡੀ ਦੇ ਨੰਬਰ ਤੋਂ ਹੋ ਗਈ ਹੈ ਅਤੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...