November 6, 2026, 6:45 am
----------- Advertisement -----------
HomeNewsBreaking Newsਅੰਮ੍ਰਿਤਪਾਲ ਤੇ ਸਾਥੀਆਂ 'ਤੇ NSA 'ਚ 1 ਸਾਲ ਦਾ ਹੋਰ ਵਾਧਾ

ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ‘ਚ 1 ਸਾਲ ਦਾ ਹੋਰ ਵਾਧਾ

Published on

----------- Advertisement -----------
  • ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ 1 ਦਿਨ ਪਹਿਲਾਂ ਜਾਰੀ ਹੋਇਆ ਸੀ ਹੁਕਮ

ਡਿਬਰੂਗੜ੍ਹ, 19 ਜੂਨ 2024 – ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਨੈਸ਼ਨਲ ਸਕਿਉਰਿਟੀ ਐਕਟ (ਐਨਐਸਏ) ਦੀ ਮਿਆਦ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ। ਅੰਮ੍ਰਿਤਪਾਲ ਦੇ ਨਾਲ-ਨਾਲ ਉਸ ਦੇ ਸਾਰੇ 9 ਸਾਥੀਆਂ ‘ਤੇ ਵੀ ਇਹ ਹੁਕਮ ਜਾਰੀ ਕੀਤੇ ਗਏ ਹਨ। ਇਸ ਸਮੇਂ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਸਮੇਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ਅਤੇ ਉਸ ਨੇ ਲੋਕ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤ ਦਰਜ ਕੀਤੀ ਹੈ।

ਪੰਜਾਬ ਸਰਕਾਰ ਦੇ ਸੂਤਰਾਂ ਅਨੁਸਾਰ ਇਹ ਹੁਕਮ ਲੋਕ ਸਭਾ ਚੋਣਾਂ ਤੋਂ ਦੋ ਦਿਨ ਬਾਅਦ ਅਤੇ ਨਤੀਜਿਆਂ ਤੋਂ ਇਕ ਦਿਨ ਪਹਿਲਾਂ 3 ਜੂਨ ਨੂੰ ਜਾਰੀ ਕੀਤੇ ਗਏ ਹਨ। ਫਿਲਹਾਲ ਪਰਿਵਾਰ ਅਤੇ ਅੰਮ੍ਰਿਤਪਾਲ ਦੇ ਵਕੀਲ ਨੂੰ ਵੀ ਇਸ ਬਾਰੇ ਪੂਰੀ ਜਾਣਕਾਰੀ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਐਨਐਸਏ ਵਿੱਚੋਂ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਅੰਮ੍ਰਿਤਪਾਲ ਸਿੰਘ ਦੀ ਗੱਲ ਕਰੀਏ ਤਾਂ ਉਹ ਮਾਰਚ 2023 ਤੋਂ ਐਨਐਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਹੈ। NSA ਇੱਕ ਕਾਨੂੰਨ ਹੈ ਜੋ ਸਰਕਾਰ ਨੂੰ ਰਸਮੀ ਦੋਸ਼ਾਂ ਤੋਂ ਬਿਨਾਂ ਵਿਅਕਤੀਆਂ ਨੂੰ 12 ਮਹੀਨਿਆਂ ਤੱਕ ਨਜ਼ਰਬੰਦ ਕਰਨ ਦੀ ਇਜਾਜ਼ਤ ਦਿੰਦਾ ਹੈ। ਪਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ।

