June 17, 2026, 3:09 am
----------- Advertisement -----------
HomeNewsLatest Newsਟੀ-20 ਵਿਸ਼ਵ ਕੱਪ: ਪਾਕਿਸਤਾਨ ਨੇ ਆਇਰਲੈਂਡ ਨੂੰ 3 ਵਿਕਟਾਂ ਨਾਲ ਹਰਾਇਆ

ਟੀ-20 ਵਿਸ਼ਵ ਕੱਪ: ਪਾਕਿਸਤਾਨ ਨੇ ਆਇਰਲੈਂਡ ਨੂੰ 3 ਵਿਕਟਾਂ ਨਾਲ ਹਰਾਇਆ

Published on

----------- Advertisement -----------

ਪਾਕਿਸਤਾਨ ਨੇ ਟੀ-20 ਵਿਸ਼ਵ ਕੱਪ ‘ਚ ਐਤਵਾਰ ਰਾਤ ਨੂੰ ਆਇਰਲੈਂਡ ਨੂੰ 3 ਵਿਕਟਾਂ ਨਾਲ ਹਰਾਇਆ। ਟੀਮ ਨੇ 107 ਦੌੜਾਂ ਦੇ ਮਾਮੂਲੀ ਟੀਚੇ ਦਾ ਪਿੱਛਾ ਕਰਦਿਆਂ 7 ਵਿਕਟਾਂ ਗੁਆ ਕੇ 19ਵੇਂ ਓਵਰ ਵਿੱਚ ਜਿੱਤ ਹਾਸਲ ਕਰ ਲਈ। ਇਸ ਦੇ ਨਾਲ ਹੀ ਪਾਕਿਸਤਾਨੀ ਟੀਮ ਨੇ ਵਿਸ਼ਵ ਕੱਪ ‘ਚ ਆਪਣਾ ਸਫਰ ਇੱਥੇ ਹੀ ਖਤਮ ਕਰ ਦਿੱਤਾ।
ਇਹ ਗਰੁੱਪ ਏ ਦਾ ਆਖਰੀ ਮੈਚ ਸੀ। ਪਾਕਿਸਤਾਨ ਦੀ ਟੀਮ ਨੇ ਇਹ ਮੈਚ ਜਿੱਤ ਲਿਆ ਹੈ। ਪਾਕਿਸਤਾਨ ਲਈ ਇਹ ਮੈਚ ਵੀ ਜਿੱਤਣਾ ਆਸਾਨ ਨਹੀਂ ਸੀ। ਦੱਸ ਦਈਏ ਕਿ ਫਲੋਰੀਡਾ ਦੇ ਲਾਡਰਹਿਲ ਦੇ ਸੈਂਟਰਲ ਬ੍ਰੋਵਾਰਡ ਰੀਜਨਲ ਪਾਰਕ ਸਟੇਡੀਅਮ ਵਿੱਚ ਪਾਕਿਸਤਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਆਇਰਲੈਂਡ ਦੀ ਟੀਮ 20 ਓਵਰਾਂ ‘ਚ 9 ਵਿਕਟਾਂ ‘ਤੇ 106 ਦੌੜਾਂ ਹੀ ਬਣਾ ਸਕੀ।
ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ 34 ਗੇਂਦਾਂ ‘ਤੇ 32 ਦੌੜਾਂ ਦੀ ਅਜੇਤੂ ਪਾਰੀ ਖੇਡੀ, ਜਦਕਿ ਸ਼ਾਹੀਨ ਅਫਰੀਦੀ 5 ਗੇਂਦਾਂ ‘ਤੇ 13 ਦੌੜਾਂ ਬਣਾ ਕੇ ਨਾਬਾਦ ਰਿਹਾ। ਉਸ ਨੇ ਛੱਕਾ ਲਗਾ ਕੇ ਟੀਮ ਨੂੰ ਜਿੱਤ ਦਿਵਾਈ। ਇਸ ਦੇ ਨਾਲ ਹੀ ਸ਼ਾਹੀਨ ਅਫਰੀਦੀ ਪਲੇਅਰ ਆਫ ਦਿ ਮੈਚ ਬਣ ਗਏ। ਅੱਬਾਸ ਅਫਰੀਦੀ ਨੇ 17 ਦੌੜਾਂ ਦਾ ਯੋਗਦਾਨ ਦਿੱਤਾ। ਬੈਰੀ ਮੈਕਕਾਰਥੀ ਨੇ 3 ਵਿਕਟਾਂ ਲਈਆਂ। ਕਰਟਿਸ ਕੈਂਪਰ ਨੇ 2 ਵਿਕਟਾਂ ਹਾਸਲ ਕੀਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...