November 14, 2026, 11:21 pm
----------- Advertisement -----------
HomeNewsLatest Newsਪੰਜਾਬ ਪੁਲਿਸ ਦੇ ਪ੍ਰੋਗਰਾਮ 'ਉਮੀਦ' ਤਹਿਤ ਕਰਵਾਏ ਗਏ ਹਾਕੀ ਅਤੇ ਬਾਸਕਟਬਾਲ ਦੇ...

ਪੰਜਾਬ ਪੁਲਿਸ ਦੇ ਪ੍ਰੋਗਰਾਮ ‘ਉਮੀਦ’ ਤਹਿਤ ਕਰਵਾਏ ਗਏ ਹਾਕੀ ਅਤੇ ਬਾਸਕਟਬਾਲ ਦੇ ਮੈਚ

Published on

----------- Advertisement -----------

ਫਰੀਦਕੋਟ – ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਨਾਲ ਜੋੜਨ ਜਿਸ ਨਾਲ ਉਨ੍ਹਾਂ ਦਾ ਸ਼ਰੀਰਕ ਅਤੇ ਮਾਨਸਿਕ ਵਿਕਾਸ ਹੋ ਸਕੇ ਜਿਸ ਨਾਲ ਸਹੀ ਸੇਧ ਲੈਕੇ ਆਪਣਾ ਜੀਵਨ ਬਤੀਤ ਕਰ ਸਕਣ ਉਸ ਨੂੰ ਲੈਕੇ ਪੰਜਾਬ ਪੁਲਿਸ ਵੱਲੋਂ ਇੱਕ ਪ੍ਰੋਗਰਾਮ ਉਲੀਕਿਆ ਗਿਆ ਜਿਸਨੂੰ ਉਮੀਦ ਦਾ ਨਾਮ ਦਿੱਤਾ ਗਿਆ।
ਇਸ ਪ੍ਰੋਗਰਾਮ ਤਹਿਤ ਪੰਜਾਬ ਪੁਲਿਸ ਵੱਲੋਂ ਵੱਖ ਵੱਖ ਈਵੈਂਟ ਕਰਵਾਏ ਜਾਂਦੇ ਹਨ ਜਿਸ ‘ਚ ਖੇਡ ਮੁਕਾਬਲੇ ਨੁੱਕੜ ਨਾਟਕ ਆਦਿ ਕਰਵਾਏ ਜਾਂਦੇ ਹਨ ਤਾਂ ਜੋ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਇਸੇ ਪ੍ਰੋਗਰਾਮ ਤਹਿਤ ਅੱਜ ਫਰੀਦਕੋਟ ਪੁਲਿਸ ਵੱਲੋਂ ਹਾਕੀ ਅਤੇ ਬਾਸਕਟਬਾਲ ਦੇ ਮੁਕਾਬਲੇ ਕਰਵਾਏ ਗਏ ਜਿਸ ‘ਚ ਪੰਜਾਬ ਪੁਲਿਸ ਦੇ ਖਿਡਾਰੀਆਂ ਤੋਂ ਇਲਾਵਾ ਵੱਖ ਵੱਖ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।
ਇਸ ਮੌਕੇ ਐਸਐਸਪੀ ਫਰੀਦਕੋਟ ਹਰਜੀਤ ਸਿੰਘ ਪ੍ਰੋਗਰਾਮ ਦੀ ਅਗਵਾਈ ਕੀਤੀ ਅਤੇ ਲੋਕਲ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ। ਇਸ ਮੌਕੇ ਮੁੱਖ ਮਹਿਮਾਨ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਬਹੁਤ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਜਿਸ ਨਾਲ ਨੌਜਵਾਨ ਵੱਧ ਤੋਂ ਵੱਧ ਗਿਣਤੀ ਚ ਖੇਡਾਂ ਨਾਲ ਜੁੜ ਕੇ ਆਪਣਾ ਜੀਵਨ ਸਹੀ ਦਿਸ਼ਾ ਵੱਲ ਲਿਜਾਣਗੇ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੀ ਖਿਡਾਰੀਆਂ ਦੀ ਯੋਗਤਾ ਅਨੁਸਾਰ ਉਨ੍ਹਾਂ ਨੂੰ ਖੇਡਾਂ ਦੇ ਅਧਾਰ ਤੇ ਨੌਕਰੀਆਂ ਪ੍ਰਦਾਨ ਕਰ ਰਹੀ ਹੈ।
ਇਸ ਮੌਕੇ ਐਸਐਸਪੀ ਹਰਜੀਤ ਸਿੰਘ ਨੇ ਕਿਹਾ ਕਿ ਪੁਲਿਸ ਲਾਗਾਤਰ ਨਸ਼ਿਆਂ ਖਿਲਾਫ ਅਲੱਗ ਅਲੱਗ ਪਰੋਗਰਾਮ ਤਹਿਤ ਰੇਡਜ਼ ਵੀ ਕਰਦੀ ਹੈ ਤਲਾਸ਼ੀ ਅਭਿਆਨ ਵੀ ਚਲਾਏ ਜਾਂਦੇ ਹਨ ਉਥੇ ਹੀ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਖੇਡਾਂ ਨਾਲ ਜੋੜਨ ਦਾ ਉਪਰਾਲਾ ਕਰਦੀ ਹੈ ਅਤੇ ਅੱਜ ਪ੍ਰੋਗਰਾਮ ਉਮੀਦ ਤਹਿਤ ਇਹ ਦੂਸਰਾ ਪ੍ਰੋਗਰਾਮ ਹੈ ਜਿਸ ‘ਚ ਹਾਕੀ ਅਤੇ ਬਾਸਕਟਬਾਲ ਦੇ ਮੁਕਾਬਲਿਆ ਤੋਂ ਇਲਾਵਾ ਨੁੱਕੜ ਨਾਟਕਾਂ ਜਰੀਏ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ ਸਾਡੇ ਵੱਲੋਂ ਵੱਡੀ ਮਾਤਰਾ ‘ਚ ਨਸ਼ਾ ਬ੍ਰਾਮਦ ਕਰ ਉਸਨੂੰ ਨਸ਼ਟ ਕੀਤਾ ਜਾਂਦਾ ਹੈ, ਨਾਲ ਹੀ ਨਸ਼ੇ ਨਾਲ ਜੁੜੇ ਅਪਰਾਧੀਆਂ ਖਿਲਾਫ ਮਾਮਲੇ ਵੀ ਦਰਜ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...