July 29, 2026, 4:54 pm
----------- Advertisement -----------
HomeNewsBreaking NewsPM ਮੋਦੀ ਨੇ ਨਾਲੰਦਾ ਯੂਨੀਵਰਸਿਟੀ ਦੇ ਨਵੇਂ ਕੈਂਪਸ ਦਾ ਕੀਤਾ ਉਦਘਾਟਨ

PM ਮੋਦੀ ਨੇ ਨਾਲੰਦਾ ਯੂਨੀਵਰਸਿਟੀ ਦੇ ਨਵੇਂ ਕੈਂਪਸ ਦਾ ਕੀਤਾ ਉਦਘਾਟਨ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਿਹਾਰ ਦੇ ਰਾਜਗੀਰ ਵਿੱਚ ਨਾਲੰਦਾ ਯੂਨੀਵਰਸਿਟੀ ਦੇ ਨਵੇਂ ਕੈਂਪਸ ਦਾ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਕੈਂਪਸ ਵਿੱਚ ਮੌਜੂਦ ਖੰਡਰਾਂ ਦਾ ਮੁਆਇਨਾ ਕੀਤਾ। ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਉਨ੍ਹਾਂ ਦਾ ਬਿਹਾਰ ਦਾ ਇਹ ਪਹਿਲਾ ਦੌਰਾ ਹੈ।
ਉਨ੍ਹਾਂ 21 ਮਿੰਟ ਤੱਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਨੂੰ ਤੀਜੇ ਕਾਰਜਕਾਲ ਲਈ ਸਹੁੰ ਚੁੱਕਣ ਤੋਂ ਬਾਅਦ ਪਹਿਲੇ 10 ਦਿਨਾਂ ਵਿੱਚ ਨਾਲੰਦਾ ਜਾਣ ਦਾ ਮੌਕਾ ਮਿਲਿਆ। ਇਹ ਮੇਰੀ ਚੰਗੀ ਕਿਸਮਤ ਹੈ, ਮੈਂ ਇਸਨੂੰ ਭਾਰਤ ਦੀ ਵਿਕਾਸ ਯਾਤਰਾ ਦੇ ਚੰਗੇ ਸੰਕੇਤ ਵਜੋਂ ਦੇਖਦਾ ਹਾਂ।
ਉਨ੍ਹਾਂ ਕਿਹਾ ਕਿ “ਨਾਲੰਦਾ ਸਿਰਫ਼ ਇੱਕ ਨਾਮ ਨਹੀਂ ਹੈ। ਨਾਲੰਦਾ ਇਕ ਪਛਾਣ ਹੈ, ਸਨਮਾਨ ਹੈ। ਨਾਲੰਦਾ ਇੱਕ ਮੁੱਲ, ਇੱਕ ਮੰਤਰ, ਇੱਕ ਮਾਣ, ਇੱਕ ਕਹਾਣੀ ਹੈ। ਨਾਲੰਦਾ ਸੱਚ ਦਾ ਐਲਾਨ ਹੈ ਕਿ ਕਿਤਾਬਾਂ ਅੱਗ ਦੀਆਂ ਲਾਟਾਂ ਵਿੱਚ ਭਾਵੇਂ ਸੜ ਸਕਦੀਆਂ ਹਨ, ਪਰ ਅੱਗ ਦੀਆਂ ਲਾਟਾਂ ਗਿਆਨ ਨੂੰ ਨਸ਼ਟ ਨਹੀਂ ਕਰ ਸਕਦੀਆਂ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨੇ ਯੂਨੀਵਰਸਿਟੀ ਕੈਂਪਸ ਵਿੱਚ ਇੱਕ ਬੂਟਾ ਵੀ ਲਗਾਇਆ। ਪ੍ਰੋਗਰਾਮ ਵਿੱਚ 17 ਦੇਸ਼ਾਂ ਦੇ ਪ੍ਰਤੀਨਿਧੀਆ ਨੇ ਹਿੱਸਾ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, “ਮੈਂ ਬਿਹਾਰ ਦੇ ਲੋਕਾਂ ਨੂੰ ਵੀ ਵਧਾਈ ਦਿੰਦਾ ਹਾਂ। ਜਿਸ ਤਰ੍ਹਾਂ ਬਿਹਾਰ ਆਪਣੀ ਸ਼ਾਨ ਵਾਪਸ ਲਿਆਉਣ ਲਈ ਵਿਕਾਸ ਦੇ ਰਾਹ ‘ਤੇ ਅੱਗੇ ਵਧ ਰਿਹਾ ਹੈ, ਨਾਲੰਦਾ ਦਾ ਇਹ ਕੰਪਲੈਕਸ ਉਸ ਲਈ ਪ੍ਰੇਰਨਾ ਸਰੋਤ ਹੈ।” ਨਾਲੰਦਾ ਯੂਨੀਵਰਸਿਟੀ ਦੇ ਅੰਤਰਿਮ ਵਾਈਸ ਚਾਂਸਲਰ, ਪ੍ਰੋਫੈਸਰ ਅਭੈ ਕੁਮਾਰ ਸਿੰਘ ਨੇ ਨਾਲੰਦਾ ਯੂਨੀਵਰਸਿਟੀ ਦੇ ਨਵੇਂ ਕੈਂਪਸ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...