June 29, 2026, 10:35 am
----------- Advertisement -----------
HomeNewsLatest Newsਲੁਧਿਆਣਾ 'ਚ ਤੇਜ਼ ਹਨੇਰੀ ਕਾਰਨ ਵਾਪਰਿਆ ਹਾਦਸਾ; ਵਿਅਕਤੀ ਉਪਰ ਲੋਹੇ ਦਾ ਭਾਰੀ...

ਲੁਧਿਆਣਾ ‘ਚ ਤੇਜ਼ ਹਨੇਰੀ ਕਾਰਨ ਵਾਪਰਿਆ ਹਾਦਸਾ; ਵਿਅਕਤੀ ਉਪਰ ਲੋਹੇ ਦਾ ਭਾਰੀ ਗੇਟ ਡਿੱਗਣ ਨਾਲ ਹੋਈ ਮੌਤ

Published on

----------- Advertisement -----------

ਅੰਤਾਂ ਦੀ ਪੈ ਰਹੀ ਗਰਮੀ ਤੋਂ ਜਿਥੇ ਤੇਜ ਬਰਸਾਤ ਪੈਣ ਦੇ ਨਾਲ ਮੌਸਮ ਠੰਡਾ ਹੋ ਗਿਆ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਓਥੇ ਹੀ ਲੁਧਿਆਣਾ ਵਿਖੇ ਇਕ ਦਰਦਨਾਕ ਹਾਦਸਾ ਵੀ ਵਾਪਰਿਆ ਜਿਸ ਚ ਇਕ ਵਿਅਕਤੀ ਦੀ ਮੌਤ ਹੋ ਗਈ
ਦੱਸ ਦਈਏ ਕਿ ਲੁਧਿਆਣਾ ਤੋਂ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ਚ ਦੇਖਿਆ ਜਾ ਸਕਦਾ ਹੈ ਕਿ ਤੇਜ਼ ਤੂਫਾਨ ਕਾਰਨ ਲੋਹੇ ਦਾ ਭਾਰੀ ਗੇਟ ਇਕ ਵਿਅਕਤੀ ‘ਤੇ ਡਿੱਗ ਪਿਆ। ਗੇਟ ਦੇ ਹੇਠਾਂ ਦੱਬ ਕੇ ਉਸ ਵਿਅਕਤੀ ਦੀ ਮੌਤ ਹੋ ਗਈ। ਜ਼ਖਮੀ ਹਾਲਤ ‘ਚ ਉਸ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਫੈਕਟਰੀ ਤੋਂ ਸਾਮਾਨ ਲੈਣ ਆਇਆ ਸੀ। ਫੈਕਟਰੀ ਦਾ ਗੇਟ ਕਿਵੇਂ ਡਿੱਗਿਆ ਇਹ ਜਾਂਚ ਦਾ ਵਿਸ਼ਾ ਹੈ। ਹਾਦਸੇ ਤੋਂ ਤੁਰੰਤ ਬਾਅਦ ਫੈਕਟਰੀ ਮਾਲਕ ਨੇ ਗੇਟ ਨੂੰ ਦੁਬਾਰਾ ਵੈਲਡਿੰਗ ਕਰਵਾਇਆ।
ਜਾਣਕਾਰੀ ਮੁਤਾਬਕ ਇਹ ਘਟਨਾ ਮੇਹਰਬਾਨ ਥਾਣੇ ਦੇ ਲੱਡੂ ਕਾਲੋਨੀ ਇਲਾਕੇ ਦੀ ਹੈ। ਈ-ਰਿਕਸ਼ਾ ਚਾਲਕ ਰੋਹਿਤ ਰੋਜ਼ਾਨਾ ਆਰ.ਵੀ ਫੈਬਰਿਕ ਫੈਕਟਰੀ ਵਿੱਚ ਸਾਮਾਨ ਲੈਣ ਆਉਂਦਾ ਸੀ। ਉਹ ਸਾਮਾਨ ਲੈ ਕੇ ਫੈਕਟਰੀ ਤੋਂ ਬਾਹਰ ਆ ਰਿਹਾ ਸੀ ਕਿ ਅਚਾਨਕ ਲੋਹੇ ਦਾ ਗੇਟ ਖੁੱਲ੍ਹ ਕੇ ਉਸ ‘ਤੇ ਡਿੱਗ ਗਿਆ। ਉਸ ਨੇ ਗੇਟ ਤੋਂ ਆਪਣਾ ਬਚਾਅ ਕਰਨ ਦੀ ਬਹੁਤ ਕੋਸ਼ਿਸ਼ ਕੀਤੀ ਪਰ ਭਾਰੀ ਭਾਰ ਹੋਣ ਕਾਰਨ ਗੇਟ ਉਸ ‘ਤੇ ਡਿੱਗ ਪਿਆ। ਜਦੋਂ ਤੱਕ ਖੂਨ ‘ਚ ਲੱਥਪੱਥ ਰੋਹਿਤ ਨੂੰ ਡਾਕਟਰਾਂ ਕੋਲ ਲਿਜਾਇਆ ਜਾ ਸਕਿਆ, ਉਦੋਂ ਤੱਕ ਉਸ ਦੀ ਮੌਤ ਹੋ ਗਈ। ਰੋਹਿਤ ਦੇ 3 ਬੇਟੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...