June 28, 2026, 12:20 am
----------- Advertisement -----------
HomeNewsLatest Newsਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਛਬੀਲ ਦੌਰਾਨ ਰਾਹਗੀਰਾਂ ਨੂੰ ਕੀਤੀ ਬੂਟਿਆਂ...

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਛਬੀਲ ਦੌਰਾਨ ਰਾਹਗੀਰਾਂ ਨੂੰ ਕੀਤੀ ਬੂਟਿਆਂ ਦੀ ਵੰਡ

Published on

----------- Advertisement -----------

ਹੁਸ਼ਿਆਰਪੁਰ, 19 ਜੂਨ :ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸਥਾਨਕ ਮਾਹਿਲਪੁਰ ਅੱਡੇ ’ਤੇ ਜ਼ਿਲ੍ਹਾ ਵਾਈਸ ਪ੍ਰੈਜ਼ੀਡੈਂਟ ਸੰਜੇ ਸ਼ਰਮਾ ਅਤੇ ਸਾਥੀਆਂ ਵੱਲੋਂ ਲਗਾਈ ਗਈ ਛਬੀਲ ਵਿਚ ਹਾਜ਼ਰੀ ਲਵਾਈ। ਇਸ ਦੌਰਾਨ ਉਨ੍ਹਾਂ ਜਿਥੇ ਠੰਡੇ-ਮਿੱਠੇ ਜਲ ਦੀ ਸੇਵਾ ਕੀਤੀ, ਉਥੇ ਰਾਹਗੀਰਾਂ ਨੂੰ ਬੂਟਿਆਂ ਦੀ ਵੀ ਵੰਡ ਕੀਤੀ।

ਸਭਨਾਂ ਨੂੰ ਹਰੇ-ਭਰੇ ਅਤੇ ਸਵੱਛ ਵਾਤਾਵਰਨ ਲਈ ਯੋਗਦਾਨ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਉਣ ਅਤੇ ਆਲਮੀ ਤਪਸ਼ ਤੋਂ ਨਿਜ਼ਾਤ ਪਾਉਣ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਹੀ ਸੰਭਵ ਹੈ, ਜੇਕਰ ਹਰੇਕ ਵਿਅਕਤੀ ਘੱਟੋ-ਘੱਟ ਇਕ ਰੁੱਖ ਲਗਾਵੇ ਅਤੇ ਉਸ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਲਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਾਤਾਵਰਨ ਅਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਬੇਹੱਦ ਗੰਭੀਰਤਾ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇਸੇ ਤਹਿਤ ਪਾਣੀ ਦੇ ਕੁਦਰਤੀ ਸੋਮਿਆਂ, ਜਿਵੇਂ ਕਿ ਦਰਿਆਈ ਅਤੇ ਨਹਿਰੀ ਪਾਣੀ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਵਾਟਰ ਹਾਰਵੈਸਟਿੰਗ ਦੇ ਵੀ ਵੱਡੀ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਮੁੜ ਤੋਂ ਹਰਿਆ-ਭਰਿਆ ਅਤੇ ਰੰਗਲਾ ਬਣਾਉਣ ਦਾ ਤਹੱਈਆ ਕੀਤਾ ਹੈ ਅਤੇ ਇਹ ਤਾਂ ਹੀ ਸੰਭਵ ਹੈ, ਜੇਕਰ ਸਮਾਜ ਦਾ ਹਰੇਕ ਵਰਗ ਮਿਲ ਕੇ ਹੰਭਲਾ ਮਾਰੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...