ਦੱਸ ਦਈਏ ਕਿ ਹਾਦਸੇ ਵਿੱਚ ਦੋਵਾਂ ਬੱਚਿਆਂ ਦੀਆਂ ਲੱਤਾਂ ਟੁੱਟ ਗਈਆਂ ਅਤੇ ਦੋਵਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਕਾਰ ਨੂੰ ਇਕ ਲੜਕੀ ਚਲਾ ਰਹੀ ਸੀ, ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।
ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਕਾਰ ਦੀ ਰਫਤਾਰ 120 ਦੇ ਕਰੀਬ ਸੀ ਅਤੇ ਕਾਰ ਚਲਾ ਰਹੀ ਲੜਕੀ ਕਾਬੂ ਤੋਂ ਬਾਹਰ ਹੋ ਗਈ ਅਤੇ ਅੱਗੇ ਜਾ ਰਹੇ ਪੈਦਲ ਯਾਤਰੀਆਂ ਨੂੰ ਕੁਚਲ ਦਿੱਤਾ। ਜਿਸ ਵਿੱਚ ਦੋ ਬੱਚੇ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜ਼ਖਮੀ ਬੱਚਿਆਂ ਵਿੱਚ ਇੱਕ ਦਾ ਨਾਮ ਆਨੰਦ ਅਤੇ ਦੂਜੇ ਦਾ ਨਾਮ ਵਿਕਾਸ ਹੈ। ਇਸ ਹਾਦਸੇ ‘ਚ ਕੁੱਲ 4 ਲੋਕ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਨੇੜਲੇ ਪੰਚਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਦਸੇ ਤੋਂ ਬਾਅਦ ਕਾਰ ਦੇ ਪਰਖੱਚੇ ਉੱਡ ਗਏ ਅਤੇ ਸਾਰੇ ਏਅਰ ਬੈਗ ਵੀ ਖੁੱਲ੍ਹ ਗਏ। ਹਾਦਸੇ ਵਿੱਚ 5 ਬਾਈਕ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ।
ਪੁਲਿਸ ਨੇ ਕਾਰ ਚਲਾ ਰਹੀ ਲੜਕੀ ਨੂੰ ਕਾਬੂ ਕਰ ਲਿਆ ਹੈ। ਦੁੱਗਰੀ ਥਾਣੇ ਦੇ ਐਸਐਚਓ ਰਵਿੰਦਰ ਕੁਮਾਰ ਨੇ ਦੱਸਿਆ ਕਿ ਹਾਦਸੇ ਵਿੱਚ 4 ਲੋਕ ਜ਼ਖ਼ਮੀ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।











