ਹਿਮਾਚਲ ਪ੍ਰਦੇਸ਼ ਦੇ ਖੱਜਿਆਰ ‘ਚ ਪਾਰਕਿੰਗ ਦੌਰਾਨ ਕਾਰ ਦੇ ਡੂੰਘੀ ਖਾਈ ‘ਚ ਡਿੱਗਣ ਕਾਰਨ ਗੁਰਦਾਸਪੁਰ ‘ਚ ਤਾਇਨਾਤ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਦੀ ਪਛਾਣ ਪੰਜਾਬ ਪੁਲੀਸ ਦੇ ਹੈੱਡ ਕਾਂਸਟੇਬਲ ਰਮਨ ਕੁਮਾਰ ਪੁੱਤਰ ਜੋਗਿੰਦਰ ਪਾਲ ਵਾਸੀ ਆਈ.ਟੀ.ਆਈ ਕਲੋਨੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਰਮਨ ਕੰਟਰੋਲ ਰੂਮ ‘ਚ ਤਾਇਨਾਤ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਰਮਨ ਕੁਮਾਰ ਆਪਣੇ ਪਰਿਵਾਰ ਨਾਲ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਖਜੀਅਰ ਗਿਆ ਸੀ। ਜਿਵੇਂ ਹੀ ਉਹ ਕਾਰ ਪਾਰਕ ਕਰਨ ਲੱਗਾ ਤਾਂ ਕਾਰ ਪਿੱਛੇ ਖਾਈ ਵਿਚ ਜਾ ਡਿੱਗੀ। ਘਟਨਾ ਐਤਵਾਰ ਸ਼ਾਮ 7 ਵਜੇ ਦੀ ਦੱਸੀ ਜਾ ਰਹੀ ਹੈ। ਇਸ ਹਾਦਸੇ ‘ਚ ਰਮਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਰਮਨ ਕੁਮਾਰ ਇਸ ਸਮੇਂ ਗੁਰਦਾਸਪੁਰ ਪੁਲੀਸ ਕੰਟਰੋਲ ਰੂਮ ਵਿੱਚ ਤਾਇਨਾਤ ਸੀ।ਖਜੀਅਰ ਰੋਡ ‘ਤੇ ਟ੍ਰੈਫਿਕ ਜਾਮ ਨੂੰ ਦੇਖਦਿਆਂ ਰਮਨ ਨੇ ਪਰਿਵਾਰ ਨੂੰ ਪੈਦਲ ਚੱਲਣ ਲਈ ਕਿਹਾ ਅਤੇ ਖੁਦਕਾਰ ‘ਚ ਬੈਠ ਕੇ ਪਾਰਕ ਕਰਨ ਲਈ ਚਲਾ ਗਿਆ । ਪਰਿਵਾਰ ਕੁਝ ਦੂਰ ਹੀ ਗਿਆ ਸੀ ਕਿ ਹਾਦਸਾ ਵਾਪਰ ਗਿਆ ਅਤੇ ਉਸ ਦੀ ਮੌਤ ਹੋ ਗਈ।
----------- Advertisement -----------
ਹਿਮਾਚਲ ‘ਚ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦੀ ਮੌਤ; ਕਾਰ ਖੱਡ ‘ਚ ਡਿੱਗਣ ਕਾਰਨ ਵਾਪਰਿਆ ਹਾਦਸਾ
Published on
----------- Advertisement -----------
----------- Advertisement -----------












