June 24, 2026, 11:35 pm
----------- Advertisement -----------
HomeNewsਜਲੰਧਰ ਰੋਡ 'ਤੇ ਡਿਵਾਈਡਰ ਨਾਲ ਟਕਰਾਈ ਕਾਰ, ਸਬ ਇੰਸਪੈਕਟਰ ਦੀ ਮੌਤ

ਜਲੰਧਰ ਰੋਡ ‘ਤੇ ਡਿਵਾਈਡਰ ਨਾਲ ਟਕਰਾਈ ਕਾਰ, ਸਬ ਇੰਸਪੈਕਟਰ ਦੀ ਮੌਤ

Published on

----------- Advertisement -----------

ਕਪੂਰਥਲਾ ‘ਚ ਜਲੰਧਰ ਰੋਡ ‘ਤੇ ਅਰਬਨ ਅਸਟੇਟ ਨੇੜੇ ਦੇਰ ਰਾਤ ਇਕ ਕਾਰ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਰ ਸਵਾਰ ਪੁਲਿਸ ਸਬ-ਇੰਸਪੈਕਟਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਬ ਇੰਸਪੈਕਟਰ ਜਸਪਾਲ ਸਿੰਘ ਵਾਸੀ ਜਲੰਧਰ ਵਜੋਂ ਹੋਈ ਹੈ। ਉਹ ਫਗਵਾੜਾ ਡਵੀਜ਼ਨ ਦੇ ਸਤਨਾਮਪੁਰਾ ਥਾਣੇ ਵਿੱਚ ਤਾਇਨਾਤ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਰਾਤ ਕਰੀਬ ਸਾਢੇ 9 ਵਜੇ ਅਰਬਨ ਅਸਟੇਟ ਨੇੜੇ ਇਕ ਕਾਰ ਡਿਵਾਈਡਰ ਨਾਲ ਟਕਰਾ ਗਈ। ਜਿਸ ਕਾਰਨ ਕਾਰ ਚਾਲਕ ਐਸਆਈ ਜਸਪਾਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੀ.ਸੀ.ਆਰ ਟੀਮ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ‘ਚ ਦਾਖਲ ਕਰਵਾਇਆ। ਜਿੱਥੇ ਡਿਊਟੀ ਡਾਕਟਰ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਮੁੱਢਲੀ ਸਹਾਇਤਾ ਦੇ ਬਾਅਦ ਰੈਫਰ ਕਰ ਦਿੱਤਾ। ਪਰ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ।
ਥਾਣਾ ਸਤਨਾਮਪੁਰਾ ਦੇ ਐੱਸਐੱਚਓ ਗੌਰਵ ਧੀਰ ਨੇ ਦੱਸਿਆ ਕਿ ਸਬ-ਇੰਸਪੈਕਟਰ ਜਸਪਾਲ ਸਿੰਘ ਕਪੂਰਥਲਾ ਕਿਸੇ ਸਰਕਾਰੀ ਕੰਮ ਲਈ ਵਕੀਲ ਨੂੰ ਮਿਲਣ ਗਏ ਸਨ। ਜਿਸ ਦੌਰਾਨ ਉਨ੍ਹਾਂ ਨਾਲ ਇਹ ਹਾਦਸਾ ਵਾਪਰ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...