August 2, 2026, 11:06 pm
----------- Advertisement -----------
HomeNewsLatest Newsਕੈਬਨਿਟ ਮੰਤਰੀ ਵੱਲੋਂ ਅੰਮ੍ਰਿਤਸਰ ਸ਼ਹਿਰ ਦੀ ਹਾਲਤ ਸੁਧਾਰਨ ਲਈ ਨਿਗਮ ਅਧਿਕਾਰੀਆਂ ਨਾਲ...

ਕੈਬਨਿਟ ਮੰਤਰੀ ਵੱਲੋਂ ਅੰਮ੍ਰਿਤਸਰ ਸ਼ਹਿਰ ਦੀ ਹਾਲਤ ਸੁਧਾਰਨ ਲਈ ਨਿਗਮ ਅਧਿਕਾਰੀਆਂ ਨਾਲ ਮੀਟਿੰਗ

Published on

----------- Advertisement -----------

ਅੰਮ੍ਰਿਤਸਰ, 20 ਜੂਨ -ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅੰਮ੍ਰਿਤਸਰ ਮਿਉਸ਼ੀਪਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਕਿਹਾ ਕਿ ਭਵਿੱਖ ਵਿਚ ਸ਼ਹਿਰ ਵਿਚ ਕੋਈ ਨਾਜਾਇਜ਼ ਉਸਾਰੀ ਨਾ ਹੋਵੇ ਅਤੇ ਸਾਰੇ ਅਧਿਕਾਰੀ ਤੇ ਕਰਮਚਾਰੀ ਸ਼ਹਿਰ ਨੂੰ ਸੁੰਦਰ ਬਨਾਉਣ ਲਈ ਇਕ ਟੀਮ ਵਜੋਂ ਕੰਮ ਕਰਨ ਲਈ ਅੱਗੇ ਆਉਣ।
ਉਨਾਂ ਕਿਹਾ ਕਿ ਜਿਸ ਵੀ ਅਧਿਕਾਰੀ ਦੇ ਅਧੀਨ ਪੈਂਦੇ ਇਲਾਕੇ ਵਿਚ ਕੋਈ ਨਾਜਾਇਜ਼ ਉਸਾਰੀ ਉਸ ਲਈ ਉਸ ਨੂੰ ਜਿੰਮੇਵਾਰ ਮੰਨਿਆ ਜਾਵੇਗਾ। ਧਾਲੀਵਾਲ ਨੇ ਕਿਹਾ ਕਿ ਗੁਰੂ ਨਗਰੀ ਅੰਮ੍ਰਿਤਸਰ ਜਿਸ ਵਿਚ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਰਾਮਤੀਰਥ ਮੰਦਰ ਪਵਿਤਰ ਸਥਾਨ ਹੋਣ, ਦੀ ਸਾਫ ਸਫ਼ਾਈ ਵਿਚ ਢਿੱਲ-ਮੱਠ ਨਹੀਂ ਰਹਿਣੀ ਚਾਹੀਦੀ, ਕਿਉਂਕਿ ਇਸ ਨਾਲ ਸ਼ਹਿਰ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੇ ਮਨ ਨੂੰ ਵੱਡੀ ਠੇਸ ਵੱਜਦੀ ਹੈ। ਉਨਾਂ ਕਿਹਾ ਕਿ ਸ਼ਹਿਰ ਦੀਆਂ ਸਮੱਸਿਆਵਾਂ ਬੇਹੱਦ ਪੇਚੀਦਾ ਅਤੇ ਸੰਕਟ ਵਾਲੀਆਂ ਹਨ, ਜਿੰਨਾ ਨੂੰ ਦੂਰ ਕਰਨ ਲਈ ਸਮਾਂ ਤਾਂ ਲੱਗ ਸਕਦਾ ਹੈ, ਪਰ ਦੂਰ ਕੀਤੀਆਂ ਜਾਣਗੀਆਂ।