ਚੋਣਾਂ ਤੋਂ ਪਹਿਲਾਂ ਪਰਿਵਾਰ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਨੌਂ ਸਾਥੀਆਂ ਨੂੰ ਪੰਜਾਬ ਸ਼ਿਫਟ ਕਰਨ ਦੇ ਕਈ ਯਤਨ ਕੀਤੇ, ਜੋ ਅਸਫਲ ਰਹੇ। ਅਖ਼ੀਰ ਪਰਿਵਾਰ ਨੇ ਅੰਮ੍ਰਿਤਪਾਲ ਸਿੰਘ ਨੂੰ ਲੋਕ ਸਭਾ ਚੋਣਾਂ ਵਿੱਚ ਉਤਾਰਨ ਦੀ ਕੋਸ਼ਿਸ਼ ਕੀਤੀ। ਹੈਰਾਨੀ ਦੀ ਗੱਲ ਹੈ ਕਿ ਖਡੂਰ ਸਾਹਿਬ ਦੇ ਲੋਕਾਂ ਨੇ ਰਵਾਇਤੀ ਪਾਰਟੀਆਂ ਨੂੰ ਇਸ ਹੱਦ ਤੱਕ ਨਕਾਰ ਦਿੱਤਾ ਕਿ ਅੰਮ੍ਰਿਤਪਾਲ ਨੂੰ 1.97 ਲੱਖ ਵੋਟਾਂ ਦੇ ਫਰਕ ਨਾਲ ਜਿੱਤਾ ਦਿੱਤਾ।

ਨਿਯਮਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ 6 ਮਹੀਨੇ ਦੇ ਅੰਦਰ ਸੰਸਦ ਵਿੱਚ ਪਹੁੰਚ ਕੇ ਸਹੁੰ ਚੁੱਕਣੀ ਹੋਵੇਗੀ। ਇਸ ਦੇ ਲਈ ਉਸ ਨੂੰ 1 ਦਿਨ ਦੀ ਪੈਰੋਲ ਮਿਲ ਸਕਦੀ ਹੈ। ਇਸ ਸਾਲ ਮਾਰਚ ਵਿੱਚ, ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ, ਜੋ ਉਸ ਸਮੇਂ ਮਨੀ ਲਾਂਡਰਿੰਗ ਦੇ ਦੋਸ਼ਾਂ ਵਿੱਚ ਤਿਹਾੜ ਵਿੱਚ ਕੈਦ ਸਨ, ਨੂੰ ਇੱਕ ਅਦਾਲਤ ਨੇ ਦੂਜੀ ਵਾਰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦਿੱਤੀ ਸੀ। ਹੇਠਲੀ ਅਦਾਲਤ ਨੇ ਜੇਲ੍ਹ ਸੁਪਰਡੈਂਟ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਉਹ ਲੋੜੀਂਦੀ ਸੁਰੱਖਿਆ ਦੇ ਨਾਲ ਸੰਸਦ ਤੱਕ ਪਹੁੰਚਾਇਆ ਜਾਵੇ ਅਤੇ ਵਾਪਸ ਜੇਲ੍ਹ ਭੇਜਿਆ ਜਾਵੇ।

ਜੇਕਰ ਸਰਕਾਰ ਚੋਣ ਨਤੀਜਿਆਂ ਨੂੰ ਦੇਖਦੇ ਹੋਏ ਐਨਐਸਏ ਨੂੰ ਹਟਾ ਦਿੰਦੀ ਹੈ ਤਾਂ ਵੀ ਅੰਮ੍ਰਿਤਪਾਲ ਸਿੰਘ ਨੂੰ ਅਦਾਲਤਾਂ ਵਿੱਚ ਫਸੇ ਰਹਿਣਾ ਪਵੇਗਾ। ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਅਜਨਾਲਾ ਥਾਣੇ ਵਿੱਚ ਨਾਜਾਇਜ਼ ਹਥਿਆਰਾਂ ਨਾਲ ਹਮਲਾ ਕਰਨ ਸਮੇਤ ਵੱਖ-ਵੱਖ ਥਾਣਿਆਂ ਵਿੱਚ 12 ਕੇਸ ਦਰਜ ਹਨ। ਇੰਨਾ ਹੀ ਨਹੀਂ ਉਸਦੇ ਖਿਲਾਫ ਆਸਾਮ ਦੇ ਥਾਣੇ ‘ਚ ਵੀ ਮਾਮਲਾ ਦਰਜ ਹੈ। ਜਿਸ ‘ਚ ਪੁਲਸ ਨੇ ਤਲਾਸ਼ੀ ਦੌਰਾਨ ਡਿਬਰੂਗੜ੍ਹ ਜੇਲ੍ਹ ‘ਚੋਂ ਇਲੈਕਟ੍ਰਾਨਿਕ ਯੰਤਰ ਬਰਾਮਦ ਕੀਤੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...