November 15, 2026, 7:13 am
----------- Advertisement -----------
HomeNewsBreaking Newsਰਿਟਾਇਰਡ DSP ਨੇ ਖੁਦ ਨੂੰ ਮਾਰੀ ਗੋਲੀ: ਮਾਨਸਿਕ ਤੌਰ 'ਤੇ ਬੀਮਾਰ ਸੀ,...

ਰਿਟਾਇਰਡ DSP ਨੇ ਖੁਦ ਨੂੰ ਮਾਰੀ ਗੋਲੀ: ਮਾਨਸਿਕ ਤੌਰ ‘ਤੇ ਬੀਮਾਰ ਸੀ, ਪਤਨੀ ਤੇ ਬੱਚੇ ਰਹਿੰਦੇ ਨੇ ਵਿਦੇਸ਼

Published on

----------- Advertisement -----------

ਲੁਧਿਆਣਾ, 19 ਜੂਨ 2024 – ਲੁਧਿਆਣਾ ਵਿੱਚ ਮੰਗਲਵਾਰ ਸ਼ਾਮ ਨੂੰ ਇੱਕ ਸੇਵਾਮੁਕਤ ਡੀਐਸਪੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸੇਵਾਮੁਕਤ ਡੀਐਸਪੀ ਨੇ ਆਪਣੇ ਸਿਰ ਵਿੱਚ ਗੋਲੀ ਮਾਰ ਲਈ। ਉਹ ਕਰੀਬ ਇੱਕ ਸਾਲ ਪਹਿਲਾਂ ਹੀ ਸੇਵਾਮੁਕਤ ਹੋਇਆ ਸੀ ਅਤੇ ਉਹ ਮਾਨਸਿਕ ਤੌਰ ‘ਤੇ ਬਿਮਾਰ ਦੱਸਿਆ ਜਾ ਰਿਹਾ ਸੀ। ਮ੍ਰਿਤਕ ਸੇਵਾਮੁਕਤ ਡੀਐਸਪੀ ਦਾ ਨਾਮ ਬਰਜਿੰਦਰ ਸਿੰਘ ਭੁੱਲਰ ਹੈ।

ਭੁੱਲਰ ਪਿਛਲੇ ਕਾਫੀ ਸਮੇਂ ਤੋਂ ਮਾਨਸਿਕ ਤੌਰ ‘ਤੇ ਬਿਮਾਰ ਸਨ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਭੁੱਲਰ ਨੇ ਸਰਾਭਾ ਨਗਰ ਸਥਿਤ ਗ੍ਰੀਨ ਐਵੀਨਿਊ ਸਥਿਤ ਆਪਣੇ ਘਰ ‘ਚ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ। ਉਹ ਇੱਥੇ ਆਪਣੇ ਮਾਤਾ-ਪਿਤਾ ਨਾਲ ਰਹਿ ਰਿਹਾ ਸੀ, ਜਦਕਿ ਉਸ ਦੀ ਪਤਨੀ ਅਤੇ ਬੱਚੇ ਵਿਦੇਸ਼ ਰਹਿੰਦੇ ਹਨ।

ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਜਿਵੇਂ ਹੀ ਮਾਤਾ-ਪਿਤਾ ਉਸ ਦੇ ਕਮਰੇ ‘ਚ ਪਹੁੰਚੇ ਤਾਂ ਸਾਰੇ ਹੈਰਾਨ ਰਹਿ ਗਏ। ਬਰਜਿੰਦਰ ਸਿੰਘ ਭੁੱਲਰ ਦੀ ਖੂਨ ਨਾਲ ਲੱਥਪੱਥ ਲਾਸ਼ ਕੁਰਸੀ ਦੇ ਕੋਲ ਪਈ ਸੀ। ਪਰਿਵਾਰਕ ਮੈਂਬਰਾਂ ਦੀਆਂ ਚੀਕਾਂ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਤੁਰੰਤ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੰਭਾਲਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ।

ਸੂਚਨਾ ਮਿਲਣ ‘ਤੇ ਥਾਣਾ ਸਰਾਭਾ ਨਗਰ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਥਾਣਾ ਸਰਾਭਾ ਨਗਰ ਦੇ ਐਸਐਚਓ ਇੰਸਪੈਕਟਰ ਪਰਮਵੀਰ ਸਿੰਘ ਨੇ ਦੱਸਿਆ ਕਿ ਭੁੱਲਰ ਮਾਨਸਿਕ ਤੌਰ ’ਤੇ ਬਿਮਾਰ ਸੀ। ਐੱਸਐੱਚਓ ਮੁਤਾਬਕ ਭੁੱਲਰ ਨੇ ਆਪਣੇ ਕਮਰੇ ਵਿੱਚ ਕੁਰਸੀ ’ਤੇ ਬੈਠ ਕੇ ਖ਼ੁਦ ਨੂੰ ਗੋਲੀ ਮਾਰ ਲਈ। ਗੋਲੀ ਦੀ ਆਵਾਜ਼ ਸੁਣ ਕੇ ਉਸ ਦੇ ਮਾਤਾ-ਪਿਤਾ ਕਮਰੇ ਵਿਚ ਚਲੇ ਗਏ ਅਤੇ ਕੁਰਸੀ ‘ਤੇ ਪਈ ਉਸ ਦੀ ਬੇਜਾਨ ਲਾਸ਼ ਨੂੰ ਦੇਖ ਕੇ ਹੈਰਾਨ ਰਹਿ ਗਏ। ਉਸ ਨੇ ਆਪਣੇ ਆਪ ਨੂੰ ਸਿਰ ਵਿੱਚ ਗੋਲੀ ਮਾਰ ਲਈ ਸੀ।

ਭੁੱਲਰ 2023 ਵਿੱਚ ਤੀਜੀ ਭਾਰਤੀ ਰਿਜ਼ਰਵ ਬਟਾਲੀਅਨ (IRB) ਤੋਂ ਸੇਵਾਮੁਕਤ ਹੋਏ। ਉਹ ਲੁਧਿਆਣਾ ਵਿੱਚ ਐਸਐਚਓ ਵਜੋਂ ਵੀ ਕੰਮ ਕਰ ਚੁੱਕੇ ਹਨ। ਵਿਦੇਸ਼ ਵਿਚ ਰਹਿੰਦੇ ਉਸ ਦੀ ਪਤਨੀ ਅਤੇ ਬੱਚਿਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ। ਉਨ੍ਹਾਂ ਦੇ ਆਉਣ ਤੋਂ ਬਾਅਦ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...