November 15, 2026, 6:51 am
----------- Advertisement -----------
HomeNewsLatest Newsਨਸ਼ਿਆਂ ਖਿਲਾਫ਼ ਮੁਹਿੰਮ ਦੇ ਪੰਜਵੇਂ ਦਿਨ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ...

ਨਸ਼ਿਆਂ ਖਿਲਾਫ਼ ਮੁਹਿੰਮ ਦੇ ਪੰਜਵੇਂ ਦਿਨ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ 246 ਵੱਡੇ ਨਸ਼ਾ ਤਸਕਰਾਂ ਦੇ ਸੁਰੱਖਿਅਤ ਟਿਕਾਣਿਆਂ ‘ਤੇ ਛਾਪੇਮਾਰੀ

Published on

----------- Advertisement -----------

ਚੰਡੀਗੜ੍ਹ, 20 ਜੂਨ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਅੱਜ ਪੰਜਵੇਂ ਦਿਨ, ਪੰਜਾਬ ਪੁਲਿਸ ਵੱਲੋਂ ਵੱਡੇ ਨਸ਼ਾ ਤਸਕਰਾਂ ਜਾਂ ਵੱਡੀਆਂ ਮੱਛੀਆਂ, ਜੋ ਇਸ ਸਮੇਂ ਜ਼ਮਾਨਤ ‘ਤੇ ਬਾਹਰ ਹਨ, ‘ਤੇ ਸ਼ਿਕੰਜਾ ਕੱਸਦਿਆਂ ਸੂਬੇ ਭਰ ਵਿੱਚ ਸਥਿਤ ਉਹਨਾਂ ਦੇ ਸੁਰੱਖਿਅਤ ਟਿਕਾਣਿਆਂ ‘ਤੇ ਛਾਪੇਮਾਰੀਆਂ ਕੀਤੀਆਂ ਗਈਆਂ। ਵੱਡੀਆਂ ਮੱਛੀਆਂ ਵਿੱਚ ਉਹ ਨਸ਼ਾ ਤਸਕਰ ਆਉਂਦੇ ਹਨ, ਜੋ 2 ਕਿਲੋਗ੍ਰਾਮ ਜਾਂ ਇਸ ਤੋਂ ਵੱਧ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਫੜੇ ਜਾਂਦੇ ਹਨ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ।

ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਕਾਰਵਾਈ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਸੂਬੇ ਵਿੱਚ 257 ਐਨਡੀਪੀਐਸ ਕੇਸਾਂ ਵਿੱਚ 356 ਵੱਡੇ ਨਸ਼ਾ ਤਸਕਰ 2 ਕਿਲੋ ਜਾਂ ਇਸ ਤੋਂ ਵੱਧ ਨਸ਼ੀਲੇ ਪਦਾਰਥਾਂ ਸਮੇਤ ਫੜੇ ਗਏ ਹਨ, ਜਿਨ੍ਹਾਂ ਵਿੱਚੋਂ 246 ਦੋਸ਼ੀ ਜ਼ਮਾਨਤ ‘ਤੇ ਬਾਹਰ ਹਨ ਅਤੇ ਪਿਛਲੇ ਪੰਜ ਸਾਲਾਂ ਤੋਂ ਸਰਗਰਮ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਚਲਾਏ ਜਾ ਰਹੇ ਇਸ ਆਪਰੇਸ਼ਨ ਨੂੰ ਸਫ਼ਲ ਬਣਾਉਣ ਲਈ ਸਾਰੇ 246 ਵੱਡੇ ਨਸ਼ਾ ਤਸਕਰਾਂ ਦੀ ਸੂਚੀ ਸਾਰੇ ਸੀਪੀਜ਼/ਐਸਐਸਪੀਜ਼ ਨਾਲ ਸਾਂਝੀ ਕੀਤੀ ਗਈ ਸੀ ਅਤੇ ਉਹਨਾਂ ਨੂੰ ਇੰਸਪੈਕਟਰਾਂ/ਸਬ-ਇੰਸਪੈਕਟਰਾਂ ਦੀ ਅਗਵਾਈ ਵਿੱਚ ਮਜ਼ਬੂਤ ਪੁਲਿਸ ਪਾਰਟੀਆਂ ਤਾਇਨਾਤ ਕਰਕੇ ਤਲਾਸ਼ੀ ਅਭਿਆਨ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਲਈ ਪੁਲਿਸ ਟੀਮਾਂ ਨੂੰ ਆਪ੍ਰੇਸ਼ਨ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ‘ਚ ਲੈਣ ਅਤੇ ਉਹਨਾਂ ਕੋਲੋਂ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਸਮੱਗਰੀ/ਇਲੈਕਟ੍ਰਾਨਿਕ ਉਪਕਰਨਾਂ ਦੀ ਭਾਲ ਲਈ ਤਲਾਸ਼ੀ ਲੈਣ ਲਈ ਵੀ ਕਿਹਾ ਗਿਆ ਸੀ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ 1200 ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ 113 ਤੋਂ ਵੱਧ ਪੁਲਿਸ ਪਾਰਟੀਆਂ ਨੇ 246 ਵੱਡੇ ਤਸਕਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਅਤੇ ਉਹਨਾਂ ਵਿੱਚੋਂ 188 ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਛਾਪੇਮਾਰੀ ਦੌਰਾਨ ਮੋਬਾਈਲ ਫੋਨਾਂ ਸਮੇਤ ਗੈਰ-ਕਾਨੂੰਨੀ ਸਮੱਗਰੀ ਜ਼ਬਤ ਕੀਤੀ ਗਈ ਹੈ ਅਤੇ ਤਲਾਸ਼ੀ ਮੁਹਿੰਮ ਦੌਰਾਨ ਇਕੱਠੀ ਕੀਤੀ ਗਈ ਸਮੱਗਰੀ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਅਜਿਹੀਆਂ ਛਾਪੇਮਾਰੀਆਂ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਦਿਆਂ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...