November 13, 2026, 3:28 pm
----------- Advertisement -----------
HomeNewsLatest Newsਕੇਜਰੀਵਾਲ ਪੰਜਾਬੀ ਭਾਸ਼ਾ ਤੇ ਸਭਿਆਚਾਰ ਨੂੰ ਦਿੱਲੀ ਸਿੱਖਿਆ ਬੋਰਡ ਦੇ ਪਾਠਕ੍ਰਮ ਵਿਚੋਂ...

ਕੇਜਰੀਵਾਲ ਪੰਜਾਬੀ ਭਾਸ਼ਾ ਤੇ ਸਭਿਆਚਾਰ ਨੂੰ ਦਿੱਲੀ ਸਿੱਖਿਆ ਬੋਰਡ ਦੇ ਪਾਠਕ੍ਰਮ ਵਿਚੋਂ ਬਾਹਰ ਕੱਢ ਕੇ ਦੋਵਾਂ ਦਾ ਅਪਮਾਨ ਕਰ ਰਹੇ ਹਨ : ਅਕਾਲੀ ਦਲ

Published on

----------- Advertisement -----------

ਚੰਡੀਗੜ੍ਹ : – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ’ਤੇ ਦੋਸ਼ ਲਗਾਇਆ ਕਿ ਉਹ ਜਾਣ ਬੁੱਝ ਕੇ ਪੰਥਕ ਸਭਿਆਚਾਰ ਤੇ ਕਦਰਾਂ ਕੀਮਤਾਂ ਅਤੇ ਪੰਜਾਬੀ ਭਾਸ਼ਾ ਨੁੰ ਅਣਡਿੱਠ ਕਰਕੇ ਤੇ ਦਿੱਲੀ ਰਾਜ ਸਰਕਾਰ ਵੱਲੋਂ ਵਿਤਕਰਾ ਕਰ ਕੇ ਇਸਦਾ ਅਪਮਾਨ ਕਰ ਰਹੇ ਹਨ।

ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਲਾਹਕਾਰ ਸ੍ਰੀ ਹਰਚਰਨ ਬੈਂਸ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚੇਹਰੇ ਭਗਵੰਤ ਮਾਨ ਨੁੰ ਚੁਣੌਤੀ ਦਿੱਤੀ ਕਿ ਉਹ ਸ੍ਰੀ ਕੇਜਰੀਵਾਲ ਵੱਲੋਂ ਪੰਜਾਬੀ ਭਾਸ਼ਾ ਤੇ ਸਿੱਖ ਸਭਿਆਚਾਰ ਨਾਲ ਕੀਤੇ ਜਾ ਰਹੇ ਵਿਤਕਰੇ ਬਾਰੇ ਲਾਈਵ ਬਹਿਸ ਕਰਨ।

ਉਹਨਾਂ ਕਿਹਾ ਕਿ ਮੈਂ ਇਸ ਲਈ ਤੁਹਾਡੇ ਦੱਸੇ ਸਮਾਂ ਤੇ ਸਥਾਨ ਅਤੇ ਤੁਹਾਡੀ ਪਸੰਦ ਦੇ ਲੋਕਾਂ ਦੀ ਹਾਜ਼ਰੀ ਵਿਚ ਬਹਿਸ ਕਰਨ ਲਈ ਤਿਆਰ ਹਾਂ। ਉਹਨਾਂ ਕਿਹਾ ਕਿ ਮੈਨੁੰ ਸ੍ਰੀ ਕੇਜਰੀਵਾਲ ਨਾਲ ਕੋਈ ਸ਼ਿਕਵਾ ਨਹੀਂ ਹੈ ਕਿਉਂਕਿ ਉਹ ਗੈਰ ਪੰਜਾਬੀ ਹਨ ਅਤੇ ਪੰਜਾਬ ਅਤੇ ਪੰਜਾਬੀ ਸਭਿਆਚਾਰ ਨਾਲ ਸਬੰਧਤ ਹਰ ਚੀਜ਼ ਨਾਲ ਨਫਰਤ ਕਰਨ ਲਈ ਜਾਣੇ ਜਾਂਦੇ ਹਨ। ਉਹਨਾਂ ਕਿਹਾ ਕਿ ਮੇਰਾ ਸ਼ਿਕਵਾ ਤੁਹਾਡੇ ’ਤੇ ਹੈ ਕਿ ਤੁਸੀਂ ਆਪਣੀ ਮਾਂ ਬੋਲੀ ਨਾਲ ਹੋ ਰਹੇ ਵਿਤਕਰੇ ਬਾਰੇ ਚੁੱਪ ਕਿਉਂ ਹੋ ਜਦੋਂ ਕਿ ਮਾਂ ਬੋਲੀ ਨੇ ਹੀ ਇਕ ਕਲਾਕਾਰ ਵਜੋਂ ਤੁਹਾਨੁੰ ਸਭ ਕੁਝ ਦਿੱਤਾ ਹੈ। ਉਹਨਾਂ ਕਿਹਾ ਕਿ ਗੁਰੂਆਂ ਦੀ ਭਾਸ਼ਾ ਤੇ ਸਭਿਆਚਾਰ ਦੇ ਅਪਮਾਨ ’ਤੇ ਤੁਹਾਡੀ ਚੁੱਪੀ ਗੁਰਮੁਖੀ ਦੀ ਪਿੱਠ ਵਿਚ ਅਤੇ ਇਸਦੀ ਪ੍ਰਤੀਕ ਹਰ ਸ਼ੈਅ ਦੀ ਪਿੱਠ ਵਿਚ ਛੁਰਾ ਮਾਰਨ ਵਾਲੀ ਗੱਲ ਹੈ।

