September 17, 2026, 2:08 am
----------- Advertisement -----------
HomeNewsLatest Newsਸ੍ਰੀ ਦਰਬਾਰ ਸਾਹਿਬ ਵਿਖੇ ਆਨਲਾਈਨ ਕਮਰਾ ਰਾਖਵਾਂ ਕਰਨ ਸਮੇਂ ਸੰਗਤਾਂ ਸ਼੍ਰੋਮਣੀ ਕਮੇਟੀ...

ਸ੍ਰੀ ਦਰਬਾਰ ਸਾਹਿਬ ਵਿਖੇ ਆਨਲਾਈਨ ਕਮਰਾ ਰਾਖਵਾਂ ਕਰਨ ਸਮੇਂ ਸੰਗਤਾਂ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਵੈੱਬਸਾਈਟ ਦੀ ਹੀ ਵਰਤੋਂ ਕਰਨ

Published on

----------- Advertisement -----------

ਅੰਮ੍ਰਿਤਸਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਆਨਲਾਈਨ ਕਮਰਾ ਰਾਖਵਾਂ ਕਰਨ ਸਮੇਂ ਕੇਵਲ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਵੈੱਬਸਾਈਟ www.sgpcsarai.com ਦੀ ਹੀ ਵਰਤੋਂ ਕਰਨ ਅਤੇ ਕਮਰੇ ਦੀ ਭੇਟਾ ਜਮ੍ਹਾ ਕਰਵਾਉਣ ਸਮੇਂ ਸਰਾਵਾਂ ਦੇ ਮੈਨੇਜਰ ਨਾਲ ਮੋਬਾਇਲ ਨੰਬਰ 98149-49689 ‘ਤੇ ਸੰਪਰਕ ਕਰਕੇ ਪੁਸ਼ਟੀ ਕੀਤੀ ਜਾਵੇ। ਇਸ ਸਬੰਧੀ ਸੰਗਤ ਨੂੰ ਅਪੀਲ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਪਿਛਲੇ ਦਿਨਾ ਤੋਂ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਿਤ ਸਰਾਵਾਂ ਵਿੱਚ ਆਨਲਾਈਨ ਕਮਰਾ ਰਾਖਵਾਂ ਕਰਨ ਲਈ ਇਕ ਜਾਅਲੀ ਵੈੱਬਸਾਈਟ ਬਣਾ ਕੇ ਸ਼ਰਧਾਲੂਆਂ ਨਾਲ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਸੀ।
ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿੱਚ ਪੁਲੀਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ ਅਤੇ ਠੱਗੀ ਮਾਰਨ ਵਾਲਿਆਂ ਦਾ ਬੈਂਕ ਖਾਤਾ ਵੀ ਸੀਲ ਕਰਵਾਇਆ ਗਿਆ ਸੀ।
ਉਨ੍ਹਾਂ ਦੱਸਿਆ ਕਿ ਠੱਗੀ ਮਾਰਨ ਵਾਲੇ ਵਿਅਕਤੀਆਂ ਵੱਲੋਂ ਸਾਰਾਗੜ੍ਹੀ ਸਰਾਂ ਦੇ ਨਾਂ ‘ਤੇ ਜਾਅਲੀ ਵੈੱਬਸਾਈਟ ਜਾਂ ਪੋਰਟਲ ਬਣਾਇਆ ਹੋਇਆ ਹੈ, ਜਿਸ ‘ਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਲੱਗੀ ਹੋਈ ਹੈ, ਜਿਸ ਕਰਕੇ ਸ਼ਰਧਾਲੂ ਸਰਾਂ ਦੀ ਬੁਕਿੰਗ ਦੇ ਨਾਂ ‘ਤੇ ਝਾਂਸੇ ਹੇਠ ਆ ਜਾਂਦੇ ਹਨ।
ਧੰਗੇੜਾ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਨਕਲੀ ਵੈੱਬਸਾਈਟ ਅਤੇ ਠੱਗਾਂ ਤੋਂ ਸੁਚੇਤ ਰਹਿਣ ਅਤੇ ਆਨਲਾਈਨ ਕਮਰਾ ਰਾਖਵਾਂ ਕਰਵਾਉਣ ਸਮੇਂ ਭੇਟਾ ਜਮ੍ਹਾ ਕਰਵਾਉਣ ਤੋਂ ਪਹਿਲਾਂ ਸਰਾਵਾਂ ਦੇ ਮੈਨੇਜਰ ਨਾਲ ਫੋਨ ਤੇ ਗੱਲਬਾਤ ਕਰਕੇ ਪੁਸ਼ਟੀ ਜਰੂਰ ਕਰਨ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...