ਮੰਤਰੀ ਧਾਲੀਵਾਲ ਨੇ ਕਿਹਾ ਕਿ ਸਾਫ ਸੁਥਰਾ ਆਲਾ ਦੁਆਲਾ, ਸੀਵਰੇਜ, ਪੀਣ ਲਈ ਸਾਫ ਪਾਣੀ ਹਰ ਸ਼ਹਿਰੀ ਦਾ ਬੁਨਿਆਦੀ ਹੱਕ ਅਤੇ ਇਸ ਹੱਕ ਤੋਂ ਉਨਾਂ ਨੂੰ ਵਿਰਵਾ ਨਹੀਂ ਕੀਤਾ ਜਾ ਸਕਦਾ। ਉਨਾਂ ਕਿਹਾ ਕਿ ਭਾਵੇਂ ਇਸ ਲਈ ਪੁਰਾਣੀਆਂ ਸਰਕਾਰਾਂ ਵੱਲੋਂ ਕੀਤੇ ਗਏ ਇਕਰਾਰਨਾਮੇ ਵੱਡੀ ਰੁਕਾਵਟ ਬਣ ਰਹੇ ਹਨ, ਪਰ ਇਸ ਦੀ ਓਟ ਵਿਚ ਅਸੀਂ ਆਪਣੇ ਫਰਜ਼ਾਂ ਤੋਂ ਭੱਜ ਨਹੀਂ ਸਕਦੇ। ਉਨਾਂ ਕਿਹਾ ਕਿ ਗੁਰੂ ਨਗਰੀ, ਜਿਸਦੇ ਦਰਸ਼ਨਾਂ ਨੂੰ ਸੰਸਾਰ ਭਰ ਵਿਚੋਂ ਲੋਕ ਆਉਂਦੇ ਹਨ, ਵਿਚ ਡਿਊਟੀ ਕਰਨੀ ਸੇਵਾ ਦੇ ਬਰਾਬਰ ਹੈ ਅਤੇ ਸਾਰੇ ਕਰਮਚਾਰੀ ਤੇ ਅਧਿਕਾਰੀ ਆਪਣੀ ਡਿਊਟੀ ਇਸ ਭਾਵਨਾ ਨਾਲ ਕਰਨ।
ਕੁਲਦੀਪ ਧਾਲੀਵਾਲ ਨੇ ਆ ਰਹੇ ਬਰਸਾਤ ਦੇ ਸੀਜ਼ਨ ਵਿਚ ਸ਼ਹਿਰ ਵਿਚ ਵੱਡੇ ਪੱਧਰ ਉਤੇ ਬੂਟੇ ਲਗਾਉਣ ਦੀ ਤਿਆਰੀ ਕਰਨ ਦਾ ਸੱਦਾ ਦਿੰਦੇ ਇਹ ਵੀ ਕਿਹਾ ਕਿ ਇਸ ਵਾਰ ਬਹੁਤ ਮਹਿੰਗੀ ਕੀਮਤ ਵਾਲੇ ਖਜੂਰਾਂ ਦੇ ਬੂਟੇ ਨਹੀਂ ਲੱਗਣਗੇ, ਬਲਕਿ ਪੰਜਾਬ ਦੇ ਪੌਣ ਪਾਣੀ ਵਿਚ ਅਸਾਨੀ ਨਾਲ ਤੁਰਨ ਵਾਲੇ ਪੌਦੇ ਲਗਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਕੰਮ ਕਾਗਜ਼ਾਂ ਵਿਚ ਨਹੀਂ ਹੋਵੇਗਾ, ਬਲਕਿ ਧਰਾਤਲ ਪੱਧਰ ਉਤੇ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਜੋ ਵੀ ਟਰੈਕਟਰ ਜਾਂ ਹੋਰ ਸੰਦ ਸ਼ਹਿਰ ਦੇ ਸਫਾਈ ਪ੍ਰਬੰਧ ਵਿਚ ਲੱਗੇ ਹਨ, ਉਹ ਵੀ ਕੰਮ ਕਰਦੇ ਹੋਏ ਨਜ਼ਰ ਆਉਣ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਜੋ ਵੀ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਹਨ, ਉਹ ਪੂਰੇ ਕੀਤੇ ਜਾਣੇ ਹਨ ਅਤੇ ਇਸ ਲਈ ਸਾਰੇ ਅਧਿਕਾਰੀ ਸਰਕਾਰ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ ਦੀ ਪਾਲਣਾ ਹਰ ਹਾਲਤ ਯਕੀਨੀ ਬਨਾਉਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...