ਸ੍ਰੀ ਬੈਂਸ ਨੇ ਦੋਸ਼ਲਾਇਆ ਕਿ ਦਿੱਲੀ ਸਰਕਾਰ ਨੇ ਪੰਜਾਬੀ ਭਾਸ਼ਾ ਨੂੰ ਦਿੱਲੀ ਸਿੱਖਿਆ ਬੋਰਡ ਦੀ ਵਿਸ਼ਾ ਸੂਚੀ ਵਿਚੋਂ ਬਾਹਰ ਕਰ ਦਿੱਤਾ ਹੈ ਤੇ ਸ੍ਰੀ ਕੇਜਰੀਵਾਲ ਨੇ ਜਾਣ ਬੁੱਝ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵੱਲੋਂ ਪ੍ਰਚਲਿਤ ਗਤਕਾ ਮਾਰਸ਼ਲ ਆਰਟ ਨੁੰ ਪ੍ਰੋਫੈਸ਼ਨਲ ਮੈਡੀਕਲ, ਇੰਜੀਨੀਅਰਿੰਗ, ਆਈ ਟੀ ਤੇ ਹੋਰ ਕੋਰਸਾਂ ਦੇ ਨਾਲ ਦਿੱਲੀ ਵਿਚ ਸਰਕਾਰੀ ਨੌਕਰੀਆਂ ਵਾਸਤੇ ਸਪੋਰਟਸ ਕੋਟੇ ਵਿਚ ਦਾਖਲੇ ਲਈ ਇਕ ਖੇਡ ਵਜੋਂ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਉਹਨਾਂ ਕਿਹਾ ਕਿ ਸ੍ਰੀ ਕੇਜਰੀਵਾਲ ਨੇ ਇਕ ਗੈਰ ਸਾਹਿਤਕ ਜੂਨੀਅਰ ਸਰਕਾਰੀ ਅਫਸਰ ਨੂੰ ਦਿੱਲੀ ਵਿਚ ਪੰਜਾਬੀ ਅਕਾਦਮੀ ਦਾ ਚੇਅਰਮੈਨ ਨਿਯੁਕਤ ਕਰ ਕੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ। ਉਹਨਾਂ ਕਿਹਾ ਕਿ ਪੰਜਾਬੀ ਅਕਾਦਮੀ ਦੇ ਨਵੇਂ ਚੇਅਰਮੈਨ ਨੁੰ ਤਾਂ ਪੰਜਾਬੀ ਭਾਸ਼ਾ ਵੀ ਨਹੀਂ ਆਉਂਦੀ, ਉਸਦੇ ਲੇਖਕ ਹੋਣ ਦੀ ਤਾਂ ਗੱਲ ਹੀ ਛੱਡੋ। ਉਹਨਾਂ ਕਿਹਾ ਕਿ ਇਹ ਅਹੁਦਾ ਅੰਮ੍ਰਿਤਾ ਪ੍ਰੀਤਮ, ਕਰਤਾਰ ਸਿੰਘ ਦੁੱਗਲ, ਸੁਰਜੀਤ ਪਾਤਰ, ਪ੍ਰੋਫੈਸਰ ਮੋਹਨ ਸਿੰਘ ਅਤੇ ਇਹਨਾਂ ਵਰਗੀਆਂ ਹੋਰ ਸ਼ਖਸੀਅਤਾਂ ਲਈ ਹੈ ਪਰ ਇਹ ਅਹੁਦਾ ਉਸਨੁੰ ਦੇ ਦਿੱਤਾ ਗਿਆ ਜਿਸਨੁੰ ਪੰਜਾਬੀ ਲਿਖਣੀ ਵੀ ਨਹੀਂ ਆਉਂਦੀ।

ਅਕਾਲੀ ਬੁਲਾਰੇ ਨੇ ਹੋਰ ਕਿਹਾ ਕਿ ਭਗਵੰਤ ਮਾਨ ਨੁੰ ਕੇਜਰੀਵਾਲ ਤੋਂ ਇਹ ਪੁੱਛਣ ਵਿਚ ਡਰ ਲੱਗਦਾ ਹੈ ਕਿ ਗੁਰੂ ਦੇ ਸਭਿਆਚਾਰ ਤੇ ਭਾਸ਼ਾ ਨੁੰ ਦਿੱਲੀ ਦੇ ਮੁੱਖ ਮੰਤਰੀ ਅਪਮਾਨਤ ਕਿਉਂ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...