October 25, 2026, 1:21 pm
----------- Advertisement -----------
HomeNewsBreaking Newsਝੋਨੇ ਤੇ ਬਾਸਮਤੀ ਦੀ ਸਿੱਧੀ ਬਿਜਾਈ ‘ਤੇ ਪ੍ਰੋਤਸਾਹਨ ਰਾਸ਼ੀ ਲਈ ਕਿਸਾਨ 30...

ਝੋਨੇ ਤੇ ਬਾਸਮਤੀ ਦੀ ਸਿੱਧੀ ਬਿਜਾਈ ‘ਤੇ ਪ੍ਰੋਤਸਾਹਨ ਰਾਸ਼ੀ ਲਈ ਕਿਸਾਨ 30 ਜੂਨ ਤੱਕ ਕਰ ਸਕਦੇ ਹਨ ਅਪਲਾਈ -ਡਿਪਟੀ ਕਮਿਸ਼ਨਰ

Published on

----------- Advertisement -----------

ਤਰਨ ਤਾਰਨ, 19 ਜੂਨ : ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸੰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦੇਣ ਦੇ ਕੀਤੇ ਐਲਾਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨ ਵੀਰ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪੋਰਟਲ ’ਤੇ ਰਜਿਸਟਰਡ ਹੋ ਰਹੇ ਹਨ। ਪ੍ਰੰਤੂ ਕੁਝ ਕਿਸਾਨਾਂ ਵੱਲੋਂ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਦੇ ਬਾਵਜੂਦ ਵੀ ਅਜੇ ਤੱਕ ਆਪਣੀ ਜਾਣਕਾਰੀ ਪੋਰਟਲ ’ਤੇ ਅਪਲੋਡ ਨਹੀਂ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਕਿਸਾਨ 30 ਜੂਨ 2024 ਤੱਕ ਆਨਲਾਈਨ https://agrimachinerypb.com/home/DSR23Department ਪੋਰਟਲ ’ਤੇ ਰਜਿਸਟ੍ਰਡ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਾਲ 2024-25 ਦੌਰਾਨ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ https://agrimachinerypb.com/home/DSR23Department ਲਿੰਕ ਖੋਲ੍ਹ ਕੇ ਆਪਣਾ ਅਧਾਰ ਕਾਰਡ ਨੰਬਰ ਅਤੇ ਜ਼ਮੀਨ ਸਬੰਧੀ ਜਾਣਕਾਰੀ ਪੋਰਟਲ ‘ਤੇ ਭਰਨ ਉਪਰੰਤ ਰਜਿਸਟ੍ਰੇਸ਼ਨ ਕਰ ਸਕਦੇ ਹਨ।

ਉਹਨਾਂ ਕਿਹਾ ਕਿ ਪੋਰਟਲ ‘ਤੇ ਅਪਲਾਈ ਕਰਨ ਲਈ ਕਿਸਾਨ ਨੂੰ ਆਪਣੀ ਜ਼ਮੀਨ ਦੇ ਖੇਵਟ ਨੰਬਰ/ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ ਦੇਣੀ ਹੋਵੇਗੀ। ਕਿਸਾਨ ਵੱਲੋਂ ਇਸ ਪੋਰਟਲ ’ਤੇ ਰਜਿਸਟ੍ਰਡ ਹੋਣ ਤੋਂ ਬਾਅਦ ਹੀ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕੀਤੇ ਗਏ ਰਕਬੇ ਦਾ ਸਬੰਧਿਤ ਵਿਭਾਗ ਵੱਲੋਂ ਦੌਰਾ ਕਰਕੇ ਤਸਦੀਕ ਕੀਤਾ ਜਾਵੇਗਾ। ਤਸਦੀਕ ਹੋਣ ਤੋਂ ਬਾਅਦ ਹੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖਾਤਿਆਂ ਵਿੱਚ ਪ੍ਰੋਤਸ਼ਾਹਨ ਰਾਸ਼ੀ ਦੀ ਸਿੱਧੀ ਅਦਾਇਗੀ ਕੀਤੀ ਜਾਵੇਗੀ।

ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਤੀ ਏਕੜ 1500 ਰੁਪਏ ਦੀ ਪ੍ਰੋਤਸਾਹਿਤ ਰਾਸ਼ੀ ਪ੍ਰਾਪਤ ਕਰਨ ਲਈ ਵੱਧ ਤੋਂ ਵੱਧ ਆਪਣੀ ਆਨਲਾਈਨ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰਵਾਉਣ ਤੇ ਜੇਕਰ ਪੋਰਟਲ ‘ਤੇ ਅਪਲਾਈ ਕਰਨ ਸਮੇਂ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਨਾਲ ਸੰਪਰਕ ਕਰ ਸਕਦੇ ਹਨ ਜਾਂ ਫਿਰ ਮੋਬਾਇਲ ਨੰਬਰ 95010-30016 ਤੇ ਵੀ ਸੰਪਰਕ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...