November 15, 2026, 7:23 am
----------- Advertisement -----------
HomeNewsLatest NewsCM ਮਾਨ ਵੱਲੋਂ ਪੰਜਾਬ ਪੁਲਿਸ 'ਚ 10 ਹਜ਼ਾਰ ਹੋਰ ਅਸਾਮੀਆਂ ਸਿਰਜਣ ਦਾ...

CM ਮਾਨ ਵੱਲੋਂ ਪੰਜਾਬ ਪੁਲਿਸ ‘ਚ 10 ਹਜ਼ਾਰ ਹੋਰ ਅਸਾਮੀਆਂ ਸਿਰਜਣ ਦਾ ਐਲਾਨ

Published on

----------- Advertisement -----------

ਚੰਡੀਗੜ੍ਹ: ਪੰਜਾਬ ਵਿੱਚ ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਇਸ ਸਰਾਪ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਨੇ ਬਹੁ-ਦਿਸ਼ਾਵੀ ਰਣਨੀਤੀ ਉਲੀਕੀ ਹੈ।ਇੱਥੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਲਿਸਿੰਗ ਵਿੱਚ ਕਈ ਸੁਧਾਰ ਲਿਆਉਣ ਜਾ ਰਹੀ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਹਿਮ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ਦਰਜਾਬੰਦੀ ਵਿੱਚ ਸੱਭ ਤੋਂ ਹੇਠਲੇ ਪੱਧਰ ਉਤੇ ਆਉਂਦੇ ਅਤੇ ਲੰਮੇ ਸਮੇਂ ਤੋਂ ਇਕੋ ਥਾਈਂ ਤਾਇਨਾਤ ਪੁਲਿਸ ਮੁਲਾਜ਼ਮਾਂ ਦੀਆਂ ਵੱਡੇ ਪੱਧਰ ਉਤੇ ਬਦਲੀਆਂ ਕੀਤੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਡਿਵੀਜ਼ਨਾਂ ਵਿੱਚ ਤਾਇਨਾਤ 10 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ ਅਤੇ ਤਾਇਨਾਤੀਆਂ ਵਿੱਚ ਰੋਟੇਸ਼ਨ ਦੀ ਪ੍ਰਕਿਰਿਆ ਚੱਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮਗਲਿੰਗ ਨੂੰ ਠੱਲ੍ਹ ਪਾਉਣ ਲਈ ਕਦਮ ਚੁੱਕਿਆ ਗਿਆ ਹੈ ਕਿਉਂਕਿ ਉਨ੍ਹਾਂ ਨੂੰ ਰਿਪੋਰਟਾਂ ਮਿਲੀਆਂ ਹਨ ਕਿ ਹੇਠਲੇ ਪੱਧਰ ਉਤੇ ਕਈ ਪੁਲਿਸ ਅਫ਼ਸਰਾਂ ਦੀ ਨਸ਼ਾ ਤਸਕਰਾਂ ਨਾਲ ਸਾਂਝ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਿਚਲੀਆਂ ਇਨ੍ਹਾਂ ਕਾਲੀਆਂ ਭੇਡਾਂ ਦੀ ਸ਼ਨਾਖ਼ਤ ਕੀਤੀ ਜਾਵੇਗੀ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਜੇ ਕੋਈ ਨਸ਼ਿਆਂ ਦੀ ਸਮਗਲਿੰਗ ਵਿੱਚ ਸ਼ਾਮਲ ਪਾਇਆ ਗਿਆ ਤਾਂ ਪੁਲਿਸ ਇਕ ਹਫ਼ਤੇ ਦੇ ਅੰਦਰ-ਅੰਦਰ ਉਸ ਦੀ ਜਾਇਦਾਦ ਜ਼ਬਤ ਕਰੇਗੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਸ ਨੀਤੀ ਨੂੰ ਮਿਸ਼ਨਰੀ ਭਾਵਨਾ ਨਾਲ ਲਾਗੂ ਕਰਨ ਲਈ ਕਿਹਾ ਗਿਆ ਤਾਂ ਕਿ ਨਸ਼ਾ ਤਸਕਰੀ ਨੂੰ ਠੱਲ੍ਹਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਕਾਰਜਕੁਸ਼ਲਤਾ ਵਧਾਉਣ ਲਈ ਫੋਰਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਸਿਰਜਣ ਦਾ ਫੈਸਲਾ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਲੰਮੇ ਸਮੇਂ ਤੱਕ ਚੋਣ ਜ਼ਾਬਤਾ ਲਾਗੂ ਰਹਿਣ ਕਾਰਨ ਸੂਬੇ ਵਿੱਚ ਵਿਕਾਸ ਕੰਮਾਂ ਵਿੱਚ ਖੜੋਤ ਆਈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਮੁੱਚੇ ਵਿਕਾਸ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਸੂਬਾ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਮੁੜ ਹਰਕਤ ਵਿੱਚ ਆਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜ਼ਮੀਨੀ ਪੱਧਰ ਤੋਂ ਲੋਕਾਂ ਪਾਸੋਂ ਪ੍ਰਤੀਕਰਮ ਲੈ ਕੇ ਸੂਬਾ ਸਰਕਾਰ, ਲੋਕਾਂ ਦੀ ਭਲਾਈ ਲਈ ਵੱਖ-ਵੱਖ ਰਣਨੀਤੀਆਂ ਬਣਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...